CWG 2022 : ਭਾਰਤੀ ਮਹਿਲਾ ਹਾਕੀ ਟੀਮ ਨੇ ਨਿਊਜ਼ੀਲੈਂਡ ਨੂੰ ਸ਼ੂਟਆਊਟ 'ਚ ਹਰਾ ਕੇ ਜਿੱਤਿਆ ਕਾਂਸੀ ਤਮਗ਼ਾ

08/07/2022 4:13:42 PM

ਬਰਮਿੰਘਮ, (ਭਾਸ਼ਾ)- ਭਾਰਤੀ ਮਹਿਲਾ ਹਾਕੀ ਟੀਮ ਨੇ ਐਤਵਾਰ ਨੂੰ ਇੱਥੇ ਸ਼ੂਟਆਊਟ ਵਿਚ ਮੌਜੂਦਾ ਚੈਂਪੀਅਨ ਨਿਊਜ਼ੀਲੈਂਡ ਨੂੰ 2-1 ਨਾਲ ਹਰਾ ਕੇ ਰਾਸ਼ਟਰਮੰਡਲ ਖੇਡਾਂ ਵਿਚ ਕਾਂਸੀ ਦਾ ਤਗਮਾ ਜਿੱਤ ਲਿਆ। ਮੈਚ ਦੇ ਆਖ਼ਰੀ ਪਲਾਂ ਵਿੱਚ ਭਾਰਤੀ ਟੀਮ 1-0 ਨਾਲ ਅੱਗੇ ਸੀ, ਪਰ ਆਖਰੀ 30 ਸਕਿੰਟਾਂ ਵਿੱਚ ਉਸ ਨੇ ਵਿਰੋਧੀ ਟੀਮ ਨੂੰ ਪੈਨਲਟੀ ਕਾਰਨਰ ਦੇ ਦਿੱਤਾ। ਇਹ ਪੈਨਲਟੀ ਸਟਰੋਕ ਵਿੱਚ ਬਦਲ ਗਿਆ ਅਤੇ ਓਲੀਵੀਆ ਮੈਰੀ ਨੇ ਨਿਊਜ਼ੀਲੈਂਡ ਲਈ ਬਰਾਬਰੀ ਕਰ ਦਿੱਤੀ, ਜਿਸ ਤੋਂ ਬਾਅਦ ਮੈਚ ਸ਼ੂਟ ਆਊਟ ਵਿੱਚ ਚਲਾ ਗਿਆ। 

ਇਹ ਵੀ ਪੜ੍ਹੋ : CWG 2022 : ਨੀਤੂ ਗੰਘਾਸ ਨੇ ਮੁੱਕੇਬਾਜ਼ੀ ’ਚ ਭਾਰਤ ਨੂੰ ਦਿਵਾਇਆ ਸੋਨ ਤਮਗਾ

ਭਾਰਤ ਨੇ ਸ਼ੂਟ ਆਊਟ ਵਿੱਚ ਆਪਣਾ ਸੰਜਮ ਬਰਕਰਾਰ ਰੱਖਿਆ ਅਤੇ ਜਿੱਤ ਦਰਜ ਕੀਤੀ। ਵਿਵਾਦਪੂਰਨ ਸੈਮੀਫਾਈਨਲ 'ਚ ਆਸਟ੍ਰੇਲੀਆ ਖਿਲਾਫ ਦਿਲ ਤੋੜਨ ਵਾਲੀ ਹਾਰ ਤੋਂ ਬਾਅਦ ਇਸ ਮੈਚ 'ਚ ਖੇਡ ਰਹੀ ਭਾਰਤੀ ਟੀਮ ਨੇ ਪੂਰੇ ਮੈਚ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਤਮਗਾ ਜਿੱਤਿਆ। ਸਲੀਮਾ ਟੇਟੇ ਦੇ ਗੋਲ ਦੀ ਬਦੌਲਤ ਭਾਰਤ ਹਾਫ਼ ਟਾਈਮ ਤਕ 1-0 ਨਾਲ ਅੱਗੇ ਸੀ। ਨੇਹਾ ਗੋਇਲ ਨੇ ਬ੍ਰੇਕ ਤੋਂ ਬਾਅਦ ਟੀਮ ਦੀ ਬੜ੍ਹਤ ਨੂੰ ਲਗਭਗ ਦੁੱਗਣਾ ਕਰ ਦਿੱਤਾ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News