ਕ੍ਰਿਕਟਰ ਹਰਭਜਨ ਸਿੰਘ ਮੁੜ ਆਏ ਚਰਚਾ ’ਚ, ਇਸ ਟਵੀਟ ਨੂੰ ਲੈ ਕੇ ਹੋ ਰਹੇ ਟ੍ਰੋਲ

Sunday, Jul 10, 2022 - 11:19 PM (IST)

ਕ੍ਰਿਕਟਰ ਹਰਭਜਨ ਸਿੰਘ ਮੁੜ ਆਏ ਚਰਚਾ ’ਚ, ਇਸ ਟਵੀਟ ਨੂੰ ਲੈ ਕੇ ਹੋ ਰਹੇ ਟ੍ਰੋਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੀ ਵਧਾਈ ਦੇਣ ਲਈ ਟਵੀਟ ’ਚ ਗ਼ਲਤ ਪੰਜਾਬੀ ਲਿਖਣ ਨੂੰ ਲੈ ਕੇ ਕ੍ਰਿਕਟਰ ਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਟ੍ਰੋਲ ਹੋ ਰਹੇ ਹਨ। ਲੋਕਾਂ ਨੇ ਵੱਖ-ਵੱਖ ਤਰ੍ਹਾਂ ਨਾਲ ਹਰਭਜਨ ਸਿੰਘ ਦੇ ਇਸ ਟਵੀਟ ’ਤੇ ਪ੍ਰਤੀਕਿਰਿਆਵਾਂ ਦਿੱਤੀਆਂ ਹਨ। ਦੱਸ ਦੇਈਏ ਕਿ ਹਰਭਜਨ ਸਿੰਘ ਅਕਸਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਚਰਚਾ ’ਚ ਰਹਿੰਦੇ ਹਨ।

ਇਹ ਖ਼ਬਰ ਵੀ ਪੜ੍ਹੋ : ਜੇਲ੍ਹਾਂ ’ਚ ਸੁਧਾਰ ਲਈ ਮਾਨ ਸਰਕਾਰ ਨੇ ਦੇਸ਼ ’ਚ ਪਹਿਲੀ ਵਾਰ ਚੁੱਕਿਆ ਇਹ ਕਦਮ, ਕੈਦੀਆਂ ਦੀ ਹੋਵੇਗੀ ‘ਡਰੱਗ ਸਕ੍ਰੀਨਿੰਗ’

ਹਰਭਜਨ ਸਿੰਘ ਨੇ ਆਪਣੇ ਟਵੀਟ ’ਚ ਮੁੱਖ ਮੰਤਰੀ ਭਗਵੰੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਨੂੰ ਵਿਆਹ ਦੀ ਵਧਾਈ ਦਿੰਦਿਆਂ ਲਿਖਿਆ ਹੈ, ‘‘@BhagwantMann ਤੁਹਾਡੇ ਆਨੰਦ ਕਾਰਜ ਦੀਆਂ ਲੱਖ-ਲੱਖ ਵਧਾਈਆਂ। ਵਾਹਿਗੁਰੂ ਜੀ ਤੁਵਾਣੁ ਤੇ ਭਾਭੀ ਜੀ ਨੂੰ ਸੁਖੀ ਤੇ ਸੁਖਾਵਾਂ ਵਿਵਾਹਤ ਜੀਵਨ ਬਕਸ਼ਨ’’। ਇਸ ਟਵੀਟ ’ਚ ਗ਼ਲਤ ਪੰਜਾਬੀ ਲਿਖਣ ਕਾਰਨ ਲੋਕਾਂ ਵੱਲੋਂ ਉਨ੍ਹਾਂ ਨੂੰ ਕਾਫ਼ੀ ਟ੍ਰੋਲ ਕੀਤਾ ਜਾ ਰਿਹਾ ਹੈ। ਹਰਭਜਨ ਸਿੰਘ ਵੱਲੋਂ ਟਵੀਟ ’ਚ ਪੰਜਾਬੀ ਦੇ ਸ਼ਬਦ ਗ਼ਲਤ ਲਿਖਣ ’ਤੇ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਟ੍ਰੋਲ ਕੀਤਾ ਜਾ ਰਿਹਾ ਹੈ।


author

Manoj

Content Editor

Related News