ENG v IND : ਰਾਹੁਲ ਦਾ ਸ਼ਾਨਦਾਰ ਸੈਂਕੜਾ, ਭਾਰਤ ਦਾ ਸਕੋਰ 276-3
Thursday, Aug 12, 2021 - 11:53 PM (IST)
ਸਪੋਰਟਸ ਡੈਸਕ : ਇੰਗਲੈਂਡ ਤੇ ਭਾਰਤ ਵਿਚਾਲੇ 5 ਮੈਚਾਂ ਦੀ ਸੀਰੀਜ਼ ਦਾ ਦੂਜਾ ਟੈਸਟ ਲਾਰਡਸ 'ਚ ਖੇਡਿਆ ਜਾ ਰਿਹਾ ਹੈ। ਪਹਿਲਾ ਮੈਚ ਮੀਂਹ ਕਾਰਨ ਰੱਦ ਹੋਣ ਦੇ ਨਾਲ ਦੋਵੇਂ ਟੀਮਾਂ ਇਸ ਮੈਚ ਨੂੰ ਜਿੱਤਣਾ ਅਤੇ ਸੀਰੀਜ਼ ’ਚ ਬੜ੍ਹਤ ਬਣਾਉਣਾ ਚਾਹੁਣਗੀਆਂ। ਇੰਗਲੈਂਡ ਦੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ ਨੇ ਵਧੀਆ ਸ਼ੁਰੂਆਤ ਕੀਤੀ। ਰੋਹਿਤ ਸ਼ਰਮਾ ਨੇ 145 ਗੇਂਦਾਂ ਵਿਚ 11 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 83 ਦੌੜਾਂ, ਚੇਤੇਸ਼ਵਰ ਪੁਜਾਰਾ 9 ਦੌੜਾਂ, ਕਪਤਾਨ ਵਿਰਾਟ ਕੋਹਲੀ ਨੇ 103 ਗੇਂਦਾਂ 'ਤੇ 3 ਚੌਕਿਆਂ ਦੀ ਮਦਦ ਨਾਲ 42 ਦੌੜਾਂ ਦਾ ਯੋਗਦਾਨ ਦਿੱਤਾ। ਪਹਿਲੇ ਦਿਨ ਦੀ ਖੇਡ ਖਤਮ ਹੋਣ ਤੱਕ ਭਾਰਤ ਦਾ ਸਕੋਰ 3 ਵਿਕਟਾਂ 'ਤੇ 276 ਦੌੜਾਂ ਹਨ। ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ ਕੇ. ਐੱਲ. ਰਾਹੁਲ ਨੇ ਸੈਂਕੜਾ ਲਗਾਉਂਦੇ ਹੋਏ 127 ਦੌੜਾਂ ਅਤੇ ਰਹਾਣੇ 1 ਦੌੜ ਬਣਾ ਕੇ ਕਰੀਜ਼ 'ਤੇ ਮੌਜੂਦ ਹਨ।
ਇੰਗਲੈਂਡ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਜੇਮਸ ਐਂਡਰਸਨ ਨੇ 2 ਵਿਕਟਾਂ ਅਤੇ ਓਲੀ ਰੌਬਿਨਸਨ ਨੇ 1 ਵਿਕਟ ਹਾਸਲ ਕੀਤੀ।
ਇਹ ਵੀ ਪੜ੍ਹੋ : ਓਲੰਪਿਕ ਐਥਲੈਟਿਕਸ ਦੇ 10 ਜਾਦੂਈ ਪਲਾਂ ’ਚ ਸ਼ਾਮਲ ਹੋਈ ਨੀਰਜ ਚੋਪੜਾ ਦੀ ‘ਗੋਲਡਨ’ ਉਪਲੱਬਧੀ
ਸੰਭਾਵਿਤ ਪਲੇਇੰਗ ਇਲੈਵਨ
ਇੰਗਲੈਂਡ : ਰੋਰੀ ਬਰਨਜ਼, ਡੋਮਿਨਿਕ ਸਿਬਲੀ, ਹਸੀਬ ਹਮੀਦ, ਜੋ ਰੂਟ (ਕਪਤਾਨ), ਜੋਨੀ ਬੇਅਰਸਟੋ, ਜੋਸ ਬਟਲਰ (ਵਿਕਟਕੀਪਰ), ਮੋਇਨ ਅਲੀ, ਸੈਮ ਕੁਰੇਨ, ਓਲੀ ਰੌਬਿਨਸਨ, ਮਾਰਕਵੁਡ, ਜੇਮਸ ਐਂਡਰਸਨ
ਭਾਰਤ : ਰੋਹਿਤ ਸ਼ਰਮਾ, ਕੇ. ਐੱਲ. ਰਾਹੁਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ (ਕਪਤਾਨ), ਅਜਿੰਕਯ ਰਹਾਨੇ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਮੁਹੰਮਦ ਸ਼ੰਮੀ, ਇਸ਼ਾਂਤ ਸ਼ਰਮਾ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।