ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਦਿਹਾਂਤ, ਟਵੀਟ ਕਰ ਦਿੱਤੀ ਜਾਣਕਾਰੀ

Tuesday, Apr 19, 2022 - 01:59 AM (IST)

ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਦਿਹਾਂਤ, ਟਵੀਟ ਕਰ ਦਿੱਤੀ ਜਾਣਕਾਰੀ

ਨਵੀਂ ਦਿੱਲੀ- ਪੁਰਤਗਾਲ ਦੇ ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਨੇ ਨਵਜੰਮੇ ਬੇਟੇ ਦਾ ਦਿਹਾਂਤ ਹੋ ਗਿਆ ਹੈ। ਰੋਨਾਲਡੋ ਨੇ 18 ਅਪ੍ਰੈਲ ਦੀ ਦੇਰ ਰਾਤ (ਭਾਰਤੀ ਸਮੇਂ ਅਨੁਸਾਰ) ਟਵੀਟ ਕਰ ਇਸਦੀ ਜਾਣਕਾਰੀ ਦੇ ਦਿੱਤੀ। ਰੋਨਾਲਡੋ ਅਤੇ ਉਸਦੀ ਪਤਨੀ ਜਾਰਜੀਆ ਵਲੋਂ ਸਾਂਝਾ ਬਿਆਨ ਕਰ ਇਸਦਾ ਐਲਾਨ ਕੀਤਾ ਗਿਆ ਹੈ। 

PunjabKesari

ਇਹ ਖ਼ਬਰ ਪੜ੍ਹੋ- ਦੇਵਾਂਤ ਮਾਧਵਨ ਨੇ ਡੇਨਿਸ਼ ਓਪਨ ਤੈਰਾਕੀ 'ਚ ਜਿੱਤਿਆ ਸੋਨ ਤਮਗਾ
ਕ੍ਰਿਸਟੀਆਨੋ ਰੋਨਾਲਡੋ ਨੇ ਆਪਣੇ ਸੰਦੇਸ਼ ਵਿਚ ਲਿਖਿਆ ਹੈ, 'ਬਹੁਤ ਹੀ ਦੁਖ ਦੇ ਨਾਲ ਸਾਨੂੰ ਇਹ ਦੱਸਣਾ ਪੈ ਰਿਹਾ ਹੈ ਕਿ ਸਾਡੇ ਨਵਜੰਮੇ ਬੇਟੇ ਦਾ ਦਿਹਾਂਤ ਹੋ ਗਿਆ ਹੈ। ਇਹ ਸਭ ਤੋਂ ਵੱਡਾ ਦੁਖ ਹੈ ਜੋਕਿ ਮਾਤਾ-ਪਿਤਾ ਸਹਿ ਸਕਦੇ ਹਨ। ਸਾਡੀ ਬੇਟੀ ਦਾ ਜਨਮ ਹੀ ਸਾਨੂੰ ਤਾਕਤ ਦਿੰਦਾ ਹੈ ਅਤੇ ਇਸ ਦੁਖ ਨੂੰ ਝਲਣ ਦੀ ਸ਼ਕਤੀ ਦਿੰਦਾ ਹੈ। ਅਸੀਂ ਸਾਰੇ ਡਾਕਟਰਾਂ ਅਤੇ ਨਰਸਾਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਡਾ ਸਾਥ ਦਿੱਤਾ।'

ਇਹ ਖ਼ਬਰ ਪੜ੍ਹੋ- ਸਿਟਸਿਪਾਸ ਨੇ ਫੋਕਿਨਾ ਮੋਂਟੇ ਕਾਰਲੋ ਖਿਤਾਬ ਜਿੱਤਿਆ
ਰੋਨਾਲਡੋ ਨੇ ਲਿਖਿਆ ਕਿ ਇਸ ਘਟਨਾ ਨਾਲ ਅਸੀਂ ਪੂਰੀ ਤਰ੍ਹਾਂ ਨਿਰਾਸ਼ ਹਾਂ ਅਤੇ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਨਿੱਜਤਾ ਦਾ ਖਿਆਲ ਰੱਖਿਆ ਜਾਵੇ। ਸਾਡਾ ਬੇਟਾ ਸਾਡਾ ਫਰਿਸ਼ਤਾ ਸੀ, ਅਸੀਂ ਉਸ ਨੂੰ ਹਮੇਸ਼ਾ ਪਿਆਰ ਕਰਾਂਗੇ।

PunjabKesari
ਦੱਸ ਦੇਈਏ ਕਿ ਕ੍ਰਿਸਟੀਆਨੋ ਰੋਨਾਲਡੋ ਤੇ ਜਾਰਜੀਆ ਨੇ ਅਕਤੂਬਰ ਵਿਚ ਐਲਾਨ ਕੀਤਾ ਸੀ ਕਿ ਉਹ ਜੁੜਵਾ ਬੱਚਿਆਂ ਦੇ ਮਾਤਾ-ਪਿਤਾ ਬਣਨ ਵਾਲੇ ਹਨ। ਦੋਵਾਂ ਨੇ ਹਸਪਤਾਲ 'ਚ ਤਸਵੀਰ ਵੀ ਸ਼ੇਅਰ ਕੀਤੀ ਸੀ। ਇਨ੍ਹਾਂ ਦੋਵਾਂ ਬੱਚਿਆਂ ਦੀ ਡਿਲੀਵਰੀ ਦੇ ਸਮੇਂ ਬੇਟੇ ਦੀ ਮੌਤ ਹੋ ਗਈ ਤੇ ਜਦਕਿ ਬੇਟੀ ਸੁਰੱਖਿਅਤ ਹੈ।

ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News