ਅਣਫਿੱਟ ਹੋਣ ਦੇ ਬਾਵਜੂਦ ਵੀ ਭਾਰਤ ਦੇ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਟੀਮ ਵਿੱਚ ਸ਼ਾਮਲ

Wednesday, Sep 02, 2026 - 10:19 AM (IST)

ਅਣਫਿੱਟ ਹੋਣ ਦੇ ਬਾਵਜੂਦ ਵੀ ਭਾਰਤ ਦੇ ਇਸ ਧਾਕੜ ਖਿਡਾਰੀ ਨੂੰ ਕੀਤਾ ਗਿਆ ਟੀਮ ਵਿੱਚ ਸ਼ਾਮਲ

ਨਵੀਂ ਦਿੱਲੀ : ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਅਫਗਾਨਿਸਤਾਨ ਵਿਰੁੱਧ ਰਾਸ਼ਟਰੀ ਰਾਜਧਾਨੀ ’ਚ ਹੋਣ ਵਾਲੀ 3 ਮੈਚਾਂ ਦੀ ਟੀ-20 ਕੌਮਾਂਤਰੀ ਲੜੀ ਲਈ ਮੰਗਲਵਾਰ ਨੂੰ ਭਾਰਤੀ ਟੀਮ ’ਚ ਸ਼ਾਮਲ ਕੀਤਾ ਗਿਆ ਪਰ ਉਸ ਦੀ ਚੋਣ ਫਿਟਨੈੱਸ ਦੀ ਮਨਜ਼ੂਰੀ ’ਤੇ ਨਿਰਭਰ ਕਰੇਗੀ। ਚੋਣਕਾਰਾਂ ਨੇ ਇਸ ਮਹੀਨੇ ਦੇ ਅੰਤ ’ਚ ਆਈਚੀ-ਨਾਗੋਯਾ ’ਚ ਹੋਣ ਵਾਲੀਆਂ ਏਸ਼ੀਆਈ ਖੇਡਾਂ ਲਈ ਚੁਣੀ ਗਈ ਟੀਮ ਦੇ ਬਰਾਬਰ ਹੀ ਟੀਮ ਦੀ ਚੋਣ ਕੀਤੀ ਹੈ।

ਅਫਗਾਨਿਸਤਾਨ ਦੀ ਮੇਜ਼ਬਾਨੀ ’ਚ ਭਾਰਤ ਵਿਰੁੱਧ 3 ਟੀ-20 ਮੁਕਾਬਲੇ 13, 15 ਅਤੇ 17 ਸਤੰਬਰ ਨੂੰ ਇੱਥੇ ਅਰੁਣ ਜੇਤਲੀ ਸਟੇਡੀਅਮ ’ਚ ਖੇਡੇ ਜਾਣਗੇ। ਟੀਮ ’ਚ ਆਲਰਾਊਂਡਰ ਨਿਤੀਸ਼ ਕੁਮਾਰ ਰੈੱਡੀ ਅਤੇ ਵਾਸ਼ਿੰਗਟਨ ਸੁੰਦਰ ਤੋਂ ਇਲਾਵਾ ਤੇਜ਼ ਗੇਂਦਬਾਜ਼ ਹਰਸ਼ਿਤ ਰਾਣਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਅਫਗਾਨਿਸਤਾਨ ਕ੍ਰਿਕਟ ਬੋਰਡ ਦੀ ਮੇਜ਼ਬਾਨੀ ’ਚ ਹੋਣ ਵਾਲੀ ਇਸ ਲੜੀ ਲਈ ਇਨ੍ਹਾਂ ਤਿੰਨਾਂ ਦੀ ਉਪਲਬਧਤਾ ਵੀ ਫਿਟਨੈੱਸ ’ਤੇ ਨਿਰਭਰ ਕਰੇਗੀ।

ਅਫਗਾਨਿਸਤਾਨ ਵਿਰੁੱਧ ਲੜੀ ਲਈ ਉਨ੍ਹਾਂ ਹੀ ਖਿਡਾਰੀਆਂ ਨੂੰ ਚੁਣਿਆ ਗਿਆ ਹੈ ਜਿਹੜੇ ਇਸ ਮਹੀਨੇ ਦੇ ਅੰਤ ’ਚ ਜਾਪਾਨ ਦੇ ਆਈਚੀ-ਨਾਗੋਯਾ ’ਚ ਹੋਣ ਵਾਲੀਆਂ ਏਸ਼ੀਆਈ ਖੇਡਾਂ ’ਚ ਹਿੱਸਾ ਲੈਣਗੇ। ਇੰਗਲੈਂਡ ਵਿਰੁੱਧ ਭਾਰਤ ਦੀ ਵਨ ਡੇ ਲੜੀ ਦੌਰਾਨ ਗੋਡੇ ’ਚ ਸੱਟ ਲੱਗਣ ਤੋਂ ਬਾਅਦ ਟੀਮ ਤੋਂ ਬਾਹਰ ਹੋਏ ਬੁਮਰਾਹ ਦੀ ਭਾਰਤੀ ਟੀਮ ’ਚ ਵਾਪਸੀ ਹੋਈ ਹੈ। ਸੱਟ ਕਾਰਨ ਉਹ ਸ਼੍ਰੀਲੰਕਾ ਵਿਰੁੱਧ ਭਾਰਤ ਦੀ 2 ਟੈਸਟ ਮੈਚਾਂ ਦੀ ਲੜੀ ’ਚ ਵੀ ਨਹੀਂ ਖੇਡ ਸਕਿਆ ਸੀ। ਭਾਰਤੀ ਟੀਮ : ਸ਼੍ਰੇਅਸ ਅਈਅਰ (ਕਪਤਾਨ), ਅਭਿਸ਼ੇਕ ਸ਼ਰਮਾ, ਵੈਭਵ ਸੂਰਯਵੰਸ਼ੀ, ਸੰਜੂ ਸੈਮਸਨ, ਈਸ਼ਾਨ ਕਿਸ਼ਨ, ਤਿਲਕ ਵਰਮਾ, ਸ਼ਿਵਮ ਦੂਬੇ, ਨਿਤੀਸ਼ ਕੁਮਾਰ ਰੈੱਡੀ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਵਰੁਣ ਚੱਕਰਵਰਤੀ, ਰਵੀ ਬਿਸ਼ਨੋਈ, ਜਸਪ੍ਰੀਤ ਬੁਮਰਾਹ, ਅਰਸ਼ਦੀਪ ਸਿੰਘ, ਹਰਸ਼ਿਤ ਰਾਣਾ।


author

SATPAL

Content Editor

Related News