IPL 2022 : ਪੰਜਾਬ ਨੇ ਦਿੱਲੀ ਨੂੰ ਦਿੱਤਾ 116 ਦੌੜਾਂ ਦਾ ਟੀਚਾ
Wednesday, Apr 20, 2022 - 09:09 PM (IST)

ਮੁੰਬਈ- ਦਿੱਲੀ ਕੈਪੀਟਲਸ ਨੇ ਆਪਣੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪੰਜਾਬ ਕਿੰਗਜ਼ ਨੂੰ ਆਈ. ਪੀ. ਐੱਲ. ਦੇ ਇਸ ਸੈਸ਼ਨ ਵਿਤ ਉਸ ਦੇ ਸਭ ਤੋਂ ਘੱਟ 115 ਦੌੜਾਂ ਦੇ ਸਕੋਰ 'ਤੇ ਰੋਕ ਦਿੱਤਾ। ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਖਲੀਲ ਅਹਿਮਦ, ਲਲਿਤ ਯਾਦਵ, ਅਕਸ਼ਰ ਪਟੇਲ ਅਤੇ ਕੁਲਦੀਪ ਯਾਦਵ ਨੇ 2-2 ਵਿਕਟਾਂ ਹਾਸਲ ਕੀਤੀਆਂ ਤੇ ਪੰਜਾਬ ਦੇ ਬੱਲੇਬਾਜ਼ਾਂ ਨੂੰ ਮੈਚ ਵਿਚ ਟਿਕਣ ਨਹੀਂ ਦਿੱਤਾ।
ਇਹ ਖ਼ਬਰ ਪੜ੍ਹੋ- RCB v LSG : ਕਪਤਾਨ ਫਾਫ ਡੂ ਪਲੇਸਿਸ ਨੇ ਮੈਚ ਦੌਰਾਨ ਬਣਾਏ ਇਹ 3 ਵੱਡੇ ਰਿਕਾਰਡ
ਪੰਜਾਬ ਵਲੋਂ ਵਿਕਟਕੀਪਰ ਜਿਤੇਸ਼ ਸ਼ਰਮਾ ਨੇ 23 ਗੇਂਦਾਂ ਵਿਚ ਪੰਜ ਚੌਕਿਆਂ ਦੀ ਮਦਦ ਨਾਲ ਸਭ ਤੋਂ ਜ਼ਿਆਦਾ 32 ਦੌੜਾਂ ਬਣਾਈਆਂ ਜਦਕਿ ਕਪਤਾਨ ਮਯੰਕ ਅਰਗਵਾਲ ਨੇ 15 ਗੇਂਦਾਂ ਵਿਚ ਚਾਰ ਚੌਕਿਆਂ ਦੀ ਮਦਦ ਨਾਲ 24 ਦੌੜਾਂ ਬਣਾਈਆਂ। ਸ਼ਾਹਰੁਖ ਖਾਨ ਅਤੇ ਰਾਹੁਲ ਚਾਹਰ ਨੇ 12-12 ਦੌੜਾਂ ਦਾ ਯੋਗਦਾਨ ਦਿੱਤਾ। ਸ਼ਿਖਰ ਧਵਨ ਅਤੇ ਜਾਨੀ ਬੇਅਰਸਟੋ ਨੇ 9-9 ਦੌੜਾਂ ਦਾ ਯੋਗਦਾਨ ਦਿੱਤਾ। ਲੀਆਮ ਨੇ 2 ਦੌੜਾਂ ਬਣਾਈਆਂ।
ਇਹ ਵੀ ਪੜ੍ਹੋ : ਸਟਾਰ ਫੁੱਟਬਾਲਰ ਕ੍ਰਿਸਟੀਆਨੋ ਰੋਨਾਲਡੋ ਦੇ ਨਵਜੰਮੇ ਬੇਟੇ ਦਾ ਦਿਹਾਂਤ, ਟਵੀਟ ਕਰ ਦਿੱਤੀ ਜਾਣਕਾਰੀ
ਪਲੇਇੰਗ ਇਲੈਵਨ :-
ਦਿੱਲੀ ਕੈਪੀਟਲਸ :- ਪ੍ਰਿਥਵੀ ਸ਼ਾਹ, ਡੇਵਿਡ ਵਾਰਨਰ, ਰਿਸ਼ਭ ਪੰਤ (ਕਪਤਾਨ, ਵਿਕਟਕੀਪਰ), ਰੋਵਮੈਨ ਪਾਵੇਲ, ਸਰਫਰਾਜ਼ ਖ਼ਾਨ, ਅਕਸ਼ਰ ਪਟੇਲ, ਲਲਿਤ ਯਾਦਵ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਸਤਫਿਜ਼ੁਰ ਰਹਿਮਾਨ, ਖ਼ਲੀਲ ਅਹਿਮਦ।
ਪੰਜਾਬ ਕਿੰਗਜ਼ :- ਮਯੰਕ ਅਗਰਵਾਲ (ਕਪਤਾਨ), ਸ਼ਿਖਰ ਧਵਨ, ਜਾਨੀ ਬੇਅਰਸਟੋ (ਵਿਕਟਕੀਪਰ), ਜਿਤੇਸ਼ ਸ਼ਰਮਾ, ਲੀਆਮ ਲਿਵਿੰਗਸਟੋਨ, ਸ਼ਾਹਰੁਖ਼ ਖ਼ਾਨ, ਓਡੀਅਨ ਸਮਿਥ, ਕਗਿਸੋ ਰਬਾਡਾ, ਰਾਹੁਲ ਚਾਹਰ, ਵੈਭਵ ਅਰੋੜਾ, ਅਰਸ਼ਦੀਪ ਸਿੰਘ।
ਨੋਟ- ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ।