ਪਾਕਿਸਤਾਨ ਨੇ ਕੀਤਾ ਐਲਾਨ, T20 WC ਜਿੱਤਣ ਵਾਲੀ ਟੀਮ ਦੇ ਹਰੇਕ ਖਿਡਾਰੀ ਨੂੰ ਮਿਲਣਗੇ 1 ਲੱਖ ਅਮਰੀਕੀ ਡਾਲਰ

Monday, May 06, 2024 - 02:59 PM (IST)

ਪਾਕਿਸਤਾਨ ਨੇ ਕੀਤਾ ਐਲਾਨ, T20 WC ਜਿੱਤਣ ਵਾਲੀ ਟੀਮ ਦੇ ਹਰੇਕ ਖਿਡਾਰੀ ਨੂੰ ਮਿਲਣਗੇ 1 ਲੱਖ ਅਮਰੀਕੀ ਡਾਲਰ

ਸਪੋਰਟਸ ਡੈਸਕ : ਪਾਕਿਸਤਾਨ ਕ੍ਰਿਕਟ ਬੋਰਡ ਨੇ ਐਲਾਨ ਕੀਤਾ ਹੈ ਕਿ ਜੇਕਰ ਟੀਮ ਆਈਸੀਸੀ ਟੀ20 ਵਿਸ਼ਵ ਕੱਪ ਟੂਰਨਾਮੈਂਟ ਜਿੱਤਦੀ ਹੈ ਤਾਂ ਪਾਕਿਸਤਾਨ ਦੀ ਟੀ-20 ਵਿਸ਼ਵ ਕੱਪ ਟੀਮ ਦੇ ਹਰੇਕ ਮੈਂਬਰ ਨੂੰ 100,000 ਅਮਰੀਕੀ ਡਾਲਰ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਪੀਸੀਬੀ ਮੁਖੀ ਮੋਹਸਿਨ ਨਕਵੀ ਨੇ ਆਇਰਲੈਂਡ ਅਤੇ ਇੰਗਲੈਂਡ ਖ਼ਿਲਾਫ਼ ਟੀ-20 ਸੀਰੀਜ਼ ਲਈ ਰਵਾਨਾ ਹੋਣ ਤੋਂ ਪਹਿਲਾਂ ਖਿਡਾਰੀਆਂ ਨਾਲ ਕਰੀਬ ਦੋ ਘੰਟੇ ਬਿਤਾਉਣ ਤੋਂ ਬਾਅਦ ਇਹ ਐਲਾਨ ਕੀਤਾ।

ਨਕਵੀ ਨੇ ਇਹ ਵੀ ਕਿਹਾ ਕਿ ਟਰਾਫੀ ਜਿੱਤਣ ਦੇ ਮੁਕਾਬਲੇ ਇਨਾਮੀ ਰਾਸ਼ੀ ਦਾ ਕੋਈ ਮਹੱਤਵ ਨਹੀਂ ਹੈ ਅਤੇ ਉਮੀਦ ਜਤਾਈ ਕਿ ਟੀਮ ਪਾਕਿਸਤਾਨ ਦਾ ਝੰਡਾ ਲਹਿਰਾਏਗੀ। ਪੀਸੀਬੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ, 'ਪੀਸੀਬੀ ਦੇ ਚੇਅਰਮੈਨ ਮੋਹਸਿਨ ਨਕਵੀ ਨੇ ਟੀ-20 ਵਿਸ਼ਵ ਕੱਪ ਜਿੱਤਣ ਲਈ ਹਰੇਕ ਖਿਡਾਰੀ ਨੂੰ 100,000 ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ।'

ਇਹ ਵੀ ਪੜ੍ਹੋ : ਲਖਨਊ ਨੂੰ 'ਘਰ' 'ਚ ਹਰਾ ਕੇ ਕੋਲਕਾਤਾ ਨੇ ਵੀ ਮਾਰੀ ਪਲੇਆਫ਼ 'ਚ ਐਂਟਰੀ ! 98 ਦੌੜਾਂ ਨਾਲ ਜਿੱਤਿਆ ਮੁਕਾਬਲਾ

ਉਸ ਨੇ ਖਿਡਾਰੀਆਂ ਨੂੰ ਇਹ ਵੀ ਕਿਹਾ ਕਿ 'ਕਿਸੇ ਦੀ ਪਰਵਾਹ ਨਾ ਕਰੋ' ਪਰ ਸਿਰਫ਼ ਪਾਕਿਸਤਾਨ ਲਈ ਖੇਡੋ ਅਤੇ ਟੀਮ ਵਰਕ ਦਾ ਪ੍ਰਦਰਸ਼ਨ ਕਰੋ ਅਤੇ 'ਅੱਲ੍ਹਾ ਚਾਹੇ' ਟੀਮ ਜਿੱਤੇਗੀ। ਨਕਵੀ ਨੇ ਅੱਗੇ ਕਿਹਾ ਕਿ ਸਾਰੇ ਖਿਡਾਰੀ ਇਕਜੁੱਟ ਹਨ ਅਤੇ ਨਾਲ ਹੀ ਉਮੀਦ ਜਤਾਈ ਕਿ ਤੇਜ਼ ਗੇਂਦਬਾਜ਼ ਸ਼ਾਹੀਨ ਸ਼ਾਹ ਅਫਰੀਦੀ ਟੂਰਨਾਮੈਂਟ 'ਚ ਸ਼ਾਨਦਾਰ ਪ੍ਰਦਰਸ਼ਨ ਕਰੇਗਾ। ਉਨ੍ਹਾਂ ਨੇ ਖਿਡਾਰੀਆਂ ਨੂੰ ਕਿਹਾ, 'ਦੇਸ਼ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ। ਤੁਹਾਨੂੰ ਉਨ੍ਹਾਂ ਨੂੰ ਪੂਰਾ ਕਰਨਾ ਪਵੇਗਾ।'

ਆਪਣੇ ਦੌਰੇ ਦੌਰਾਨ ਪੀਸੀਬੀ ਚੇਅਰਮੈਨ ਨੇ ਖਿਡਾਰੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਵਿਸ਼ੇਸ਼ ਸ਼ਰਟਾਂ ਵੀ ਦਿੱਤੀਆਂ। ਵਿਕਟਕੀਪਰ-ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੂੰ 3000 ਟੀ-20 ਦੌੜਾਂ ਪੂਰੀਆਂ ਕਰਨ ਲਈ ਸ਼ਰਟ ਨਾਲ ਸਨਮਾਨਿਤ ਕੀਤਾ ਗਿਆ ਜਦਕਿ ਤੇਜ਼ ਗੇਂਦਬਾਜ਼ ਨਸੀਮ ਸ਼ਾਹ ਨੂੰ 100 ਟੀ-20 ਵਿਕਟਾਂ ਲੈਣ ਲਈ ਸ਼ਰਟ ਨਾਲ ਸਨਮਾਨਿਤ ਕੀਤਾ ਗਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Tarsem Singh

Content Editor

Related News