ਵੱਡੀ ਖ਼ਬਰ: ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਮਾਮਲੇ 'ਚ ਬ੍ਰਿਜ ਭੂਸ਼ਣ ਨੂੰ ਮਿਲੀ ਕਲੀਨ ਚਿੱਟ

Thursday, Jun 15, 2023 - 07:36 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਪੁਲਸ ਨੇ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ਦੇ ਅਹੁਦਾ ਛੱਡ ਰਹੇ ਪ੍ਰਧਾਨ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਨਾਬਾਲਗ ਪਹਿਲਵਾਨ ਵੱਲੋਂ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲੇ ਵਿਚ ਕਲੀਨ ਚਿੱਟ ਦੇ ਦਿੱਤੀ ਹੈ। ਦਿੱਲੀ ਪੁਲਸ ਨੇ ਇਸ ਮਾਮਲੇ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਮੰਗਲਵਾਰ ਨੂੰ ਅਦਾਲਤ ਵਿਚ ਅੰਤਿਮ ਰਿਪੋਰਟ ਦਾਖਲ ਕੀਤੀ ਹੈ। ਪੁਲਸ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਨਾਬਾਲਗ ਵੱਲੋਂ ਲਗਾਏ ਗਏ ਦੋਸ਼ਾਂ ਦੇ ਕੋਈ ਪੁਖਤਾ ਸਬੂਤ ਨਹੀਂ ਮਿਲੇ ਹਨ। ਅਦਾਲਤ ਨੇ ਮਾਮਲੇ ਦੀ ਸੁਣਵਾਈ 4 ਜੁਲਾਈ ਨੂੰ ਤੈਅ ਕੀਤੀ ਹੈ। 

ਇਹ ਵੀ ਪੜ੍ਹੋ: ਨਾਬਾਲਗ ਪਹਿਲਵਾਨ ਦੇ ਪਿਤਾ ਦਾ ਵੱਡਾ ਦਾਅਵਾ, ਬ੍ਰਿਜ ਭੂਸ਼ਣ ਨੇ ਨਹੀਂ ਕੀਤਾ ਕਿਸੇ ਦਾ ਜਿਨਸੀ ਸ਼ੋਸ਼ਣ

ਦਿੱਲੀ ਪੁਲਸ ਦੇ ਲੋਕ ਸੰਪਰਕ ਅਧਿਕਾਰੀ (ਪੀ.ਆਰ.ਓ.) ਸੁਮਨ ਨਾਲਵਾ ਨੇ ਇੱਕ ਬਿਆਨ ਵਿੱਚ ਕਿਹਾ, "ਪੋਕਸੋ (ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ) ਮਾਮਲੇ ਵਿੱਚ ਜਾਂਚ ਪੂਰੀ ਹੋਣ ਤੋਂ ਬਾਅਦ, ਅਸੀਂ ਸ਼ਿਕਾਇਤਕਰਤਾ ਯਾਨੀ ਪੀੜਤਾ ਦੇ ਪਿਤਾ ਅਤੇ ਖ਼ੁਦ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਨੂੰ ਰੱਦ ਕਰਨ ਦੀ ਬੇਨਤੀ ਕਰਦੇ ਹੋਏ ਸੀ.ਆਰ.ਪੀ.ਸੀ. ਦੀ ਧਾਰਾ 173 ਦੇ ਤਹਿਤ ਪੁਲਸ ਦੀ ਇਕ ਰਿਪੋਰਟ ਦਾਇਰ ਕੀਤੀ ਹੈ।' ਦੱਸ ਦੇਈਏ ਕਿ 28 ਅਪ੍ਰੈਲ ਨੂੰ ਦਿੱਲੀ ਪੁਲਸ ਨੇ ਸਿੰਘ ਦੇ ਖਿਲਾਫ ਕਨਾਟ ਪਲੇਸ ਥਾਣੇ ਵਿੱਚ 2 ਐੱਫ.ਆਈ.ਆਰ. ਦਰਜ ਕੀਤੀਆਂ ਸਨ। ਸਿੰਘ ਨੇ ਆਪਣੇ 'ਤੇ ਲੱਗੇ ਸਾਰੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਸ ਨੇ ਕਿਹਾ ਹੈ ਕਿ ਜੇਕਰ ਉਸ ਖ਼ਿਲਾਫ਼ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ ਤਾਂ ਉਹ ਫਾਂਸੀ 'ਤੇ ਲਟਕ ਜਾਵੇਗਾ।

ਇਹ ਵੀ ਪੜ੍ਹੋ: ਡੌਂਕੀ ਲਗਾ ਕੇ ਯੂਰਪ ਜਾ ਰਹੇ ਪ੍ਰਵਾਸੀਆਂ ਨਾਲ ਵਾਪਰਿਆ ਭਾਣਾ, 79 ਲੋਕਾਂ ਦੀ ਮੌਤ, ਸੈਂਕੜੇ ਲਾਪਤਾ

 


cherry

Content Editor

Related News