ਭਾਰਤੀ ਖਿਡਾਰੀਆਂ ’ਤੇ ਨਸਲੀ ਟਿੱਪਣੀ ਮਾਮਲਾ, ਆਸਟਰੇਲੀਆ ਨੇ ਆਪਣੇ ਦਰਸ਼ਕਾਂ ਨੂੰ ਦਿੱਤੀ ‘ਕਲੀਨ ਚਿੱਟ’

Wednesday, Jan 27, 2021 - 11:28 AM (IST)

ਭਾਰਤੀ ਖਿਡਾਰੀਆਂ ’ਤੇ ਨਸਲੀ ਟਿੱਪਣੀ ਮਾਮਲਾ, ਆਸਟਰੇਲੀਆ ਨੇ ਆਪਣੇ ਦਰਸ਼ਕਾਂ ਨੂੰ ਦਿੱਤੀ ‘ਕਲੀਨ ਚਿੱਟ’

ਸਿਡਨੀ (ਭਾਸ਼ਾ) : ਕ੍ਰਿਕਟਰ ਆਸਟਰੇਲੀਆ ਨੇ ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ ਨੂੰ ਕਿਹਾ ਹੈ ਕਿ ਉਹ ਉਨ੍ਹਾਂ ਦਰਸ਼ਕਾਂ ਦੀ ਪਛਾਣ ਕਰਣ ਵਿਚ ਅਸਮਰਥ ਰਿਹਾ ਹੈ, ਜਿਨ੍ਹਾਂ ਨੇ ਸਿਡਨੀ ਟੈਸਟ ਦੌਰਾਨ ਭਾਰਤੀ ਖਿਡਾਰੀਆਂ ’ਤੇ ਨਸਲੀ ਟਿੱਪਣੀਆਂ ਕੀਤੀਆਂ ਸਨ ਅਤੇ ਜਿਨ੍ਹਾਂ 6 ਦਰਸ਼ਕਾਂ ਨੂੰ ਮੈਦਾਨ ਤੋਂ ਬਾਹਰ ਕੱਢਿਆ ਗਿਆ ਸੀ, ਉਹ ਅਸਲੀ ਦੋਸ਼ੀ ਨਹੀਂ ਹਨ।

ਇਹ ਵੀ ਪੜ੍ਹੋ: ਦਿੱਲੀ ਹਿੰਸਾ : ਟਰੈਕਟਰ ਪਰੇਡ ਦੌਰਾਨ ਹੋਏ ਬਖੇੜੇ ਮਗਰੋਂ 22 ਪ੍ਰਦਰਸ਼ਨਕਾਰੀਆਂ 'ਤੇ FIR ਦਰਜ

‘ਦਿ ਏਜ’ ਦੀ ਰਿਪੋਰਟ ਮੁਤਾਬਕ ਕ੍ਰਿਕਟ ਆਸਟਰੇਲੀਆ ਦੇ 6 ਜਾਂਚਕਰਤਾਵਾਂ ਨੇ ਸਿਡਨੀ ਟੈਸਟ ਦੌਰਾਨ ਮੁਹੰਮਦ ਸਿਰਾਜ ’ਤੇ ਨਸਲੀ ਟਿੱਪਣੀ ਕਰਣ ਦੇ ਦੋਸ਼ ਵਿਚ ਮੈਦਾਨ ਵਿਚੋਂ ਕੱਢੇ ਗਏ 6 ਦਰਸ਼ਕਾਂ ਨੂੰ ‘ਕਲੀਟ ਚਿੱਟ’ ਦਿੱਤੀ ਹੈ। ਕ੍ਰਿਕਟ ਆਸਟਰੇਲੀਆ ਨੇ ਆਈ.ਸੀ.ਸੀ. ਨੂੰ ਜਾਂਚ ਦੀ ਰਿਪੋਰਟ ਭੇਜ ਦਿੱਤੀ ਹੈ। ਆਈ.ਸੀ.ਸੀ. ਨੇ ਉਸ ਨੂੰ ਰਿਪੋਰਟ ਦੇਣ ਲਈ 14 ਦਿਨ ਦਾ ਸਮਾਂ ਦਿੱਤਾ ਸੀ।

ਇਹ ਵੀ ਪੜ੍ਹੋ: ਮੁਕੇਸ਼ ਅੰਬਾਨੀ ਦੀ ਇਕ ਸਕਿੰਟ ਦੀ ਕਮਾਈ ਮਜ਼ਦੂਰ ਦੀ 3 ਸਾਲ ਦੀ ਕਮਾਈ ਦੇ ਬਰਾਬਰ: ਆਕਸਫੈਮ

ਅਖ਼ਬਾਰ ਨੇ ਕਿਹ, ‘ਸੀ.ਏ. ਨੂੰ ਨਿਊ ਸਾਊਥਵੇਲਸ ਪੁਲਸ ਤੋਂ ਆਖ਼ਰੀ ਰਿਪੋਰਟ ਦਾ ਇੰਤਜ਼ਾਰ ਹੈ। ਉਸ ਨੂੰ ਪੂਰਾ ਯਕੀਨ ਹੈ ਕਿ ਸਿਡਨੀ ਟੈਸਟ ਦੇ ਚੌਥੇ ਦਿਨ ਮੈਦਾਨ ’ਚੋਂ ਕੱਢੇ ਗਏ 6 ਦਰਸ਼ਕਾਂ ਨੇ ਖਿਡਾਰੀਆਂ ’ਤੇ ਨਸਲੀ ਨਹੀਂ ਕੀਤੀ ਸੀ।’ ਇਸ ਵਿਚ ਕਿਹਾ ਗਿਆ, ‘ਰਿਪੋਰਟ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਖਿਡਾਰੀਆਂ ’ਤੇ ਨਸਲੀ ਟਿੱਪਣੀਆਂ ਕੀਤੀਆਂ ਗਈ ਪਰ ਕ੍ਰਿਕਟ ਆਸਟਰੇਲੀਆ ਦੇ ਜਾਂਚਕਰਤਾ ਦੋਸ਼ੀਆਂ ਦਾ ਪਤਾ ਨਹੀਂ ਲਗਾ ਸਕੇ।’ ਤੀਜੇ ਟੈਸਟ ਦੇ ਚੌਥੇ ਦਿਨ ਸਿਰਾਜ ਨੇ ਦਰਸ਼ਕਾਂ ਵੱਲੋਂ ਨਸਲੀ ਟਿੱਪਣੀਆਂ ਦੀ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਖੇਡ ਕੁੱਝ ਸਮੇਂ ਲਈ ਰੋਕਣਾ ਪਿਆ। ਪੁਲਸ ਨੇ 6 ਦਰਸ਼ਕਾਂ ਨੂੰ ਮੈਦਾਨ ਵਿਚੋਂ ਬਾਹਰ ਕੱਢ ਦਿੱਤਾ ਸੀ।

ਇਹ ਵੀ ਪੜ੍ਹੋ: ਗਣਤੰਤਰ ਦਿਵਸ ਮੌਕੇ ਪਹਿਲਵਾਨ ਵਰਿੰਦਰ ਸਿੰਘ ਸਮੇਤ 6 ਖਿਡਾਰੀ ਪਦਮ ਸ਼੍ਰੀ ਪੁਰਸਕਾਰ ਲਈ ਨਾਮਜ਼ਦ

ਬੀ.ਸੀ.ਸੀ.ਆਈ. ਨੇ ਇਸ ਘਟਨਾ ਖ਼ਿਲਾਫ਼ ਸ਼ਿਕਾਇਤ ਦਰਜ ਕਰਾਈ ਸੀ। ਅਖ਼ਬਾਰ ਨੇ ਕਿਹਾ ਕਿ ਕ੍ਰਿਕਟ ਆਸਟਰੇਲੀਆ ਨੇ ਕਈ ਭਾਰਤੀ ਖਿਡਾਰੀਆਂ ਤੋਂ ਪੁੱਛਗਿੱਛ ਕੀਤੀ ਅਤੇ ਦਰਸ਼ਕਾਂ ਦੀ ਵੀ ਗਵਾਹੀ ਲਈ। ਇਸ ਵਿਚ ਕਿਹਾ ਗਿਆ, ‘ਹੁਣ ਸੂਤਰਾਂ ਦਾ ਕਹਿਣਾ ਹੈ ਕਿ ਭਾਰਤੀਆਂ ਨੇ ਮੈਦਾਨ ’ਤੇ ਧਮਕੀ ਦਿੱਤੀ ਸੀ ਕਿ ਸ਼ਿਕਾਇਤ ’ਤੇ ਕਾਰਵਾਈ ਨਾ ਹੋਣ ਤੱਕ ਉਹ ਖੇਡ ਬਹਾਲ ਨਹੀਂ ਕਰਣਗੇ।’

ਇਹ ਵੀ ਪੜ੍ਹੋ: ਕੋਰੋਨਾ ਨੂੰ ਲੈ ਕੇ WHO ਦੀ ਚਿਤਾਵਨੀ, 2021 ਤੱਕ ਵਾਇਰਸ ਤੋਂ ਮੁਕਤੀ ਦੀ ਨਹੀਂ ਕੋਈ ਉਮੀਦ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 


author

cherry

Content Editor

Related News