ਦਲਿਤਾਂ ’ਤੇ ਟਿੱਪਣੀ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਬਚਣ ਲਈ ਯੁਵਰਾਜ ਸਿੰਘ ਪੁੱਜੇ ਹਾਈਕੋਰਟ

Thursday, Feb 25, 2021 - 10:24 AM (IST)

ਦਲਿਤਾਂ ’ਤੇ ਟਿੱਪਣੀ ਕਰਨ ਦੇ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਬਚਣ ਲਈ ਯੁਵਰਾਜ ਸਿੰਘ ਪੁੱਜੇ ਹਾਈਕੋਰਟ

ਹਾਂਸੀ (ਸੰਦੀਪ) : ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਦਲਿਤਾਂ ’ਤੇ ਟਿੱਪਣੀ ਕਰਨ ਦੇ ਮਾਮਲੇ ਵਿਚ ਹਾਂਸੀ ਵਿਚ ਦਰਜ ਐਫ.ਆਈ.ਆਰ. ਵਿਚ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਰਜ ਕੀਤੀ ਹੈ। ਇਸ ਪਟੀਸ਼ਨ ’ਤੇ ਵੀਰਵਾਰ ਯਾਨੀ ਅੱਜ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ:  ਦਲਿਤ ਭਾਈਚਾਰੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕਰਨ ’ਤੇ ਕ੍ਰਿਕਟਰ ਯੁਵਰਾਜ ਸਿੰਘ ’ਤੇ FIR ਦਰਜ

ਦਰਅਸਲ ਵਕੀਲ ਰਜਨ ਕਲਸਨ ਨੇ 2 ਜੂਨ 2020 ਨੂੰ ਯੁਵਰਾਜ ਸਿੰਘ ਖ਼ਿਲਾਫ਼ ਹਾਂਸੀ ਵਿਚ ਇਕ ਸ਼ਿਕਾਇਤ ਦਰਜ ਕੀਤੀ ਸੀ, ਜਿਸ ਵਿਚ ਯੁਵਰਾਜ ਸਿੰਘ ’ਤੇ ਦਲਿਤ ਭਾਈਚਾਰੇ ’ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਦੋਸ਼ ਲਗਾਏ ਗਏ ਸਨ। 8 ਮਹੀਨੇ ਬਾਅਦ 14 ਫਰਵਰੀ ਨੂੰ ਹਰਿਆਣਾ ਪੁਲਸ ਨੇ ਯੁਵਰਾਜ ਸਿੰਘ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਸੀ। ਇਸ ਦੇ ਬਾਅਦ ਤੋਂ ਹੀ ਉਨ੍ਹਾਂ ’ਤੇ ਗ੍ਰਿਫ਼ਤਾਰੀ ਦੀ ਤਲਵਾਰ ਲਟਕ ਰਹੀ ਸੀ। ਹੁਣ ਇਸ ਤੋਂ ਬਚਣ ਲਈ ਯੁਵਰਾਜ ਨੇ ਅਦਾਲਤ ਦਾ ਦਰਵਾਜਾ ਖੜਕਾਇਆ ਹੈ। ਉਧਰ ਰਜਤ ਨੇ ਕਿਹਾ ਕਿ ਉਹ ਇਸ ਮਾਮਲੇ ਵਿਚ ਆਪਣਾ ਪੱਖ ਰੱਖਣਗੇ ਅਤੇ ਯੁਵਰਾਜ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰਨਗੇ।

ਇਹ ਵੀ ਪੜ੍ਹੋ: ਹਰਫਨਮੌਲਾ ਖਿਡਾਰੀ ਸੁਰੇਸ਼ ਰੈਨਾ ਕ੍ਰਿਕਟ ਤੋਂ ਮਗਰੋਂ ਹੁਣ ਸੰਗੀਤ ਦੀ ਦੁਨੀਆ 'ਚ ਸ਼ਾਮਲ ਹੋਣ ਲਈ ਤਿਆਰ

ਜ਼ਿਕਰਯੋਗ ਹੈ ਕਿ 1 ਜੂਨ 2020 ਨੂੰ ਯੁਵਰਾਜ ਸਿੰਘ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਨਾਲ ਲਾਈਵ ਚੈਟ ਕਰ ਰਹੇ ਸਨ। ਉਦੋਂ ਉਨ੍ਹਾਂ ਨੇ ਯੁਜਵੇਂਦਰ ਚਾਹਲ ’ਤੇ ਜਾਤੀਸੂਚਕ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਇਸ ’ਤੇ ਕਾਫ਼ੀ ਹੰਗਾਮਾ ਖੜ੍ਹਾ ਹੋ ਗਿਆ ਸੀ।

ਇਹ ਵੀ ਪੜ੍ਹੋ: ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੀਤਾ ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕਟ ਸਟੇਡੀਅਮ ਦਾ ਉਦਘਾਟਨ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।  


author

cherry

Content Editor

Related News