ਦਿੱਲੀ ਹਾਈ ਕੋਰਟ ਨੇ ਭਾਰਤੀ ਫੁੱਟਬਾਲ ਸੰਘ ਦੇ ਜਨਰਲ ਸਕੱਤਰ ਦੇ ਰੂਪ ’ਚ ਪ੍ਰਭਾਕਰਨ ਦੀ ਨਿਯੁਕਤੀ ’ਤੇ ਲਾਈ ਰੋਕ
Thursday, Apr 03, 2025 - 11:35 AM (IST)

ਨਵੀਂ ਦਿੱਲੀ– ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਅਖਿਲ ਭਾਰਤੀ ਫੁੱਟਬਾਲ ਸੰਘ (ਏ. ਆਈ. ਐੱਫ. ਐੱਫ.) ਦੇ ਜਨਰਲ ਸਕੱਤਰ ਦੇ ਰੂਪ ਵਿਚ ਅਨਿਲ ਕੁਮਾਰ ਪ੍ਰਭਾਕਰਨ ਦੀ ਨਿਯੁਕਤੀ ’ਤੇ ਰੋਕ ਲਾ ਦਿੱਤੀ ਹੈ। ਇਹ ਰੋਕ ਉਸ ਪਟੀਸ਼ਨ ਦੇ ਆਧਾਰ ’ਤੇ ਲਗਾਈ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਉਸਦੀ ਨਿਯੁਕਤੀ ਰਾਸ਼ਟਰੀ ਖੇਡ ਜ਼ਾਬਤੇ ਦੀ ਉਲੰਘਣਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਅਗਲੇ ਹਫਤੇ ਹੋਵੇਗੀ।