CWC 23 :ਕੋਹਲੀ ਦੇ ਸੈਂਕੜੇ ਤੇ ਜਡੇਜਾ ਦੇ 'ਪੰਜੇ' ਨਾਲ ਭਾਰਤ ਨੇ ਦੱ. ਅਫਰੀਕਾ ਨੂੰ ਇਕਤਰਫਾ ਅੰਦਾਜ਼ 'ਚ ਹਰਾਇਆ

Sunday, Nov 05, 2023 - 08:42 PM (IST)

CWC 23 :ਕੋਹਲੀ ਦੇ ਸੈਂਕੜੇ ਤੇ ਜਡੇਜਾ ਦੇ 'ਪੰਜੇ' ਨਾਲ ਭਾਰਤ ਨੇ ਦੱ. ਅਫਰੀਕਾ ਨੂੰ ਇਕਤਰਫਾ ਅੰਦਾਜ਼ 'ਚ ਹਰਾਇਆ

ਸਪੋਰਟਸ ਡੈਸਕ- ਵਿਸ਼ਵ ਕੱਪ 2023 ਦੇ 37ਵੇਂ ਮੈਚ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ 243 ਦੌੜਾਂ ਨਾਲ ਹਰਾਇਆ ਹੈ। ਕੋਲਕਾਤਾ ਦੇ ਈਡਨ ਗਾਰਡਨ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਵਿਰਾਟ ਕੋਹਲੀ (101) ਦੇ ਸੈਂਕੜੇ ਅਤੇ ਸ਼੍ਰੇਅਸ ਅਈਅਰ (77) ਦੇ ਅਰਧ ਸੈਂਕੜੇ ਦੀ ਬਦੌਲਤ 5 ਵਿਕਟਾਂ 'ਤੇ 326 ਦੌੜਾਂ ਬਣਾਈਆਂ ਤੇ ਦੱਖਣੀ ਅਫਰੀਕਾ ਨੂੰ 327 ਦੌੜਾਂ ਦਾ ਟੀਚਾ ਦਿੱਤਾ । ਜਵਾਬ ਵਿੱਚ ਦੱਖਣੀ ਅਫ਼ਰੀਕਾ ਦੀ ਟੀਮ ਸਿਰਫ਼ 83 ਦੌੜਾਂ ਹੀ ਬਣਾ ਸਕੀ ਅਤੇ ਭਾਰਤ ਨੇ ਇਸ ਟੂਰਨਾਮੈਂਟ ਵਿੱਚ ਅਜੇਤੂ ਰਹਿ ਕੇ ਇੱਕ ਹੋਰ ਆਸਾਨ ਜਿੱਤ ਹਾਸਲ ਕੀਤੀ। ਵਨਡੇ 'ਚ ਕੋਹਲੀ ਦਾ ਇਹ 49ਵਾਂ ਸੈਂਕੜਾ ਵੀ ਸੀ, ਜਿਸ ਨਾਲ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦੇ ਵਨਡੇ 'ਚ ਸਭ ਤੋਂ ਜ਼ਿਆਦਾ ਸੈਂਕੜੇ ਲਗਾਉਣ ਦੇ ਰਿਕਾਰਡ ਦੀ ਬਰਾਬਰੀ ਕਰ ਲਈ ਹੈ।

ਇਹ ਵੀ ਪੜ੍ਹੋ : ਵਿਰਾਟ ਕੋਹਲੀ ਦੇ ਅਜਿਹੇ ਪੰਜ ਸ਼ਾਨਦਾਰ ਰਿਕਾਰਡਜ਼ ਜਿਨ੍ਹਾਂ ਨੂੰ ਤੋੜਨਾ ਹੈ ਬਹੁਤ ਮੁਸ਼ਕਲ

ਟੀਚੇ ਦਾ ਪਿੱਛਾ ਕਰਦੇ ਹੋਏ ਦੱਖਣੀ ਅਫਰੀਕਾ ਨੂੰ ਪਹਿਲਾ ਝਟਕਾ ਕਵਿੰਟਨ ਡੀ ਕਾਕ ਦੇ ਆਊਟ ਹੋਣ ਨਾਲ ਲੱਗਾ। ਕਵਿੰਟਨ 5 ਦੌੜਾਂ ਬਣਾ ਸਿਰਾਜ ਦਾ ਸ਼ਿਕਾਰ ਬਣਿਆ। ਦੱਖਣੀ ਅਫਰੀਕਾ ਦੀ ਦੂਜੀ ਵਿਕਟ ਕਪਤਾਨ ਟੇਂਬਾ ਬਾਵੁਮਾ ਦੇ ਤੌਰ 'ਤੇ ਡਿੱਗੀ। ਬਾਵੁਮਾ 11 ਦੌੜਾਂ ਬਣਾ ਰਵਿੰਦਰ ਜਡੇਜਾ ਵਲੋਂ ਬੋਲਡ ਹੋ ਕੇ ਪੈਵੇਲੀਅਨ ਪਰਤ ਗਿਆ। ਦੱਖਣੀ ਅਫਰੀਕਾ ਨੂੰ ਤੀਜਾ ਝਟਕਾ ਏਡਨ ਮਾਰਕਰਮ ਦੇ ਆਊਟ ਹੋਣ ਨਾਲ ਲੱਗਾ। ਮਾਰਕਰਮ 9 ਦੌੜਾਂ ਬਣਾ ਸ਼ੰਮੀ ਵਲੋਂ ਆਊਟ ਹੋਇਆ। ਇਸ ਤੋਂ ਬਾਅਦ ਦੱਖਣੀ ਅਫਰੀਕਾ ਦੀ ਚੌਥੀ ਵਿਕਟ ਹੈਨਰਿਕ ਕਲਾਸੇਨ ਦੇ ਆਊਟ ਹੋਣ ਨਾਲ ਲੱਗਾ। ਹੈਨਰਿਕ 1 ਦੌੜ ਬਣਾ ਰਵਿੰਦਰ ਜਡੇਜਾ ਵਲੋਂ ਆਊਟ ਹੋਇਆ। ਦੱਖਣੀ ਅਫਰੀਕਾ ਦੀ ਪੰਜਵੀਂ ਵਿਕਟ ਰਾਸੀ ਵੇਨ ਡੇਰ ਡੁਸੇਨ ਦੇ ਆਊਟ  ਹੋਣ ਨਾਲ ਡਿੱਗੀ। ਰਾਸੀ 13 ਦੌੜਾਂ ਬਣਾ ਸ਼ੰਮੀ ਦਾ ਸ਼ਿਕਾਰ  ਬਣਿਆ। ਦੱਖਣੀ ਅਫਰੀਕਾ ਨੂੰ 6ਵਾਂ ਝਟਕਾ ਡੇਵਿਡ ਮਿਲਰ ਦੇ ਆਊਟ ਹੋਣ ਨਾਲ ਲੱਗਾ। ਮਿਲਰ 11 ਦੌੜਾਂ ਬਣਾ ਰਵਿੰਦਰ ਜਡੇਜਾ ਵਲੋਂ ਆਊਟ ਹੋਇਆ। ਇਸ ਤੋਂ ਬਾਅਦ ਦੱਖਣੀ ਅਫਰੀਕਾ ਦੀ 7ਵੀਂ ਵਿਕਟ ਕੇਸ਼ਵ ਮਹਾਰਾਜ ਦੇ ਆਊਟ ਹੋਣ ਨਾਲ ਡਿੱਗੀ। ਕੇਸ਼ਵ 7 ਦੌੜਾਂ ਬਣਾ ਰਵਿੰਦਰ ਜਡੇਜਾ ਵਲੋਂ ਆਊਟ ਹੋਇਆ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ 


 


author

Tarsem Singh

Content Editor

Related News