ਕ੍ਰਿਕਟਰ ਭੁਵਨੇਸ਼ਵਰ ਕੁਮਾਰ ਬਣੇ ਪਿਤਾ, ਪਤਨੀ ਨੇ ਦਿੱਤਾ ਧੀ ਨੂੰ ਜਨਮ

Wednesday, Nov 24, 2021 - 02:24 PM (IST)

ਕ੍ਰਿਕਟਰ ਭੁਵਨੇਸ਼ਵਰ ਕੁਮਾਰ ਬਣੇ ਪਿਤਾ, ਪਤਨੀ ਨੇ ਦਿੱਤਾ ਧੀ ਨੂੰ ਜਨਮ

ਮੇਰਠ (ਭਾਸ਼ਾ) : ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਭੁਵਨੇਸ਼ਵਰ ਕੁਮਾਰ ਪਿਤਾ ਬਣ ਗਏ ਹਨ। ਭੁਵਨੇਸ਼ਵਰ ਦੀ ਪਤਨੀ ਨੂਪੁਰ ਨੇ ਬੁੱਧਵਾਰ ਨੂੰ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿਚ ਧੀ ਨੂੰ ਜਨਮ ਦਿੱਤਾ। ਮੇਰਠ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ (ਐਕ.ਡੀ.ਸੀ.ਏ.) ਦੇ ਖਜ਼ਾਨਚੀ ਰਾਕੇਸ਼ ਗੋਇਲ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਭੁਵਨੇਸ਼ਵਰ ਕੁਮਾਰ ਦੀ ਪਤਨੀ ਨੇ ਧੀ ਨੂੰ ਜਨਮ ਦਿੱਤਾ। ਫਿਲਹਾਲ ਦੋਵੇਂ ਪੂਰੀ ਤਰ੍ਹਾਂ ਨਾਲ ਸਿਹਤਮੰਦ ਹਨ। ਭੁਵਨੇਸ਼ਵਰ ਦੇ ਵੀਰਵਾਰ ਨੂੰ ਮੇਰਠ ਸਥਿਤ ਘਰ ਆਉਣ ਦੀ ਉਮੀਦ ਹੈ। 

ਇਹ ਵੀ ਪੜ੍ਹੋ : ਗੌਤਮ ਗੰਭੀਰ ਨੂੰ ISIS ਤੋਂ ਮਿਲੀ ਜਾਨੋ ਮਾਰਨ ਦੀ ਧਮਕੀ, ਘਰ ਦੇ ਬਾਹਰ ਵਧਾਈ ਗਈ ਸੁਰੱਖਿਆ

PunjabKesari

ਗੋਇਲ ਮੁਤਾਬਕ ਮੰਗਲਵਾਰ ਨੂੰ ਨੂਪੁਰ ਨੂੰ ਦਿੱਲੀ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ ਸੀ। ਕ੍ਰਿਕਟਰ ਦੇ ਵਿਆਹ ਦੀ ਵਰ੍ਹੇਗੰਢ ਦੇ ਅਗਲੇ ਦਿਨ ਉਨ੍ਹਾਂ ਦੇ ਘਰ ਧੀ ਦਾ ਜਨਮ ਹੋਇਆ ਹੈ। ਭੁਵਨੇਸ਼ਵਰ ਨੇ ਹਾਲ ਹੀ ਵਿਚ ਨਿਊਜ਼ੀਲੈਂਡ ਖ਼ਿਲਾਫ਼ 3 ਮੈਚਾਂ ਦੀ ਟੀ-20 ਸੀਰੀਜ਼ ਵਿਚ ਹਿੱਸਾ ਲਿਆ ਸੀ। ਉਨ੍ਹਾਂ ਸੀਰੀਜ਼ ਦੇ ਸਾਰੇ ਮੈਚ ਖੇਡੇ ਅਤੇ 3 ਵਿਕਟਾਂ ਲਈਆਂ। ਭੁਵਨੇਸ਼ਵਰ ਅਤੇ ਨੂਪੁਰ ਦੋਵੇਂ ਬਚਪਣ ਦੇ ਦੋਸਤ ਸਨ ਅਤੇ ਦੋਵਾਂ ਨੇ 23 ਨਵੰਬਰ 2012 ਨੂੰ ਵਿਆਹ ਕਰਾਇਆ ਸੀ। ਭੁਵਨੇਸ਼ਵਰ ਕੁਮਾਰ ਦੇ ਪਿਤਾ ਕਿਰਨ ਪਾਲ ਸਿੰਘ ਦਾ ਇਸ ਸਾਲ 20 ਮਈ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਪਿਤਾ ਲੰਬੇ ਸਮੇਂ ਤੋਂ ਲਿਵਰ ਸਬੰਧੀ ਸਮੱਸਿਆ ਨਾਲ ਪੀੜਤ ਸਨ।

ਇਹ ਵੀ ਪੜ੍ਹੋ : ਭਾਰਤੀ ਕ੍ਰਿਕਟਰਾਂ ਨੂੰ 'ਹਲਾਲ' ਮੀਟ ਭੇਜਣ ਦੀ ਸਿਫਾਰਿਸ਼ ਨੂੰ ਲੈ ਕੇ ਵਿਵਾਦਾਂ 'ਚ ਘਿਰਿਆ BCCI, ਹੁਣ ਦਿੱਤੀ ਇਹ ਸਫ਼ਾਈ

 


author

cherry

Content Editor

Related News