IPL 2022 : ਪਾਵੇਲ-ਵਾਰਨਰ ਦੇ ਅਰਧ ਸੈਂਕੜੇ, ਦਿੱਲੀ ਨੇ ਹੈਦਰਾਬਾਦ ਨੂੰ ਦਿੱਤਾ 208 ਦੌੜਾਂ ਦਾ ਟੀਚਾ

Thursday, May 05, 2022 - 09:19 PM (IST)

IPL 2022 : ਪਾਵੇਲ-ਵਾਰਨਰ ਦੇ ਅਰਧ ਸੈਂਕੜੇ, ਦਿੱਲੀ ਨੇ ਹੈਦਰਾਬਾਦ ਨੂੰ ਦਿੱਤਾ 208 ਦੌੜਾਂ ਦਾ ਟੀਚਾ

ਮੁੰਬਈ- ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ (ਅਜੇਤੂ 92) ਅਤੇ ਰੋਵਮੈਨ ਪਾਵੇਲ (ਅਜੇਤੂ 67) ਦੇ ਧਮਾਕੇਦਾਰ ਅਰਧ ਸੈਂਕੜਿਆਂ ਅਤੇ ਉਨ੍ਹਾਂ ਵਿਚਾਲੇ ਚੌਥੇ ਵਿਕਟ ਦੇ ਲਈ 122 ਦੌੜਾਂ ਦੀ ਅਜੇਤੂ ਸਾਂਝੇਦਾਰੀ ਦੀ ਬਦੌਲਤ ਦਿੱਲੀ ਕੈਪੀਟਲਸ ਨੇ ਸਨਰਾਈਜ਼ਰਜ਼ ਹੈਦਰਾਬਾਦ ਦੇ ਵਿਰੁੱਧ ਵੀਰਵਾਰ ਨੂੰ ਆਈ. ਪੀ. ਐੱਲ. ਮੁਕਾਬਲੇ ਵਿਚ 20 ਓਵਰਾਂ 'ਚ ਤਿੰਨ ਵਿਕਟਾਂ 'ਤੇ 207 ਦੌੜਾਂ ਦਾ ਮਜ਼ਬੂਤ ਸਕੋਰ ਬਣਾ ਲਿਆ। ਵਾਰਨਰ ਨੇ ਆਪਣੀ ਪੁਰਾਣੀ ਟੀਮ ਦੇ ਵਿਰੁੱਧ ਜ਼ਬਰਦਸਤ ਤੇਵਰ ਦਿਖਾਉਂਦੇ ਹੋਏ ਸਿਰਫ 58 ਗੇਂਦਾਂ 'ਤੇ ਅਜੇਤੂ 92 ਦੌੜਾਂ ਦੀ ਪਾਰੀ ਵਿਚ 12 ਚੌਕੇ ਅਤੇ ਤਿੰਨ ਛੱਕੇ ਲਗਾਏ ਜਦਕਿ ਪਾਵੇਲ ਨੇ 18 ਦੌੜਾਂ 'ਤੇ ਮਿਲੇ ਜੀਵਨਦਾਨ ਦਾ ਪੂਰਾ ਫਾਇਦਾ ਚੁੱਕਦੇ ਹੋਏ 35 ਗੇਂਦਾਂ 'ਤੇ ਤਿੰਨ ਚੌਕੇ ਅਤੇ 6 ਛੱਕੇ ਲਗਾਉਂਦੇ ਹੋਏ ਅਜੇਤੂ 67 ਦੌੜਾਂ ਬਣਾਈਆਂ।

PunjabKesari

ਇਹ ਵੀ ਪੜ੍ਹੋ: ਡੈਨਮਾਰਕ 'ਚ ਮੋਦੀ ਨੇ ਦਿੱਤਾ 'ਚਲੋ ਇੰਡੀਆ' ਦਾ ਨਾਅਰਾ: ਕਿਹਾ- ਹਰ ਭਾਰਤੀ 5 ਵਿਦੇਸ਼ੀ ਦੋਸਤਾਂ ਨੂੰ ਭੇਜੇ ਭਾਰਤ
ਦੋਵਾਂ ਨੇ ਆਖਰੀ ਪੰਜ ਓਵਰਾਂ ਵਿਚ 70 ਦੌੜਾਂ ਬਣਾਈਆਂ ਤੇ ਟੀਮ ਨੂੰ 200 ਦੇ ਪਾਰ ਪਹੁੰਚਾ ਦਿੱਤਾ। ਕਪਤਾਨ ਰਿਸ਼ਭ ਪੰਤ ਨੇ 16 ਗੇਂਦਾਂ 'ਤੇ 26 ਦੌੜਾਂ ਤਿੰਨ ਛੱਕੇ ਅਤੇ ਇਕ ਚੌਕਾ ਲਗਾਇਆ। ਮਿਸ਼ੇਲ ਮਾਰਸ਼ 10 ਦੌੜਾਂ ਹੀ ਬਣਾ ਸਕੇ। ਪਾਵੇਲ ਨੇ ਆਈ. ਪੀ. ਐੱਲ. ਦੇ ਸਭ ਤੋਂ ਤੇਜ਼ ਗੇਂਦਬਾਜ਼ ਬਣ ਚੁੱਕੇ ਉਮਰਾਨ ਮਲਿਕ ਦੇ ਪਾਰੀ ਦੇ ਆਖਰੀ ਓਵਰ ਵਿਚ ਇਕ ਛੱਕਾ ਅਤੇ ਤਿੰਨ ਚੌਕੇ ਲਗਾਏ ਅਤੇ 19 ਦੌੜਾਂ ਬਣਾਈਆਂ।

PunjabKesari

ਇਹ ਵੀ ਪੜ੍ਹੋ: ਵਿਦੇਸ਼ਾਂ ’ਚ ਭਾਰਤੀ ਪ੍ਰਵਾਸੀਆਂ ਦੀ ਵਧੀ ਮੰਗ, ਕੈਨੇਡਾ, ਬ੍ਰਿਟੇਨ ਤੇ ਆਸਟ੍ਰੇਲੀਆ ਦਰਮਿਆਨ ਆਫਰ ਦਾ ਕੰਪੀਟੀਸ਼ਨ

PunjabKesari

ਪਲੇਇੰਗ ਇਲੈਵਨ :-

ਦਿੱਲੀ ਕੈਪੀਟਲਸ :- ਪ੍ਰਿਥਵੀ ਸ਼ਾਹ, ਡੇਵਿਡ ਵਾਰਨਰ, ਮਿਸ਼ੇਲ ਮਾਰਸ਼, ਰਿਸ਼ਭ ਪੰਤ (ਕਪਤਾਨ, ਵਿਕਟਕੀਪਰ), ਲਲਿਤ ਯਾਦਵ, ਰੋਵਮੈਨ ਪਾਵੇਲ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਕੁਲਦੀਪ ਯਾਦਵ, ਮੁਸਤਫਿਜ਼ੁਰ ਰਹਿਮਾਨ, ਚੇਤਨ ਸਾਕਾਰੀਆ।

ਸਨਰਾਈਜ਼ਰਜ਼ ਹੈਦਰਾਬਾਦ :- ਕੇਨ ਵਿਲੀਅਮਸਨ (ਕਪਤਾਨ), ਰਾਹੁਲ ਤ੍ਰਿਪਾਠੀ, ਐਡਨ ਮਾਰਕਰਮ, ਨਿਕੋਲਸ ਪੂਰਨ (ਵਿਕਟਕੀਪਰ), ਸ਼ਸਾਂਕ ਸਿੰਘ, ਅਭਿਸ਼ੇਕ ਸ਼ਰਮਾ, ਸ਼੍ਰੇਅਸ ਗੋਪਾਲ, ਭੁਵਨੇਸ਼ਵਰ ਕੁਮਾਰ, ਮਾਰਕੋ ਜੇਨਸਨ, ਉਮਰਾਨ ਮਲਿਕ, ਟੀ. ਨਟਰਾਜਨ।

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।


author

Gurdeep Singh

Content Editor

Related News