ਕ੍ਰਿਕਟਰ ਯੁਜਵੇਂਦਰ ਚਾਹਲ ਦੀ ਸਿਆਸਤ ''ਚ ਐਂਟਰੀ, BJP ''ਚ ਸ਼ਾਮਲ ਹੁੰਦਿਆਂ ਹੀ ਮਿਲੀ ਵੱਡੀ ਜ਼ਿੰਮੇਵਾਰੀ

Saturday, Nov 21, 2026 - 10:14 PM (IST)

ਕ੍ਰਿਕਟਰ ਯੁਜਵੇਂਦਰ ਚਾਹਲ ਦੀ ਸਿਆਸਤ ''ਚ ਐਂਟਰੀ, BJP ''ਚ ਸ਼ਾਮਲ ਹੁੰਦਿਆਂ ਹੀ ਮਿਲੀ ਵੱਡੀ ਜ਼ਿੰਮੇਵਾਰੀ

ਨਵੀਂ ਦਿੱਲੀ : ਕ੍ਰਿਕਟ ਦੇ ਮੈਦਾਨ 'ਤੇ ਆਪਣੀ ਫਿਰਕੀ ਗੇਂਦਬਾਜ਼ੀ ਨਾਲ ਬੱਲੇਬਾਜ਼ਾਂ ਨੂੰ ਨਚਾਉਣ ਵਾਲੇ ਭਾਰਤੀ ਕ੍ਰਿਕਟਰ ਯੁਜਵੇਂਦਰ ਚਾਹਲ ਹੁਣ ਸਿਆਸਤ ਦੇ ਮੈਦਾਨ ਵਿੱਚ ਆਪਣੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ। ਚਾਹਲ ਨੇ ਭਾਰਤੀ ਜਨਤਾ ਪਾਰਟੀ (BJP) ਦਾ ਪੱਲਾ ਫੜ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ, ਭਾਜਪਾ ਵਿੱਚ ਸ਼ਾਮਲ ਹੁੰਦਿਆਂ ਹੀ ਪਾਰਟੀ ਨੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਯੁਜਵੇਂਦਰ ਚਾਹਲ ਨੂੰ ਭਾਜਪਾ ਦੇ OBC ਮੋਰਚਾ ਦੀ ਰਾਸ਼ਟਰੀ ਕਾਰਜਕਾਰਨੀ ਵਿੱਚ ਵਿਸ਼ੇਸ਼ ਸੱਦੇ ਗਏ ਮੈਂਬਰ ਵਜੋਂ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਵੱਲੋਂ ਕੀਤੀ ਗਈ ਹੈ। ਖੇਡ ਜਗਤ ਤੋਂ ਬਾਅਦ ਹੁਣ ਸਿਆਸੀ ਗਲਿਆਰਿਆਂ ਵਿੱਚ ਚਾਹਲ ਦੀ ਇਸ ਐਂਟਰੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।


author

Inder Prajapati

Content Editor

Related News