ਅੰਮ੍ਰਿਤਸਰ ਦੇ ਅਭਿਸ਼ੇਕ ਸ਼ਰਮਾ ਰਣਜੀ ਟਰਾਫੀ ਦੇ ਕਪਤਾਨ ਨਿਯੁਕਤ
Tuesday, Dec 28, 2021 - 05:24 PM (IST)
ਅੰਮ੍ਰਿਤਸਰ (ਸੁਮਿਤ) : ਗੁਰੂ ਨਗਰੀ ਦੇ ਪੁੱਤਾਂ ਅਤੇ ਧੀਆਂ ਨੇ ਹਮੇਸ਼ਾ ਹੀ ਹਰ ਵਰਗ ਵਿਚ ਸ਼ਹਿਰ ਦਾ ਨਾਮ ਨਵੀਂਆਂ ਉਚਾਈਆਂ ਤੱਕ ਪਹੁੰਚਾਇਆ ਹੈ। ਅਜਿਹਾ ਹੀ ਕਾਰਨਾਮਾ ਕ੍ਰਿਕਟਰ ਅਭਿਸ਼ੇਕ ਸ਼ਰਮਾ ਨੇ ਕੀਤਾ। ਆਈ.ਪੀ.ਐਲ. ਅਤੇ ਅੰਡਰ 19 ਕ੍ਰਿਕਟ ਟੀਮ ਵਿਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੇ ਝੰਡੇ ਗੱਡਣ ਵਾਲੇ ਅਭਿਸ਼ੇਕ ਸ਼ਰਮਾ ਨੂੰ ਰਣਜੀ ਟਰਾਫੀ ਵਿਚ ਬਤੌਰ ਕਪਤਾਨ ਨਿਯੁਕਤ ਕੀਤਾ ਗਿਆ ਹੈ। ਇਸ ਖ਼ਬਰ ਦੇ ਬਾਅਦ ਪੂਰੇ ਜ਼ਿਲ੍ਹੇ ਵਿਚ ਅਤੇ ਉਨ੍ਹਾਂ ਦੇ ਪਰਿਵਾਰ ਵਿਚ ਖ਼ੁਸ਼ੀ ਦੀ ਲਹਿਰ ਦੌੜ ਪਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਾਬਕਾ ਕ੍ਰਿਕਟਰ ਦਿਨੇਸ਼ ਮੋਂਗੀਆ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫੜਿਆ ਭਾਜਪਾ ਦਾ ਪੱਲਾ
ਆਲਰਾਊਂਡਰ ਦੇ ਰੂਪ ਵਿਚ ਟੀਮ ਵਿਚ ਆਪਣੀ ਜਗ੍ਹਾ ਬਣਾਉਣ ਵਾਲੇ ਅਭਿਸ਼ੇਕ ਸ਼ਰਮਾ ਨੇ ਆਪਣੀ ਪਛਾਣ ਅੰਡਰ 19 ਕ੍ਰਿਕਟ ਵਰਲਡ ਕੱਪ ਵਿਚ ਬਣਾਈ ਸੀ, ਜਿਸ ਤੋਂ ਬਾਅਦ ਆਈ.ਪੀ.ਐਲ. ਅਤੇ ਟੀ20 ਕ੍ਰਿਕਟ ਵਿਚ ਅਭਿਸ਼ੇਕ ਨੇ ਆਪਣੇ ਆਲਰਾਊਂਡਰ ਖੇਡ ਦੇ ਦਮ ’ਤੇ ਆਪਣੀ ਵੱਖ ਪਛਾਣ ਬਣਾਈ। ਅਭਿਸ਼ੇਕ ਸ਼ਰਮਾ ਦੇ ਪਿਤਾ ਰਾਜਕੁਮਾਰ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਨੇ ਇਸ ਮੁਕਾਮ ਨੂੰ ਪਾਉਣ ਲਈ ਦਿਨ-ਰਾਤ ਇਕ ਕੀਤਾ ਹੈ। ਬਤੌਰ ਕਪਤਾਨ ਉਨ੍ਹਾਂ ਦੀ ਭੂਮਿਕਾ ਕਾਫ਼ੀ ਮਹੱਤਵਪੂਰਨ ਰਹੇਗੀ ਅਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਉਨ੍ਹਾਂ ਦਾ ਪੁੱਤਰ ਇਸ ਜ਼ਿੰਮੇਦਾਰੀ ਨੂੰ ਬਾਖ਼ੂਭੀ ਨਿਭਾਏਗਾ।
ਇਹ ਵੀ ਪੜ੍ਹੋ : ਅਮਰੀਕਾ, ਆਇਰਲੈਂਡ ਵਿਚਾਲੇ ਦੂਜਾ ਵਨਡੇ ਇਕ ਦਿਨ ਲਈ ਮੁਲਤਵੀ
ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।