ਕ੍ਰਿਕਟਰ ਯੁਜਵੇਂਦਰ ਚਾਹਲ-ਧਨਸ਼੍ਰੀ ਵਰਮਾ ਹੋ ਰਹੇ ਹਨ ਵੱਖ!
Saturday, Jan 04, 2025 - 01:07 PM (IST)
ਮੁੰਬਈ- ਭਾਰਤੀ ਕ੍ਰਿਕਟਰ ਯੁਜਵੇਂਦਰ ਚਾਹਲ ਅਤੇ ਉਨ੍ਹਾਂ ਦੀ ਕੋਰੀਓਗ੍ਰਾਫਰ ਪਤਨੀ ਧਨਸ਼੍ਰੀ ਵਰਮਾ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਸੁਰਖੀਆਂ 'ਚ ਹਨ। ਪਿਛਲੇ ਕਾਫੀ ਸਮੇਂ ਤੋਂ ਦੋਵਾਂ ਵਿਚਾਲੇ ਦਰਾਰ ਦੀਆਂ ਖਬਰਾਂ ਆ ਰਹੀਆਂ ਹਨ। ਇਸ ਜੋੜੇ ਨੇ 22 ਦਸੰਬਰ 2020 ਨੂੰ ਬਹੁਤ ਧੂਮ-ਧਾਮ ਨਾਲ ਵਿਆਹ ਕੀਤਾ ਸੀ ਅਤੇ ਹੁਣ ਮੀਡੀਆ ਰਿਪੋਰਟਾਂ ਕਹਿ ਰਹੀਆਂ ਹਨ ਕਿ ਉਹ ਵੱਖ ਹੋ ਰਹੇ ਹਨ। ਉਨ੍ਹਾਂ ਦੇ ਤਲਾਕ ਦੀਆਂ ਅਫਵਾਹਾਂ ਤੇਜ਼ ਹੋ ਗਈਆਂ ਹਨ।
ਯੁਜਵੇਂਦਰ ਚਾਹਲ- ਧਨਸ਼੍ਰੀ ਵਰਮਾ ਦਾ ਹੋ ਰਿਹੈ ਤਲਾਕ
ਦਰਅਸਲ, ਕ੍ਰਿਕਟਰ ਯੁਜਵੇਂਦਰ ਚਾਹਲ ਅਤੇ ਉਨ੍ਹਾਂ ਦੀ ਪਤਨੀ ਧਨਸ਼੍ਰੀ ਵਰਮਾ ਦੇ ਤਲਾਕ ਦੀਆਂ ਅਫਵਾਹਾਂ ਲੰਬੇ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਘੁੰਮ ਰਹੀਆਂ ਹਨ। ਹੁਣ ਇੱਕ ਰਿਪੋਰਟ ਮੁਤਾਬਕ ਜੋੜੇ ਦੇ ਨਜ਼ਦੀਕੀ ਸੂਤਰਾਂ ਦੇ ਅਨੁਸਾਰ, ਜੋੜੇ ਦੇ ਵੱਖ ਹੋਣ ਦੀਆਂ ਅਫਵਾਹਾਂ ਸੱਚ ਹਨ। ਤਲਾਕ ਦੀ ਪੁਸ਼ਟੀ ਹੋ ਗਈ ਹੈ ਅਤੇ ਕੁਝ ਸਮੇਂ ਬਾਅਦ ਇਹ ਅਧਿਕਾਰਤ ਹੋ ਜਾਵੇਗਾ। ਹਾਲਾਂਕਿ, ਤਲਾਕ ਦੀ ਕਾਰਵਾਈ ਨੂੰ ਅਜੇ ਤੱਕ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਦੇ ਵੱਖ ਹੋਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ ਪਰ ਇਹ ਤੈਅ ਹੈ ਕਿ ਜੋੜੇ ਨੇ ਆਪਣੀ ਜ਼ਿੰਦਗੀ ਨੂੰ ਅਲੱਗ-ਥਲੱਗ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ-ਸੰਜੇ ਦੱਤ ਦੇ ਘਰ ਪੁੱਜੇ ਸ਼੍ਰੀ ਧੀਰੇਂਦਰ ਸ਼ਾਸਤਰੀ, ਦੇਖੋ ਤਸਵੀਰਾਂ
ਦੋਵਾਂ ਦੀ ਪ੍ਰੇਮ ਕਹਾਣੀ
ਧਨਸ਼੍ਰੀ ਵਰਮਾ ਨੇ 'ਝਲਕ ਦਿਖਲਾ ਜਾ 11' ਦੇ ਐਪੀਸੋਡ ਦੌਰਾਨ ਯੁਜਵੇਂਦਰ ਚਾਹਲ ਨਾਲ ਆਪਣੀ ਲਵ ਸਟੋਰੀ ਬਾਰੇ ਦੱਸਿਆ ਸੀ। ਉਸ ਨੇ ਦੱਸਿਆ ਸੀ ਕਿ ਕਿਵੇਂ ਲਾਕਡਾਊਨ ਦੌਰਾਨ ਚਾਹਲ ਨੇ ਡਾਂਸ ਸਿੱਖਣ ਲਈ ਉਸ ਨਾਲ ਸੰਪਰਕ ਕੀਤਾ ਸੀ। ਜਿਸ ਤੋਂ ਬਾਅਦ ਧਨਸ਼੍ਰੀ ਉਸ ਨੂੰ ਡਾਂਸ ਸਿਖਾਉਣ ਲਈ ਤਿਆਰ ਹੋ ਗਈ। ਜਿਸ ਤੋਂ ਬਾਅਦ ਦੋਹਾਂ ਨੂੰ ਇੱਕ ਦੂਜੇ ਨਾਲ ਪਿਆਰ ਹੋ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8