ਪੰਜਾਬ ਦੀ ਬਾਸਕਟਬਾਲ ਟੀਮ ਲਈ ਚੋਣ ਟ੍ਰਾਇਲ ਭਲਕੇ

Tuesday, Jan 14, 2020 - 01:54 AM (IST)

ਪੰਜਾਬ ਦੀ ਬਾਸਕਟਬਾਲ ਟੀਮ ਲਈ ਚੋਣ ਟ੍ਰਾਇਲ ਭਲਕੇ

ਚੰਡੀਗੜ੍ਹ (ਭੁੱਲਰ)- ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ 'ਚ ਹਿੱਸਾ ਲੈਣ ਲਈ ਪੰਜਾਬ ਦੀ ਬਾਸਕਟਬਾਲ ਟੀਮ ਦੀ ਚੋਣ ਵਾਸਤੇ ਟਰਾਇਲ 15 ਜਨਵਰੀ ਨੂੰ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਕਰਵਾਏ ਜਾ ਰਹੇ ਹਨ। ਇਸ ਸਬੰਧੀ ਅੱਜ ਇਥੇ ਖੇਡ ਵਿਭਾਗ ਦੇ ਡਾਇਰੈਕਟਰ ਸੰਜੇ ਪੋਪਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਂਟਰਲ ਸਿਵਲ ਸਰਵਿਸਿਜ਼ ਕਲਚਰਲ ਐਂਡ ਸਪੋਰਟਸ ਬੋਰਡ ਵੱਲੋਂ 28 ਜਨਵਰੀ ਤੋਂ 30 ਜਨਵਰੀ ਤੱਕ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਆਲ ਇੰਡੀਆ ਸਿਵਲ ਸਰਵਿਸਿਜ਼ ਬਾਸਕਟਬਾਲ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ।


author

Gurdeep Singh

Content Editor

Related News