CWC 23: ਪਾਕਿਸਤਾਨ ਖਿਲਾਫ ਖੇਡ ਸਕਦੇ ਹਨ ਸ਼ੁਭਮਨ ਗਿੱਲ, ਅੱਜ ਪਹੁੰਚਣਗੇ ਅਹਿਮਦਾਬਾਦ

Wednesday, Oct 11, 2023 - 05:32 PM (IST)

ਨਵੀਂ ਦਿੱਲੀ— ਡੇਂਗੂ ਬੁਖਾਰ ਤੋਂ ਉਭਰ ਰਹੇ ਭਾਰਤੀ ਓਪਨਰ ਸ਼ੁਭਮਨ ਗਿੱਲ ਬੁੱਧਵਾਰ ਨੂੰ ਅਹਿਮਦਾਬਾਦ ਪਹੁੰਚਣਗੇ ਪਰ ਉਹ ਸ਼ਨੀਵਾਰ ਨੂੰ ਪਾਕਿਸਤਾਨ ਖਿਲਾਫ ਵਿਸ਼ਵ ਕੱਪ ਮੈਚ ਖੇਡ ਸਕਦੇ ਹਨ। ਹਾਲਾਂਕਿ ਅਜੇ ਤੱਕ ਇਸ ਬਾਰੇ ਕੋਈ ਠੋਸ ਜਾਣਕਾਰੀ ਨਹੀਂ ਹੈ ਪਰ ਗਿੱਲ ਦੀ ਸਿਹਤ ਠੀਕ ਹੋਣ ਕਾਰਨ ਅਜਿਹੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ : CWC 23 : ਭਾਰਤ-ਪਾਕਿ ਮੈਚ ਨੂੰ ਲੈ ਕੇ ਖ਼ਾਸ ਪ੍ਰੋਗਰਾਮ, ਮੁਕਾਬਲੇ ਤੋਂ ਪਹਿਲਾਂ ਹੋਵੇਗਾ ਰੰਗਾਰੰਗ ਪ੍ਰੋਗਰਾਮ

ਭਾਰਤੀ ਕ੍ਰਿਕਟ ਬੋਰਡ (ਬੀ.ਸੀ.ਸੀ.ਆਈ.) ਦੇ ਸੂਤਰਾਂ ਨੇ ਗੁਪਤਤਾ ਦੀ ਸ਼ਰਤ 'ਤੇ ਕਿਹਾ, 'ਗਿੱਲ ਦੀ ਸਿਹਤ ਠੀਕ ਹੈ ਅਤੇ ਉਹ ਅੱਜ ਚੇਨਈ ਤੋਂ ਅਹਿਮਦਾਬਾਦ ਲਈ ਰਵਾਨਾ ਹੋਣ ਲਈ ਤਿਆਰ ਹਨ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਉਹ ਵੀਰਵਾਰ ਨੂੰ ਮੋਟੇਰਾ 'ਚ ਅਭਿਆਸ ਸੈਸ਼ਨ 'ਚ ਹਿੱਸਾ ਲਵੇਗਾ ਜਾਂ ਨਹੀਂ। ਉਨ੍ਹਾਂ ਦੀ ਸਿਹਤ ਪਹਿਲਾਂ ਨਾਲੋਂ ਬਿਹਤਰ ਹੈ ਪਰ ਫਿਲਹਾਲ ਇਹ ਯਕੀਨੀ ਨਹੀਂ ਹੈ ਕਿ ਉਹ ਪਾਕਿਸਤਾਨ ਖਿਲਾਫ ਖੇਡ ਸਕਣਗੇ ਜਾਂ ਨਹੀਂ।

ਇਹ ਵੀ ਪੜ੍ਹੋ : ਏਸ਼ੀਆਈ ਚੈਂਪੀਅਨਸ ਟਰਾਫੀ ਲਈ ਭਾਰਤੀ ਟੀਮ ਘੋਸ਼ਿਤ, 27 ਅਕਤੂਬਰ ਤੋਂ ਸ਼ੁਰੂ ਹੋਵੇਗਾ ਟੂਰਨਾਮੈਂਟ

ਗਿੱਲ ਖਰਾਬ ਸਿਹਤ ਕਾਰਨ ਵਿਸ਼ਵ ਕੱਪ ਦੇ ਪਹਿਲੇ ਦੋ ਮੈਚ ਨਹੀਂ ਖੇਡ ਸਕੇ ਸਨ। ਪਿਛਲੇ ਹਫ਼ਤੇ ਉਸ ਦੇ ਪਲੇਟਲੈਟਸ ਘਟ ਕੇ 70,000 ਹੋ ਗਏ ਸਨ ਅਤੇ ਉਨ੍ਹਾਂ ਨੂੰ ਚੇਨਈ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ ਸੀ। ਹਾਲਾਂਕਿ 24 ਘੰਟੇ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਚੰਗੀ ਫਿਟਨੈੱਸ ਕਾਰਨ ਗਿੱਲ ਦੇ ਜਲਦੀ ਠੀਕ ਹੋਣ ਦੀ ਸੰਭਾਵਨਾ ਹੈ ਪਰ ਡੇਂਗੂ ਬੁਖਾਰ ਕਾਰਨ ਸਰੀਰ ਕਾਫੀ ਕਮਜ਼ੋਰ ਹੋ ਗਿਆ ਹੈ ਅਤੇ ਅਜਿਹੇ 'ਚ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਿਹਤਮੰਦ ਹੋ ਕੇ ਬੰਗਲਾਦੇਸ਼ ਖਿਲਾਫ ਮੈਚ 'ਚ ਵਾਪਸੀ ਦਾ ਮੌਕਾ ਮਿਲ ਸਕਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


Tarsem Singh

Content Editor

Related News