ਮਣੀਪੁਰ ਕਾਂਡ 'ਤੇ ਬੋਲੇ ਹਰਭਜਨ ਸਿੰਘ, ਦੋਸ਼ੀਆਂ ਨੂੰ ਦਿੱਤੀ ਜਾਵੇ ਮੌਤ ਦੀ ਸਜ਼ਾ

Friday, Jul 21, 2023 - 01:23 PM (IST)

ਸਪੋਰਟਸ ਡੈਸਕ - ਸਾਬਕਾ ਭਾਰਤੀ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਮਣੀਪੁਰ ਵਿੱਚ 2 ਔਰਤਾਂ ਨੂੰ ਨਗਨ ਕਰਕੇ ਉਨ੍ਹਾਂ ਦੀ ਪਰੇਡ ਕਰਾਏ ਜਾਣ ਦੀ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਹੈ। ਹਰਭਜਨ ਨੇ ਟਵੀਟ ਕਰਦੇ ਹੋਏ ਲਿਖਿਆ, 'ਜੇਕਰ ਮੈਂ ਕਹਾਂ ਕਿ ਮੈਂ ਗੁੱਸੇ 'ਚ ਹਾਂ, ਤਾਂ ਇਹ ਛੋਟੀ ਜਿਹੀ ਗੱਲ ਹੋਵੇਗੀ। ਮੈਂ ਗੁੱਸੇ ਨਾਲ ਭਰਿਆ ਹੋਇਆ ਹਾਂ। ਮਣੀਪੁਰ ਵਿੱਚ ਜੋ ਹੋਇਆ ਉਸ ਤੋਂ ਬਾਅਦ ਮੈਂ ਸ਼ਰਮਿੰਦਾ ਹਾਂ। ਜੇਕਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਨਿਆਂ ਦੇ ਕਟਹਿਰੇ 'ਚ ਨਹੀਂ ਲਿਆਂਦਾ ਗਿਆ ਅਤੇ ਮੌਤ ਦੀ ਸਜ਼ਾ ਨਾ ਦਿੱਤੀ ਗਈ ਤਾਂ ਸਾਨੂੰ ਖ਼ੁਦ ਨੂੰ ਇਨਸਾਨ ਕਹਿਣਾ ਬੰਦ ਕਰ ਦੇਣਾ ਚਾਹੀਦਾ ਹੈ। ਬਸ ਬਹੁਤ ਹੋ ਗਿਆ। ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਹੈ।'

ਇਹ ਵੀ ਪੜ੍ਹੋ: ਭਾਰਤੀ ਮੂਲ ਦੇ ਆਦਿਤਿਆ ਅਸ਼ੋਕ ਦੀ ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ’ਚ ਚੋਣ

PunjabKesari

ਦੱਸ ਦੇਈਏ ਕਿ ਮਨੀਪੁਰ ਵਿਚ ਬੁੱਧਵਾਰ ਨੂੰ 2 ਔਰਤਾਂ ਨੂੰ ਨਗਨ ਕਰ ਪਰੇਡ ਕਰਾਉਣ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੇ ਪਹਾੜੀ ਖੇਤਰ ਵਿਚ ਤਣਾਅ ਪੈਦਾ ਹੋ ਗਿਆ। 4 ਮਈ ਦੀ ਇਸ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਹੋਰ ਪੱਖ ਦੇ ਕੁਝ ਲੋਕ ਇਕ ਭਾਈਚਾਰੇ ਦੀਆਂ 2 ਔਰਤਾਂ ਨੂੰ ਨਗਨ ਕਰ ਪਰੇਡ ਕਰਵਾ ਰਹੇ ਹਨ। ਪੁਰਸ਼ ਬੇਸਹਾਰਾ ਔਰਤਾਂ ਨਾਲ ਲਗਾਤਾਰ ਛੇੜਛਾੜ ਕਰ ਰਹੇ ਹਨ ਅਤੇ ਉਹ ਔਰਤਾਂ ਉਨ੍ਹਾਂ ਅੱਗੇ ਮਿੰਨਤਾਂ ਕਰ ਰਹੀਆਂ ਹਨ। 

ਇਹ ਵੀ ਪੜ੍ਹੋ: ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਮਾਮਲਾ: ਅਦਾਲਤ ਨੇ ਬ੍ਰਿਜ ਭੂਸ਼ਣ ਸ਼ਰਨ ਨੂੰ ਦਿੱਤੀ ਜ਼ਮਾਨਤ, ਕਈ ਸ਼ਰਤਾਂ ਲਗਾਈਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News