IPL 2022 : ਦਿੱਲੀ ਦਾ ਸਾਹਮਣਾ ਅੱਜ ਪੰਜਾਬ ਨਾਲ, ਹੈੱਡ ਟੂ ਹੈੱਡ ਤੇ ਪਲੇਇੰਗ-11 ''ਤੇ ਇਕ ਝਾਤ

Wednesday, Apr 20, 2022 - 11:46 AM (IST)

IPL 2022 : ਦਿੱਲੀ ਦਾ ਸਾਹਮਣਾ ਅੱਜ ਪੰਜਾਬ ਨਾਲ, ਹੈੱਡ ਟੂ ਹੈੱਡ ਤੇ ਪਲੇਇੰਗ-11 ''ਤੇ ਇਕ ਝਾਤ

ਸਪੋਰਟਸ ਡੈਸਕ- ਅੱਜ ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) 2022 ਦਾ 32ਵਾਂ ਮੈਚ ਦਿੱਲੀ ਕੈਪੀਟਲਜ਼ ਤੇ ਪੰਜਾਬ ਕਿੰਗਜ਼ ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਜਾਵੇਗਾ। ਆਸਟਰੇਲੀਆਈ ਆਲਰਾਊਂਡਰ ਮਿਸ਼ੇਲ ਮਾਰਸ਼ ਨੂੰ ਕੋਰੋਨਾ ਪਾਜ਼ੇਟਿਵ ਪਾਏ ਜਾਣ ਦੇ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਦਿੱਲੀ ਦੀ ਟੀਮ 'ਚ ਕੋਰੋਨਾ ਇਨਫੈਕਟਿਡ ਵਿਅਕਤੀਆਂ ਦੀ ਗਿਣਤੀ ਵਧ ਕੇ ਪੰਜ ਹੋ ਗਈ ਹੈ। ਸੋਮਵਾਰ ਨੂੰ ਕਰਾਈ ਗਈ ਜਾਂਚ 'ਚ ਟੀਮ ਦੇ ਬਾਕੀ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਪਹਿਲਾਂ ਇਹ ਮੁਕਾਬਲਾ ਪੁਣੇ 'ਚ ਖੇਡਿਆ ਜਾਣਾ ਸੀ ਪਰ ਹੁਣ ਇਹ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਜਾਵੇਗਾ। 

ਇਹ ਵੀ ਪੜ੍ਹੋ : IPL 2022 : ਬੈਂਗਲੁਰੂ ਨੇ ਲਖਨਊ ਨੂੰ 18 ਦੌੜਾਂ ਨਾਲ ਹਰਾਇਆ

ਹੈੱਡ ਟੂ ਹੈੱਡ
ਆਈ. ਪੀ. ਐੱਲ. 'ਚ ਦਿੱਲੀ ਕੈਪੀਟਲਜ਼ ਤੇ ਪੰਜਾਬ ਕਿੰਗਜ਼ ਦਰਮਿਆਨ ਕੁਲ 28 ਮੈਚ ਖੇਡੇ ਗਏ ਹਨ। ਇਨ੍ਹਾਂ 28 ਮੈਚਾਂ 'ਚੋਂ 13 ਵਾਰ ਦਿੱਲੀ ਦੀ ਟੀਮ ਜੇਤੂ ਰਹੀ ਹੈ ਤੇ 15 ਵਾਰ ਪੰਜਾਬ ਦੀ ਟੀਮ ਨੇ ਬਾਜ਼ੀ ਮਾਰੀ ਹੈ। 

ਇਹ ਵੀ ਪੜ੍ਹੋ : T-20 WC 'ਚ ਇਹ ਖਿਡਾਰੀ ਨਿਭਾ ਸਕਦਾ ਹੈ ਫਿਨਿਸ਼ਰ ਦੀ ਭੂਮਿਕਾ : ਸੁਨੀਲ ਗਾਵਸਕਰ

ਸੰਭਾਵਿਤ ਪਲੇਇੰਗ ਇਲੈਵਨ :
ਦਿੱਲੀ ਕੈਪੀਟਲਜ਼ : ਪ੍ਰਿਥਵੀ ਸ਼ਾਹ, ਡੇਵਿਡ ਵਾਰਨਰ, ਰਿਸ਼ਭ ਪੰਤ (ਕਪਤਾਨ, ਵਿਕਟਕੀਪਰ), ਰੋਵਮੈਨ ਪਾਵੇਲ, ਸਰਫਰਾਜ਼ ਖ਼ਾਨ, ਅਕਸ਼ਰ ਪਟੇਲ, ਲਲਿਤ ਯਾਦਵ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਸਤਫਿਜ਼ੁਰ ਰਹਿਮਾਨ, ਖ਼ਲੀਲ ਅਹਿਮਦ।

ਪੰਜਾਬ ਕਿੰਗਜ਼ : ਮਯੰਕ ਅਗਰਵਾਲ (ਕਪਤਾਨ), ਸ਼ਿਖਰ ਧਵਨ, ਜਾਨੀ ਬੇਅਰਸਟੋ (ਵਿਕਟਕੀਪਰ), ਜਿਤੇਸ਼ ਸ਼ਰਮਾ, ਲੀਆਮ ਲਿਵਿੰਗਸਟੋਨ, ਸ਼ਾਹਰੁਖ਼ ਖ਼ਾਨ, ਓਡੀਅਨ ਸਮਿਥ, ਕਗਿਸੋ ਰਬਾਡਾ,  ਰਾਹੁਲ ਚਾਹਰ, ਵੈਭਵ ਅਰੋੜਾ, ਅਰਸ਼ਦੀਪ ਸਿੰਘ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Tarsem Singh

Content Editor

Related News