ਦਿਵਿਆਂਸ਼ੀ ਨੂੰ ਦੂਜਾ ਸੋਨ ਤਮਗਾ, ਭਾਰਤ ਨੇ ਕੀਤਾ ਕਲੀਨ ਸਵੀਪ
Sunday, Oct 06, 2024 - 11:47 AM (IST)

ਲੀਮਾ (ਪੇਰੂ), (ਭਾਸ਼ਾ)– ਭਾਰਤੀ ਪਿਸਟਲ ਨਿਸ਼ਾਨੇਬਾਜ਼ ਦਿਵਿਆਂਸ਼ੀ ਨੇ ਇੱਥੇ ਆਈ. ਐੱਸ. ਐੱਸ. ਐੱਫ. ਜੂਨੀਅਰ ਵਿਸ਼ਵ ਚੈਂਪੀਅਨਸ਼ਿਪ ਵਿਚ ਮਹਿਲਾਵਾਂ ਦੀ 25 ਮੀਟਰ ਸਟੈਂਡਰਡ ਪਿਸਟਲ ਪ੍ਰਤੀਯੋਗਿਤਾ ਵਿਚ ਪਹਿਲਾ ਸਥਾਨ ਹਾਸਲ ਕਰਕੇ ਆਪਣਾ ਦੂਜਾ ਵਿਅਕਤੀਗਤ ਸੋਨ ਤਮਗਾ ਜਿੱਤਿਆ। ਭਾਰਤ ਨੇ ਇਸ ਪ੍ਰਤੀਯੋਗਿਤਾ ਵਿਚ ਤਿੰਨੇ ਤਮਗੇ ਜਿੱਤ ਕੇ ਕਲੀਨ ਸਵੀਪ ਕੀਤਾ।
ਭਾਰਤ ਦੇ ਨੌਜਵਾਨ ਨਿਸ਼ਾਨੇਬਾਜ਼ਾਂ ਨੇ ਦੋ ਸੋਨ ਸਮੇਤ 5 ਹੋਰ ਤਮਗੇ ਆਪਣੀ ਝੋਲੀ ਵਿਚ ਪਾਏ, ਜਿਸ ਨਾਲ ਉਸਦੇ ਕੁੱਲ ਤਮਗਿਆਂ ਦੀ ਗਿਣਤੀ 21 ਹੋ ਗਈ ਹੈ ਤੇ ਉਹ ਅੰਕ ਸੂਚੀ ਵਿਚ ਚੋਟੀ ’ਤੇ ਬਣਿਆ ਹੋਇਆ ਹੈ। ਭਾਰਤ ਨੇ ਹੁਣ ਤੱਕ 13 ਸੋਨ, 2 ਚਾਂਦੀ ਤੇ 6 ਕਾਂਸੀ ਤਮਗੇ ਜਿੱਤੇ ਹਨ।