IPL 2022 : ਰਾਹੁਲ-ਹੁੱਡਾ ਦੇ ਅਰਧ ਸੈਂਕੜੇ, ਲਖਨਊ ਨੇ ਦਿੱਲੀ ਨੂੰ ਦਿੱਤਾ 196 ਦੌੜਾਂ ਦਾ ਟੀਚਾ

05/01/2022 5:32:07 PM

ਸਪੋਰਟਸ ਡੈਸਕ- ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 45ਵਾਂ ਮੈਚ ਅੱਜ ਦਿੱਲੀ ਕੈਪੀਟਲਸ ਤੇ ਲਖਨਊ ਸੁਪਰ ਜਾਇੰਟਸ ਦੇ ਦਰਮਿਆਨ ਮੁੰਬਈ ਦੇ ਵਾਨਖੇੜੇ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਲਖਨਊ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾ ਬੱਲੇਬਾਜ਼ੀ ਕਰਦੇ ਹੋਏ ਲਖਨਊ ਦੀ ਟੀਮ ਨੇ ਨਿਰਧਾਰਤ 20 ਓਵਰਾਂ 'ਚ ਕੇ. ਐੱਲ. ਰਾਹੁਲ (77 ਦੌੜਾਂ) ਤੇ ਦੀਪਕ ਹੁੱਡਾ (52 ਦੌੜਾਂ) ਦੀਆਂ ਸ਼ਾਨਦਾਰ ਪਾਰੀਆਂ ਦੀ ਬਦੌਲਤ 3 ਵਿਕਟਾਂ ਦੇ ਨੁਕਸਾਨ 'ਤੇ 195 ਦੌੜਾਂ ਬਣਾਈਆਂ। ਇਸ ਤਰ੍ਹਾਂ ਲਖਨਊ ਨੇ ਦਿੱਲੀ ਨੂੰ ਜਿੱਤ ਲਈ 196 ਦੌੜਾਂ ਦਾ ਟੀਚਾ ਦਿੱਤਾ ਹੈ। 

PunjabKesari

ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਲਖਨਊ ਦੀ ਟੀਮ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਕੁਇੰਟਨ ਡੀ ਕਾਕ 3 ਚੌਕੇ ਤੇ 1 ਛੱਕੇ ਦੀ ਮਦਦ 23 ਦੌੜਾਂ ਬਣਾ ਸ਼ਾਰਦੁਲ ਠਾਕੁਰ ਦੀ ਗੇਂਦ 'ਤੇ ਲਲਿਤ ਯਾਦਵ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਿਆ। ਲਖਨਊ ਦੀ ਦੂਜੀ ਵਿਕਟ ਦੀਪਕ ਹੁੱਡਾ ਦੇ ਤੌਰ 'ਤੇ ਡਿੱਗੀ। ਦੀਪਕ 6 ਚੌਕੇ ਤੇ ਇਕ ਛੱਕੇ ਦੀ ਬਦੌਲਤ 52 ਦੌੜਾਂ ਬਣਾ ਸ਼ਾਰਦੁਲ ਠਾਕੁਰ ਦਾ ਸ਼ਿਕਾਰ ਹੋ ਕੇ ਪਵੇਲੀਅਨ ਪਰਤ ਗਏ। ਕੇ. ਐੱਲ. ਰਾਹੁਲ ਸ਼ਾਨਦਾਰ 4 ਚੌਕੇ ਤੇ 5 ਛੱਕਿਆਂ ਦੀ ਮਦਦ ਨਾਲ 77 ਦੌੜਾਂ ਬਣਾ ਆਊਟ ਹੋਏ। ਉਹ ਸ਼ਾਰਦੁਲ ਠਾਕੁਰ ਦੀ ਗੇਂਦ 'ਤੇ ਲਲਿਤ ਯਾਦਵ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਦਿੱਲੀ ਵਲੋਂ ਇਕਮਾਤਰ ਗੇਂਦਬਾਜ਼ ਸ਼ਾਰਦੁਲ ਠਾਕੁਰ ਨੇ ਹੀ 3 ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਕਾਊਂਟੀ 'ਚ ਬੋਲਿਆ ਪੁਜਾਰਾ ਦਾ ਬੱਲਾ, ਤੀਜੇ ਮੈਚ 'ਚ ਲਗਾਇਆ ਦੋਹਰਾ ਸੈਂਕੜਾ

 ਪਲੇਇੰਗ ਇਲੈਵਨ :-

ਦਿੱਲੀ ਕੈਪੀਟਲਸ : ਪ੍ਰਿਥਵੀ ਸ਼ਾਹ, ਡੇਵਿਡ ਵਾਰਨਰ, ਮਿਸ਼ੇਲ ਮਾਰਸ਼, ਰਿਸ਼ਭ ਪੰਤ (ਕਪਤਾਨ, ਵਿਕਟਕੀਪਰ), ਲਲਿਤ ਯਾਦਵ, ਰੋਵਮੈਨ ਪਾਵੇਲ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਸਤਫਿਜ਼ੁਰ ਰਹਿਮਾਨ, ਚੇਤਨ ਸਾਕਾਰੀਆ

ਲਖਨਊ ਸੁਪਰ ਜਾਇੰਟਸ : ਕਵਿੰਟਨ ਡੀ ਕਾਕ (ਵਿਕਟਕੀਪਰ), ਕੇ. ਐਲ. ਰਾਹੁਲ (ਕਪਤਾਨ), ਦੀਪਕ ਹੁੱਡਾ, ਮਾਰਕਸ ਸਟੋਈਨਿਸ, ਆਯੂਸ਼ ਬਡੋਨੀ, ਕਰੁਣਾਲ ਪੰਡਯਾ, ਕ੍ਰਿਸ਼ਨੱਪਾ ਗੌਤਮ, ਜੇਸਨ ਹੋਲਡਰ, ਦੁਸ਼ਮੰਥਾ ਚਮੀਰਾ, ਮੋਹਸਿਨ ਖਾਨ, ਰਵੀ ਬਿਸ਼ਨੋਈ

ਇਹ ਵੀ ਪੜ੍ਹੋ : ਜੂਡੋ ਖਿਡਾਰੀਆਂ ਲਈ 5 ਕਰੋੜ ਦੀ ਵਿੱਤੀ ਸਹਾਇਤਾ ਨੂੰ ਮਨਜ਼ੂਰੀ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


Tarsem Singh

Content Editor

Related News