ਡਾਇਮੰਡ ਲੀਗ : ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਮੁਕਾਬਲੇ 'ਚ ਜਿੱਤਿਆ ਚਾਂਦੀ ਦਾ ਤਮਗਾ

Sunday, Sep 17, 2023 - 09:37 AM (IST)

ਡਾਇਮੰਡ ਲੀਗ : ਨੀਰਜ ਚੋਪੜਾ ਨੇ ਜੈਵਲਿਨ ਥ੍ਰੋਅ ਮੁਕਾਬਲੇ 'ਚ ਜਿੱਤਿਆ ਚਾਂਦੀ ਦਾ ਤਮਗਾ

ਨਵੀਂ ਦਿੱਲੀ- ਭਾਰਤ ਦੇ ਸੁਪਰਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਵੱਕਾਰੀ ਡਾਇਮੰਡ ਲੀਗ ਦੇ ਫਾਈਨਲ ਵਿੱਚ ਦੂਜੇ ਸਥਾਨ ’ਤੇ ਰਹੇ। ਉਸ ਨੇ ਸ਼ਨੀਵਾਰ (16 ਸਤੰਬਰ) ਨੂੰ ਅਮਰੀਕਾ ਦੇ ਓਰੇਗਨ 'ਚ ਹੋਏ ਟੂਰਨਾਮੈਂਟ ਦੌਰਾਨ ਆਪਣੀ ਦੂਜੀ ਕੋਸ਼ਿਸ਼ 'ਚ 83.80 ਮੀਟਰ ਦੀ ਦੂਰ ਥ੍ਰੋ੍ ਸੁੱਟਿਆ। ਇਹ ਉਸ ਦਾ ਸਰਵੋਤਮ ਪ੍ਰਦਰਸ਼ਨ ਸੀ। ਨੀਰਜ ਚੈੱਕ ਗਣਰਾਜ ਦੇ ਜੈਕਬ ਵਡਲੇਚ ਨੂੰ ਹਰਾ ਨਹੀਂ ਸਕੇ। ਵਾਡਲੇਚ ਨੇ ਜੈਵਲਿਨ ਥਰੋਅ ਵਿੱਚ 84.24 ਮੀਟਰ ਦੀ ਦੂਰੀ ਨਾਲ ਪਹਿਲਾ ਸਥਾਨ ਹਾਸਲ ਕੀਤਾ। ਫਿਨਲੈਂਡ ਦਾ ਓਲੀਵਰ ਹੈਲੈਂਡਰ 83.74 ਮੀਟਰ ਨਾਲ ਤੀਜੇ ਸਥਾਨ 'ਤੇ ਰਿਹਾ।

ਪੜ੍ਹੋ ਇਹ ਅਹਿਮ ਖ਼ਬਰ-ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਵਿਰੁੱਧ ਸੀਰੀਜ਼ ’ਚ ਆਸਟਰੇਲੀਆ ਜਿੱਤ ਦਾ ਦਾਅਵੇਦਾਰ : ਰੈਨਾ

25 ਸਾਲਾ ਨੀਰਜ ਨੇ ਪਿਛਲੇ ਸਾਲ ਡਾਇਮੰਡ ਲੀਗ 'ਚ ਸੋਨ ਤਮਗਾ ਜਿੱਤਿਆ ਸੀ। ਇਸ ਸੀਜ਼ਨ 'ਚ ਉਸ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਨੀਰਜ ਚੋਪੜਾ ਨੇ ਪਿਛਲੇ ਮਹੀਨੇ ਪਹਿਲੀ ਵਾਰ ਵਿਸ਼ਵ ਚੈਂਪੀਅਨਸ਼ਿਪ ਦਾ ਖਿਤਾਬ ਜਿੱਤਿਆ ਸੀ। ਜੇਕਰ ਨੀਰਜ ਨੇ ਪਹਿਲਾ ਸਥਾਨ ਹਾਸਲ ਕੀਤਾ ਹੁੰਦਾ ਤਾਂ ਉਹ ਡਾਇਮੰਡ ਲੀਗ ਖਿਤਾਬ ਦਾ ਬਚਾਅ ਕਰਨ ਵਾਲਾ ਤੀਜਾ ਖਿਡਾਰੀ ਬਣ ਜਾਂਦਾ, ਪਰ ਅਜਿਹਾ ਨਹੀਂ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=e

n For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News