IPL 2022 : ਈਸ਼ਾਨ ਕਿਸ਼ਨ ਦਾ ਸ਼ਾਨਦਾਰ ਅਰਧ ਸੈਂਕੜਾ, ਮੁੰਬਈ ਨੇ ਦਿੱਲੀ ਨੂੰ ਦਿੱਤਾ 178 ਦੌੜਾਂ ਦਾ ਟੀਚਾ
Sunday, Mar 27, 2022 - 05:17 PM (IST)
ਸਪੋਰਟਸ ਡੈਸਕ- ਆਈ. ਪੀ. ਐੱਲ. 2022 ਦਾ ਦੂਜਾ ਮੈਚ ਅੱਜ ਮੁੰਬਈ ਤੇ ਦਿੱਲੀ ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਦਿੱਲੀ ਦੇ ਕਪਤਾਨ ਰਿਸ਼ਭ ਪੰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਮੁੰਬਈ ਦੀ ਟੀਮ ਨੇ ਆਪਣੀ ਪਾਰੀ ਦੇ ਦੌਰਾਨ ਨਿਰਧਾਰਤ 20 ਓਵਰਾਂ 'ਚ 5 ਵਿਕਟਾਂ ਦੇਨੁਕਸਾਨ 177 ਦੌੜਾਂ ਬਣਾਈਆਂ। ਇਸ ਤਰ੍ਹਾਂ ਮੁੰਬਈ ਨੇ ਦਿੱਲੀ ਨੂੰ ਜਿੱਤ ਲਈ 178 ਦੌੜਾਂ ਦਾ ਟੀਚਾ ਦਿੱਤਾ ਹੈ। ਈਸ਼ਾਨ ਕਿਸ਼ਨ ਨੇ ਮੈਚ 'ਚ ਅਜੇਤੂ ਰਹਿੰਦੇ ਹੋਏ ਸ਼ਾਨਦਾਰ ਪਾਰੀ ਖੇਡ 11 ਚੌਕੇ ਤੇ 2 ਛੱਕਿਆਂ ਦੀ ਮਦਦ ਨਾਲ 81 ਦੌੜਾਂ ਬਣਾਈਆਂ। ਦਿੱਲੀ ਵਲੋਂ ਖ਼ਲੀਲ ਅਹਿਮਦ ਨੇ 2 ਤੇ ਕੁਲਦੀਪ ਯਾਦਵ ਨੇ 3 ਵਿਕਟਾਂ ਝਟਕਾਈਆਂ।
ਮੁੰਬਈ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਉਸ ਦੇ ਸਲਾਮੀ ਬੱਲੇਬਾਜ਼ ਤੇ ਕਪਤਾਨ ਰੋਹਿਤ ਸ਼ਰਮਾ 41 ਦੌੜਾਂ ਦੇ ਨਿੱਜੀ ਸਕੋਰ 'ਤੇ ਕੁਲਦੀਪ ਯਾਦਵ ਦੀ ਗੇਂਦ 'ਤੇ ਰੋਵਮੈਨ ਪਾਵੇਲ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ। ਰੋਹਿਤ ਨੇ 32 ਗੇਂਦਾਂ 'ਤੇ 4 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 41 ਦੌੜਾਂ ਬਣਾਈਆਂ। ਮੁੰਬਈ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਉਸ ਦੇ ਬੱਲੇਬਾਜ਼ ਅਨਮੋਲਪ੍ਰੀਤ ਸਿੰਘ 8 ਦੌੜਾਂ ਦੇ ਨਿੱਜੀ ਸਕੋਰ 'ਤੇ ਕੁਲਦੀਪ ਯਾਦਵ ਦੀ ਗੇਂਦ 'ਤੇ ਲਲਿਤ ਨੂੰ ਕੈਚ ਦੇ ਕੇ ਆਊਟ ਹੋ ਗਏ।
ਮੁੰਬਈ ਦੀ ਤੀਜੀ ਵਿਕਟ ਤਿਲਕ ਵਰਮਾ ਦੇ ਤੌਰ 'ਤੇ ਡਿੱਗੀ। ਤਿਲਕ 22 ਦੌੜਾਂ ਦੇ ਨਿੱਜੀ ਸਕੋਰ 'ਤੇ ਖ਼ਲੀਲ ਅਹਿਮਦ ਦੀ ਗੇਂਦ 'ਤੇ ਪ੍ਰਿਥਵੀ ਸ਼ਾਹ ਨੂੰ ਕੈਚ ਦੇ ਕੇ ਆਊਟ ਹੋਏ। ਮੁੰਬਈ ਦੀ ਚੌਥੀ ਵਿਕਟ ਕੀਰੋਨ ਪੋਲਾਰਡ ਦੇ ਤੌਰ 'ਤੇ ਡਿੱਗੀ। ਪੋਲਾਰਡ 3 ਦੌੜਾਂ ਦੇ ਨਿੱਜੀ ਸਕੋਰ 'ਤੇ ਕੁਲਦੀਪ ਯਾਦਵ ਦੀ ਗੇਂਦ 'ਤੇ ਸੀਫਰਟ ਨੂੰ ਕੈਚ ਦੇ ਕੇ ਆਊਟ ਹੋਏ। ਮੁੰਬਈ ਦੇ ਟਿਮ ਡੇਵਿਡ 12 ਦੌੜਾਂ ਦੇ ਨਿੱਜੀ ਸਕੋਰ 'ਤੇ ਖ਼ਲੀਲ ਅਹਿਮਦ ਦੀ ਗੇਂਦ 'ਤੇ ਮਨਦੀਪ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਏ।
ਪੰਜ ਵਾਰ ਦੀ ਚੈਂਪੀਅਨ ਮੁੰਬਈ ਟੀਮ ਦਾ ਪਿਛਲੇ ਸੀਜ਼ਨ 'ਚ ਪ੍ਰਦਰਸ਼ਨ ਕੁਝ ਖ਼ਾਸ ਨਹੀਂ ਰਿਹਾ ਸੀ ਤੇ ਟੀਮ ਪਲੇਆਫ਼ 'ਚ ਨਹੀਂ ਪਹੁੰਚ ਸਕੀ ਸੀ। ਅਜਿਹੇ 'ਚ ਰੋਹਿਤ ਸ਼ਰਮਾ ਦੀ ਟੀਮ ਜਿੱਤ ਦੇ ਨਾਲ ਟੂਰਨਾਮੈਂਟ ਦਾ ਆਗਾਜ਼ ਕਰਨਾ ਚਾਹੇਗੀ। ਜਦਕਿ ਰਿਸ਼ਭ ਪੰਤ ਦੀ ਅਗਵਾਈ ਵਾਲੀ ਦਿੱਲੀ ਕੈਪੀਟਲਸ ਪਿਛਲੇ ਸੀਜ਼ਨ 'ਚ ਪਲੇਅ ਆਫ਼ ਤੋਂ ਬਾਹਰ ਹੋਈ ਸੀ। ਅਜਿਹੇ 'ਚ ਟੀਮ ਇਸ ਸਾਲ ਵੀ ਆਪਣੇ ਬਿਹਤਰੀਨ ਪ੍ਰਦਰਸ਼ਨ ਨੂੰ ਜਾਰੀ ਰੱਖਣਾ ਚਾਹੇਗੀ।
ਇਹ ਵੀ ਪੜ੍ਹੋ : IPL 2022 : ਕੋਲਕਾਤਾ ਨੇ ਚੇਨਈ ਨੂੰ 6 ਵਿਕਟਾਂ ਨਾਲ ਹਰਾਇਆ
ਹੈੱਡ ਟੂ ਹੈੱਡ
ਕੁਲ ਮੈਚ : 30
ਮੁੰਬਈ ਜਿੱਤਿਆ 16
ਦਿੱਲੀ ਜਿੱਤਿਆ 14
ਪਿੱਚ ਰਿਪੋਰਟ
ਬ੍ਰੇਬੋਰਨ ਸਟੇਡੀਅਮ ਦੀ ਪਿੱਚ ਆਮ ਤੌਰ 'ਤੇ ਗੇਂਦਬਾਜ਼ਾਂ ਤੇ ਬੱਲੇਬਾਜ਼ਾਂ ਦੋਵਾਂ ਦੀ ਮਦਦ ਕਰਦੀ ਹੈ, ਜਿਸ ਨਾਲ ਮੈਚ 'ਚ ਤ੍ਰੇਲ ਵੱਡੀ ਭੂਮਿਕਾ ਨਿਭਾਉਂਦੀ ਹੈ। ਛੋਟੀ ਬਾਊਂਡਰੀ ਨਾਲ ਬੱਲੇਬਾਜ਼ਾਂ ਨੂੰ ਸ਼ੁਰੂ ਤੋਂ ਹੀ ਰੋਮਾਂਚ ਦੀ ਉਮੀਦ ਹੈ।
ਇਹ ਵੀ ਪੜ੍ਹੋ : IPL ਉਦਘਾਟਨ ਮੈਚ ਤੋਂ ਪਹਿਲਾਂ BCCI ਨੇ ਕੀਤਾ ਨੀਰਜ ਚੋਪੜਾ ਨੂੰ ਸਨਮਾਨਿਤ
ਟੀਮਾਂ :
ਮੁੰਬਈ ਇੰਡੀਅਨਜ਼ : ਰੋਹਿਤ ਸ਼ਰਮਾ (ਕਪਤਾਨ), ਈਸ਼ਾਨ ਕਿਸ਼ਨ (ਵਿਕਟਕੀਪਰ), ਤਿਲਕ ਵਰਮਾ, ਅਨਮੋਲਪ੍ਰੀਤ ਸਿੰਘ, ਕੀਰੋਨ ਪੋਲਾਰਡ, ਟਿਮ ਡੇਵਿਡ, ਡੈਨੀਅਲ ਸੈਮਸ, ਮੁਰੂਗਨ ਅਸ਼ਵਿਨ, ਟਿਮਲ ਮਿਲਸ, ਜਸਪ੍ਰੀਤ ਬੁਮਰਾਹ, ਬੇਸਿਲ ਥੰਪੀ
ਦਿੱਲੀ ਕੈਪੀਟਲਜ਼ : ਪ੍ਰਿਥਵੀ ਸ਼ਾਹ, ਟਿਮ ਸੀਫਰਟ, ਮਨਦੀਪ ਸਿੰਘ, ਰਿਸ਼ਭ ਪੰਤ (ਕਪਤਾਨ/ਵਿਕਟਕੀਪਰ), ਰੋਵਮੈਨ ਪਾਵੇਲ, ਲਲਿਤ ਯਾਦਵ, ਅਕਸ਼ਰ ਪਟੇਲ, ਸ਼ਾਰਦੁਲ ਠਾਕੁਰ, ਖਲੀਲ ਅਹਿਮਦ, ਕੁਲਦੀਪ ਯਾਦਵ, ਕਮਲੇਸ਼ ਨਾਗਰਕੋਟੀ