CWC 23 : ਵਿਰਾਟ ਦੇ ਸੈਂਕੜੇ ਦੀ ਬਦੌਲਤ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

10/19/2023 9:29:07 PM

ਸਪੋਰਟਸ ਡੈਸਕ- ਭਾਰਤ ਅਤੇ ਬੰਗਲਾਦੇਸ਼ ਵਿਚਾਲੇ ਵਨਡੇ ਵਿਸ਼ਵ ਕੱਪ 2023 ਦਾ 17ਵਾਂ ਮੈਚ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ 'ਚ ਖੇਡਿਆ ਗਿਆ। ਭਾਰਤ ਨੇ ਇਹ ਮੈਚ 7 ਵਿਕਟਾਂ ਨਾਲ ਜਿੱਤ ਲਿਆ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਅਤੇ ਤਨਜੀਦ ਹਸਨ ਅਤੇ ਲਿਟਨ ਦਾਸ ਦੇ ਅਰਧ ਸੈਂਕੜਿਆਂ ਦੀ ਬਦੌਲਤ ਭਾਰਤ ਨੂੰ 8 ਵਿਕਟਾਂ ਦੇ ਨੁਕਸਾਨ 'ਤੇ 257 ਦੌੜਾਂ ਦਾ ਟੀਚਾ ਦਿੱਤਾ। ਤਨਜੀਦ ਹਸਨ ਨੇ 43 ਗੇਂਦਾਂ ਵਿੱਚ 5 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 51 ਦੌੜਾਂ ਬਣਾਈਆਂ ਜਦਕਿ ਲਿਟਨ ਦਾਸ ਨੇ 82 ਗੇਂਦਾਂ ਵਿੱਚ 7 ​​ਚੌਕਿਆਂ ਦੀ ਮਦਦ ਨਾਲ 66 ਦੌੜਾਂ ਬਣਾਈਆਂ। ਉਥੇ ਹੀ ਮਹਿਮੂਦੁੱਲਾ ਨੇ 36 ਗੇਂਦਾਂ 'ਚ 3 ਚੌਕਿਆਂ ਅਤੇ 3 ਛੱਕਿਆਂ ਦੀ ਮਦਦ ਨਾਲ 46 ਦੌੜਾਂ ਬਣਾਈਆਂ। ਇਨ੍ਹਾਂ ਤੋਂ ਇਲਾਵਾ ਕੋਈ ਵੀ ਖਿਡਾਰੀ ਪ੍ਰਭਾਵਸ਼ਾਲੀ ਬੱਲੇਬਾਜ਼ੀ ਨਹੀਂ ਕਰ ਸਕਿਆ। ਟੀਚਾ ਦਾ ਪਿੱਛਾ ਕਰਨ ਆਈ ਭਾਰਤੀ ਟੀਮ ਨੇ 41.3 ਓਵਰਾਂ 'ਚ 3 ਵਿਕਟਾਂ ਗੁਆ ਕੇ 261 ਦੌੜਾਂ ਬਣਾਈਆਂ ਤੇ 7 ਵਿਕਟਾਂ ਨਾਲ ਮੈਚ ਜਿੱਤ ਲਿਆ। 

ਇਹ ਵੀ ਪੜ੍ਹੋ : 6 ਸਾਲ ਬਾਅਦ ਵਿਰਾਟ ਨੇ ਅੰਤਰਰਾਸ਼ਟਰੀ ਮੈਚ 'ਚ ਕੀਤੀ ਗੇਂਦਬਾਜ਼ੀ, ਪੰਡਯਾ ਦੇ ਜ਼ਖਮੀ ਹੋਣ 'ਤੇ ਫੜੀ ਗੇਂਦ

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਰੋਹਿਤ ਸ਼ਰਮਾ 48 ਦੌੜਾਂ ਬਣਾ ਹਸਨ ਮਹਿਮੂਦ ਵਲੋਂ ਆਊਟ ਹੋਇਆ। ਭਾਰਤ ਨੂੰ ਦੂਜਾ ਝਟਕਾ ਸ਼ੁਭਮਨ ਗਿੱਲ ਦੇ ਆਊਟ ਹੋਣ ਨਾਲ ਲੱਗਾ। ਸ਼ੁਭਮਨ 55 ਦੌੜਾਂ ਬਣਾ ਮੇਹਿਦੀ ਹਸਨ ਮਿਰਾਜ਼ ਵਲੋਂ ਆਊਟ ਹੋਇਆ। ਭਾਰਤ ਦੀ ਤੀਜੀ ਵਿਕਟ ਸ਼੍ਰੇਅਸ ਅਈਅਰ ਦੇ ਤੌਰ 'ਤੇ ਡਿੱਗੀ। ਸ਼੍ਰੇਅਸ 18 ਦੌੜਾਂ ਬਣਾ ਮੇਹਿਦੀ ਹਸਨ ਮਿਰਾਜ਼ ਵਲੋਂ ਆਊਟ ਹੋਇਆ। ਵਿਰਾਟ ਕੋਹਲੀ ਨੇ ਸ਼ਾਨਦਾਰ 103 ਦੌੜਾਂ ਬਣਾਈਆਂ। ਵਿਰਾਟ ਨੇ ਆਪਣੀ ਪਾਰੀ ਦੇ ਦੌਰਾਨ 6 ਚੌਕੇ 4 ਛੱਕੇ ਲਾਏ। ਕੇ. ਐੱਲ. ਰਾਹੁਲ ਨੇ 34 ਦੌੜਾਂ ਦਾ ਯੋਗਦਾਨ ਦਿੱਤਾ।

ਪਲੇਇੰਗ 11

ਬੰਗਲਾਦੇਸ਼ - ਲਿਟਨ ਦਾਸ, ਤਨਜ਼ੀਦ ਹਸਨ, ਨਜਮੁਲ ਹੁਸੈਨ ਸ਼ਾਂਤੋ (ਕਪਤਾਨ), ਮੇਹਦੀ ਹਸਨ ਮਿਰਾਜ਼, ਤੌਹੀਦ ਹਿਰਦੌਏ, ਮੁਸ਼ਫਿਕੁਰ ਰਹੀਮ (ਵਿਕਟਕੀਪਰ), ਮਹਿਮੂਦੁੱਲਾ, ਨਸੁਮ ਅਹਿਮਦ, ਹਸਨ ਮਹਿਮੂਦ, ਮੁਸਤਫਿਜ਼ੁਰ ਰਹਿਮਾਨ, ਸ਼ਰੀਫੁਲ ਇਸਲਾਮ।
ਭਾਰਤ- ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇਐਲ ਰਾਹੁਲ (ਵਿਕਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Tarsem Singh

Content Editor

Related News