ਦਲਿਤ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ’ਤੇ ਕ੍ਰਿਕਟਰ ਯੁਵਰਾਜ ਸਿੰਘ ’ਤੇ FIR ਦਰਜ
Monday, Feb 15, 2021 - 10:09 AM (IST)
ਹਾਂਸੀ (ਪੰਕੇਸ) : ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਵਲੋਂ ਦਲਿਤ ਭਾਈਚਾਰੇ ਖ਼ਿਲਾਫ਼ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ’ਚ ਹਾਂਸੀ ਵਿਖੇ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ’ਚ ਐਡਵੋਕੇਟ ਰਜਤ ਕਲਸਨ ਨੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਵੀ ਸ਼ਿਕਾਇਤ ਕੀਤੀ ਸੀ, ਜਿਸ ’ਤੇ ਮਾਮਲੇ ਦਾ ਨੋਟਿਸ ਲੈਂਦੇ ਹੋਏ ਹਰਿਆਣਾ ਦੇ ਡੀ. ਜੀ. ਪੀ. ਨੂੰ ਤੁਰੰਤ ਕਾਰਵਾਈ ਦੇ ਨਿਰਦੇਸ਼ ਦਿੱਤੇ ਗਏ।
ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਸਰਕਾਰ ਨੂੰ ਅਸੀਂ ਫੁੱਲ ਦਿੱਤੇ ਸਨ...ਪਰ ਸਾਨੂੰ ‘ਫੂਲ’ ਬਣਾਇਆ ਗਿਆ
ਦਲਿਤਾਂ ਬਾਰੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ ’ਚ ਕਲਸਨ ਨੇ ਹਾਂਸੀ ਪੁਲਸ ਦੇ ਸੀਨੀਅਰ ਅਧਿਕਾਰੀ ਨੂੰ 2 ਜੂਨ 2020 ਨੂੰ ਸ਼ਿਕਾਇਤ ਦਿੱਤੀ ਸੀ। ਇਸ ਮਾਮਲੇ ’ਚ ਕਲਸਨ ਨੇ ਹਿਸਾਰ ਦੀ ਵਿਸ਼ੇਸ਼ ਅਦਾਲਤ ’ਚ ਵੀ ਇਕ ਪਟੀਸ਼ਨ ਪਾਈ ਸੀ, ਜਿਸ ਨੇ ਹਾਂਸੀ ਪੁਲਸ ਤੋਂ ਰਿਪੋਰਟ ਤਲਬ ਕੀਤੀ ਸੀ। ਇਸ ਤੋਂ ਬਾਅਦ ਵੀ ਪੁਲਸ ਨੇ ਯੁਵਰਾਜ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ, ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਹਿਸਾਰ ਦੀ ਵਿਸ਼ੇਸ਼ ਅਦਾਲਤ ’ਚ ਪੁਲਸ ਖ਼ਿਲਾਫ਼ ਪਟੀਸ਼ਨ ਪਾਈ। ਇਸ ਤੋਂ ਬਾਅਦ 3 ਪੁਲਸ ਅਧਿਕਾਰੀਆਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਸਨ। ਹੁਣ ਜਾ ਕੇ ਇਸ ਮਾਮਲੇ ’ਚ ਪੁਲਸ ਨੇ ਯੁਵਰਾਜ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ: ‘ਲੰਬੀ ਲੜਾਈ’ ਲਈ ਤਿਆਰ ਕਿਸਾਨ, ਪ੍ਰਦਰਸ਼ਨ ਵਾਲੀ ਜਗ੍ਹਾ ’ਤੇ ਬੁਨਿਆਦੀ ਢਾਂਚਾ ਕਰ ਰਹੇ ਮਜ਼ਬੂਤ
ਜ਼ਿਕਰਯੋਗ ਹੈ ਕਿ 1 ਜੂਨ 2020 ਨੂੰ ਸੋਸ਼ਲ ਮੀਡੀਆ ’ਤੇ ਕ੍ਰਿਕਟਰ ਰੋਹਿਤ ਸ਼ਰਮਾ ਅਤੇ ਯੁਵਰਾਜ ਸਿੰਘ ਦੀ ਆਪਸ ਵਿਚ ਗੱਲਬਾਤ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਵਿਚ ਯੁਵਰਾਜ ਸਿੰਘ ਨੇ ਅਨੁਸੂਚਿਤ ਸਮਾਜ ’ਤੇ ਅਪਮਾਨਜਨਕ ਟਿੱਪਣੀ ਕੀਤੀ ਸੀ। ਇਸ ’ਤੇ ਕਾਫ਼ੀ ਹੰਗਾਮਾ ਖੜ੍ਹਾ ਹੋ ਗਿਆ ਸੀ।
ਇਹ ਵੀ ਪੜ੍ਹੋ: ਲਾਲ ਕਿਲਾ ਹਿੰਸਾ ਦਾ ਮਾਸਟਰਮਾਈਂਡ ਕੋਈ ਹੋਰ...? ਅਭਿਨੇਤਾ ਦੀਪ ਸਿੱਧੂ ਤੇ ਇਕਬਾਲ ਸਨ ਸਿਰਫ ਮੋਹਰਾ
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।