ਰਾਸ਼ਟਰਮੰਡਲ ਖੇਡਾਂ 'ਚ ਕਾਂਸੀ ਤਮਗ਼ਾ ਜੇਤੂ ਗੁਰਦੀਪ ਸਿੰਘ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

08/04/2022 1:10:27 PM

ਸਪੋਰਟਸ ਡੈਸਕ- ਬਰਮਿੰਘਮ ਵਿਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਵੇਟਲਿਫਟਰ ਗੁਰਦੀਪ ਸਿੰਘ ਨੂੰ ਪੰਜਾਬ ਸਰਕਾਰ 40 ਲੱਖ ਰੁਪਏ ਇਨਾਮ ਵਜੋਂ ਦੇਵੇਗੀ। ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਲਿਖਿਆ, 'ਖੰਨਾ ਨੇੜਲੇ ਪਿੰਡ ਦੇ ਗੁਰਦੀਪ ਸਿੰਘ ਨੂੰ ਰਾਸ਼ਟਰ-ਮੰਡਲ ਖੇਡਾਂ ਦੌਰਾਨ ਵੇਟ ਲਿਫਟਿੰਗ ਦੇ 109kg ਭਾਰ ਵਰਗ ‘ਚ ਕਾਂਸੀ ਦਾ ਤਮਗਾ ਜਿੱਤਣ ‘ਤੇ ਵਧਾਈਆਂ…ਪੰਜਾਬ ਸਰਕਾਰ ਤਰਫੋਂ ₹40 ਲੱਖ ਦੀ ਇਨਾਮੀ ਰਾਸ਼ੀ ਗੁਰਦੀਪ ਨੂੰ ਦਿੱਤੀ ਜਾਵੇਗੀ…ਤੁਹਾਡੇ ਮਾਪੇ ਅਤੇ ਕੋਚ ਸਾਹਿਬਾਨ ਨੂੰ ਵੀ ਵਧਾਈਆਂ…ਭਵਿੱਖ ਲਈ ਸ਼ੁਭਕਾਮਨਾਵਾਂ…

ਚੱਕਦੇ ਇੰਡੀਆ…'

PunjabKesari

ਇਹ ਵੀ ਪੜ੍ਹੋ : ਤੇਜਸਵਿਨ ਸ਼ੰਕਰ ਨੇ ਕੀਤਾ ਕਮਾਲ, ਭਾਰਤ ਨੂੰ ਹਾਈ ਜੰਪ 'ਚ ਦਿਵਾਇਆ ਪਹਿਲਾ ਤਮਗਾ

ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਨੇ ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਦੇ ਮੁਕਾਬਲੇ ਵਿੱਚ ਭਾਰਤ ਦੀ ਸ਼ਾਨਦਾਰ ਮੁਹਿੰਮ ਜਾਰੀ ਰੱਖਦੇ ਹੋਏ 109+ ਕਿ. ਗ੍ਰਾ. ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ। 26 ਸਾਲਾ ਗੁਰਦੀਪ ਨੇ ਸਨੈਚ ਵਿੱਚ 167 ਅਤੇ ਕਲੀਨ ਐਂਡ ਜਰਕ ਵਿੱਚ 223 ਕਿ. ਗ੍ਰਾ. ਸਮੇਤ ਕੁੱਲ 390 ਕਿਲੋ ਭਾਰ ਚੁੱਕਿਆ। ਪਾਕਿਸਤਾਨ ਦੇ ਮੁਹੰਮਦ ਨੂਹ ਬੱਟ ਨੇ 405 ਕਿਲੋਗ੍ਰਾਮ ਭਾਰ ਚੁੱਕ ਕੇ ਖੇਡਾਂ ਦੇ ਨਵੇਂ ਰਿਕਾਰਡ ਨਾਲ ਸੋਨ ਤਮਗਾ ਆਪਣੇ ਨਾਂ ਕੀਤਾ।

PunjabKesari

ਨਿਊਜ਼ੀਲੈਂਡ ਦੇ ਡੇਵਿਡ ਐਂਡਰਿਊ ਨੂੰ ਚਾਂਦੀ ਦਾ ਤਮਗਾ ਮਿਲਿਆ, ਜਿਸ ਨੇ 394 ਕਿਲੋਗ੍ਰਾਮ ਭਾਰ ਚੁੱਕਿਆ। ਗੁਰਦੀਪ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਉਨ੍ਹਾਂ ਨੇ ਦੂਜੀ ਕੋਸ਼ਿਸ਼ ਵਿੱਚ 167 ਕਿਲੋ ਭਾਰ ਚੁੱਕਿਆ ਪਰ ਤੀਜੀ ਕੋਸ਼ਿਸ਼ ਵਿੱਚ 173 ਕਿਲੋ ਨਹੀਂ ਚੁੱਕ ਸਕੇ। ਕਲੀਨ ਐਂਡ ਜਰਕ ਵਿੱਚ, ਉਨ੍ਹਾਂ ਨੇ 207 ਕਿਲੋਗ੍ਰਾਮ ਨਾਲ ਸ਼ੁਰੂਆਤ ਕੀਤੀ ਪਰ 215 ਕਿਲੋਗ੍ਰਾਮ ਦੀ ਆਪਣੀ ਦੂਜੀ ਕੋਸ਼ਿਸ਼ ਵਿੱਚ ਅਸਫ਼ਲ ਰਹੇ। ਉਨ੍ਹਾਂ ਨੇ ਤੀਜੀ ਕੋਸ਼ਿਸ਼ ਵਿੱਚ 223 ਕਿਲੋ ਭਾਰ ਚੁੱਕਿਆ। ਭਾਰਤ ਨੇ ਵੇਟਲਿਫਟਿੰਗ ਵਿੱਚ ਆਪਣੀ ਮੁਹਿੰਮ 3 ਸੋਨ, 3 ਚਾਂਦੀ ਅਤੇ 4 ਕਾਂਸੀ ਸਮੇਤ 10 ਤਮਗਿਆਂ ਨਾਲ ਸਮਾਪਤ ਕੀਤੀ।

ਇਹ ਵੀ ਪੜ੍ਹੋ : ਰਾਸ਼ਟਰਮੰਡਲ ਖੇਡਾਂ :  ਤੁਲਿਕਾ ਮਾਨ ਨੇ ਮਹਿਲਾਵਾਂ ਦੇ 78 ਕਿ. ਗ੍ਰਾ. ਜੂਡੋ ਮੁਕਾਬਲੇ 'ਚ ਜਿੱਤਿਆ ਚਾਂਦੀ ਦਾ ਤਮਗਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।
 


Tarsem Singh

Content Editor

Related News