ਕ੍ਰਿਕਟਰ ਯੁਵਰਾਜ ਸਿੰਘ ਨੇ ਮਰਹੂਮ ਗਾਇਕ ਸਿੱਧੂ ਨੂੰ ਕੀਤਾ ਯਾਦ, ਕਿਹਾ- ਮੂਸੇਵਾਲਾ ਦੇ ਗਾਣੇ ਮਿਸ ਕਰਦਾ ਹਾਂ

11/13/2022 12:24:34 PM

ਚੰਡੀਗੜ੍ਹ (ਸਪੋਰਟਸ ਡੈਸਕ)- ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੇ ਇਕ ਵਾਰ ਫਿਰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਹੈ। ਦਰਅਸਲ ਯੁਵਰਾਜ ਇਕ ਇਵੈਂਟ ਵਿਚ ਸ਼ਾਮਲ ਹੋਣ ਲਈ ਗਾਇਕ ਹਾਰਡੀ ਸੰਧੂ ਨਾਲ ਚੰਡੀਗੜ੍ਹ ਦੇ ਐਲਾਂਟੇ ਮਾਲ ਵਿਚ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਸਟੇਜ ਉੱਤੇ ਦੱਸਿਆ ਕਿ ਉਨ੍ਹਾਂ ਨੂੰ ਹਰ ਤਰ੍ਹਾਂ ਦੇ ਗਾਣੇ ਪਸੰਦ ਹਨ ਅਤੇ ਉਹ ਸਭ ਤੋਂ ਜ਼ਿਆਦਾ ਸਿੱਧੂ ਮੂਸੇਵਾਲਾ ਦੇ ਗਾਣਿਆਂ ਨੂੰ ਮਿਸ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸਿੱਧੂ ਇਕ ਬੇਮਿਸਾਲ ਗਾਇਕ ਅਤੇ ਅਸਾਧਾਰਨ ਸ਼ਖ਼ਸੀਅਤ ਸਨ।

ਇਹ ਵੀ ਪੜ੍ਹੋ: T20 WC 2022: ਬਾਬਰ ਆਜ਼ਮ ਨੇ ਕਿਹਾ, ‘ਨਰਵਸ’ ਹੋਣ ਦੀ ਬਜਾਏ ਉਤਸ਼ਾਹਿਤ ਹਾਂ

PunjabKesari

ਦੱਸ ਦੇਈਏ ਕਿ ਪੰਜਾਬ ਦੇ ਮਾਨਸਾ 'ਚ 29 ਮਈ 2022 ਨੂੰ ਅਣਪਛਾਤੇ ਹਮਲਾਵਰਾਂ ਵੱਲੋਂ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮਾਨਸਾ ਹਸਪਤਾਲ ਦੇ ਸਿਵਲ ਸਰਜਨ ਡਾ: ਰਣਜੀਤ ਰਾਏ ਨੇ ਦੱਸਿਆ ਸੀ ਕਿ ਜਦੋਂ ਮੂਸੇਵਾਲਾ ਨੂੰ ਹਸਪਤਾਲ ਲਿਆਂਦਾ ਗਿਆ ਸੀ, ਉਦੋਂ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ। 

ਇਹ ਵੀ ਪੜ੍ਹੋ: ਤਲਾਕ ਦੀਆਂ ਅਫਵਾਹਾਂ ਦਰਮਿਆਨ ਸ਼ੋਏਬ ਮਲਿਕ ਦੀਆਂ ਪਾਕਿ ਅਦਾਕਾਰਾ ਆਇਸ਼ਾ ਉਮਰ ਨਾਲ ਤਸਵੀਰਾਂ ਵਾਇਰਲ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ। 


cherry

Content Editor

Related News