ਦਿੱਲੀ ਪੁਲਸ ਨੇ ਅਦਾਲਤ ਨੂੰ ਦੱਸਿਆ ਬ੍ਰਿਜਭੂਸ਼ਣ ’ਤੇ ਮੁਕੱਦਮਾ ਚਲਾਉਣ ਲਈ ਹਨ ਲੋੜੀਂਦੇ ਸਬੂਤ

08/12/2023 10:43:21 AM

ਨਵੀਂ ਦਿੱਲੀ- ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਇਕ ਮੈਟਰੋਪੋਲੀਟਨ ਅਦਾਲਤ ਨੂੰ ਦੱਸਿਆ ਕਿ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂ. ਐੱਫ. ਆਈ.) ਦੇ ਮੁਖੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਮੁਕੱਦਮਾ ਚਲਾਉਣ ਲਈ ਲੋੜੀਂਦੇ ਸਬੂਤ ਮੌਜੂਦ ਹਨ। ਪੁਲਸ ਨੇ ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੂੰ ਦੱਸਿਆ ਕਿ ਬ੍ਰਿਜਭੂਸ਼ਣ ਅਤੇ ਸਹਿ-ਦੋਸ਼ੀ ਅਤੇ ਡਬਲਯੂ. ਐੱਫ. ਆਈ. ਮੁਅੱਤਲ ਸਹਾਇਕ ਸਕੱਤਰ ਵਿਨੋਦ ਤੋਮਰ ਵਿਰੁੱਧ ਪਹਿਲੀ ਨਜ਼ਰੇ ਕੇਸ ਬਣਦਾ ਹੈ।

ਇਹ ਵੀ ਪੜ੍ਹੋ- 'ਚੀਟ ਡੇ ਤਾਂ ਬਣਦਾ ਹੈ', ਪ੍ਰਿਥਵੀ ਸ਼ਾਹ ਨੇ ਇਸ ਤਰ੍ਹਾਂ ਮਨਾਇਆ ਦੋਹਰੇ ਸੈਂਕੜੇ ਦਾ ਜਸ਼ਨ
ਪੁਲਸ ਦੀ ਨੁਮਾਇੰਦਗੀ ਕਰਦੇ ਸਰਕਾਰੀ ਵਕੀਲ ਅਤੁਲ ਸ੍ਰੀਵਾਸਤਵ ਨੇ ਅਦਾਲਤ ਨੂੰ ਕਿਹਾ ਕਿ ਦੋਸ਼ੀ ਵਿਅਕਤੀਆਂ ਨੂੰ ਉਨ੍ਹਾਂ ਅਪਰਾਧਾਂ ਲਈ ਚਾਰਜ ਕੀਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਲਈ ਉਨ੍ਹਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬ੍ਰਿਜਭੂਸ਼ਣ ’ਤੇ ਭਾਰਤੀ ਦੰਡਾਵਲੀ (ਆਈ. ਪੀ. ਸੀ.) ਦੀ ਧਾਰਾ 354 (ਔਰਤ ਦੀ ਮਰਿਆਦਾ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਹਮਲਾ ਜਾਂ ਅਪਰਾਧਿਕ ਜ਼ਬਰਦਸਤੀ), 354-ਏ (ਜਿਣਸੀ ਸ਼ੋਸ਼ਣ) ਅਤੇ 354-ਡੀ (ਪਿੱਛਾ ਕਰਨਾ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਅਦਾਲਤ ਹੁਣ ਇਸ ਮਾਮਲੇ ਦੀ ਸੁਣਵਾਈ 19 ਅਗਸਤ ਨੂੰ ਕਰੇਗੀ।

ਇਹ ਵੀ ਪੜ੍ਹੋ- ਇੰਸਟਾਗ੍ਰਾਮ ਤੋਂ ਸਭ ਤੋਂ ਜ਼ਿਆਦਾ ਕਮਾਉਣ ਵਾਲੇ ਭਾਰਤੀ ਬਣੇ ਵਿਰਾਟ ਕੋਹਲੀ, ਇਕ ਪੋਸਟ ਤੋਂ ਹੁੰਦੀ ਹੈ ਇੰਨੀ ਕਮਾਈ

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Aarti dhillon

Content Editor

Related News