ਕ੍ਰਿਕਟਰ ''ਯੁਵਰਾਜ'' ਨੂੰ ਹਾਈਕੋਰਟ ਤੋਂ ਰਾਹਤ, ਇਸ ਮਾਮਲੇ ''ਚ ਕਾਰਵਾਈ ''ਤੇ ਲੱਗੀ ਰੋਕ

2/26/2021 8:57:11 AM

ਚੰਡੀਗੜ੍ਹ (ਹਾਂਡਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਕ੍ਰਿਕਟਰ ਯੁਵਰਾਜ ਸਿੰਘ ਨੂੰ ਐਸ. ਸੀ.-ਐਸ. ਟੀ. ਐਕਟ ਤਹਿਤ ਦਰਜ ਮਾਮਲੇ 'ਚ ਰਾਹਤ ਦਿੱਤੀ ਗਈ ਹੈ। ਹਰਿਆਣਾ ਦੇ ਹਾਂਸੀ 'ਚ ਯੁਵਰਾਜ ਸਿੰਘ ਦੇ ਖ਼ਿਲਾਫ਼ ਦਰਜ ਇਸ ਮਾਮਲੇ 'ਚ ਹਾਈਕੋਰਟ ਨੇ ਹਰਿਆਣਾ ਪੁਲਸ ਵੱਲੋਂ ਕਾਰਵਾਈ ਕਰਨ ’ਤੇ ਰੋਕ ਲਗਾ ਦਿੱਤੀ ਹੈ ਅਤੇ ਸਰਕਾਰ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ।

ਇਹ ਵੀ ਪੜ੍ਹੋ : 'ਫ਼ੌਜ' 'ਚ ਕੈਰੀਅਰ ਬਣਾਉਣ ਦੀਆਂ ਚਾਹਵਾਨ ਪੰਜਾਬੀ ਕੁੜੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਸੁਨਹਿਰੀ ਮੌਕਾ

ਮਾਮਲਾ ਦਰਜ ਹੋਣ ਤੋਂ ਬਾਅਦ ਯੁਵਰਾਜ ਸਿੰਘ ਹਾਈਕੋਰਟ ਪਹੁੰਚ ਗਏ ਸਨ। ਉਨ੍ਹਾਂ ਨੇ ਆਪਣੇ ਖ਼ਿਲਾਫ਼ ਦਰਜ ਐੱਫ਼. ਆਈ. ਆਰ. ਨੂੰ ਰੱਦ ਕਰਨ ਅਤੇ ਗ੍ਰਿਫ਼ਤਾਰੀ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਯੁਵਰਾਜ ਸਿੰਘ ਖ਼ਿਲਾਫ਼ ਹਾਂਸੀ ਦੇ ਦਲਿਤ ਅਧਿਕਾਰ ਕਾਰਕੁੰਨ ਰਜਤ ਨੇ ਪੁਲਸ ਪ੍ਰਧਾਨ ਨੂੰ ਸ਼ਿਕਾਇਤ ਦਿੱਤੀ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਗਰੀਬਾਂ ਲਈ ਬਣਨਗੇ 25 ਹਜ਼ਾਰ ਤੋਂ ਜ਼ਿਆਦਾ ਮਕਾਨ, ਅਰਜ਼ੀ ਦੇਣ ਵਾਲਿਆਂ ਲਈ ਇਹ ਸ਼ਰਤਾਂ ਲਾਜ਼ਮੀ

ਇਸ 'ਚ ਯੁਵਰਾਜ ਸਿੰਘ ਅਤੇ ਰੋਹਿਤ ਸ਼ਰਮਾ ਵਿਚਕਾਰ ਸੋਸ਼ਲ ਮੀਡੀਆ ’ਤੇ ਹੋਈ ਗੱਲਬਾਤ ਦਾ ਜ਼ਿਕਰ ਕੀਤਾ ਗਿਆ ਸੀ, ਜਿਸ 'ਚ ਯੁਵਰਾਜ ਸਿੰਘ ਨੇ ਅਨੁਸੂਚਿਤ ਜਾਤੀ ’ਤੇ ਅਪਮਾਨਜਨਕ ਟਿੱਪਣੀ ਕੀਤੀ ਸੀ। ਉੱਥੇ ਹੀ ਯੁਵਰਾਜ ਸਿੰਘ ਨੇ ਪਟੀਸ਼ਨ 'ਚ ਕਿਹਾ ਹੈ ਕਿ ਉਨ੍ਹਾਂ ਨੇ ਕਿਸੇ ਭਾਈਚਾਰੇ ਵਿਸ਼ੇਸ਼ ’ਤੇ ਕਿਸੇ ਤਰ੍ਹਾਂ ਦੀ ਇਤਰਾਜ਼ਯੋਗ ਟਿੱਪਣੀ ਨਹੀਂ ਕੀਤੀ ਹੈ।
ਨੋਟ : ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਕ੍ਰਿਕਟਰ ਯੁਵਰਾਜ ਸਿੰਘ ਨੂੰ ਦਿੱਤੀ ਗਈ ਰਾਹਤ ਬਾਰੇ ਦਿਓ ਰਾਏ


Babita

Content Editor Babita