ENG v IND : ਚੌਥੇ ਦਿਨ ਦੀ ਖੇਡ ਖਤਮ, ਇੰਗਲੈਂਡ ਦਾ ਸਕੋਰ 77/0
Sunday, Sep 05, 2021 - 11:22 PM (IST)
ਲੰਡਨ- ਭਾਰਤ ਤੇ ਇੰਗਲੈਂਡ ਦਰਮਿਆਨ ਪੰਜ ਟੈਸਟ ਮੈਚਾਂ ਦੀ ਸੀਰੀਜ਼ ਦੇ ਚੌਥੇ ਟੈਸਟ ਮੈਚ ਦੇ ਚੌਥੇ ਦਿਨ ਦੀ ਖੇਡ ਦੌਰਾਨ ਭਾਰਤ ਦਾ ਚੌਥਾ ਵਿਕਟ ਰਵਿੰਦਰ ਜਡੇਜਾ ਦੇ ਤੌਰ 'ਤੇ ਡਿੱਗਿਆ। ਜਡੇਜਾ 17 ਦੌੜਾਂ ਦੇ ਨਿੱਜੀ ਸਕੋਰ 'ਤੇ ਕ੍ਰਿਸ ਵੋਕਸ ਵਲੋਂ ਐਲ. ਬੀ. ਡਬਲਯੂ. ਆਊਟ ਹੋ ਗਏ। ਇਸ ਤੋਂ ਬਾਅਦ ਅਜਿੰਕਯ ਰਹਾਨੇ ਆਪਣਾ ਖਾਤਾ ਵੀ ਨਾ ਖੋਲ ਸਕੇ ਤੇ ਸਿਫ਼ਰ 'ਤੇ ਕ੍ਰਿਸ ਵੋਕਸ ਵੱਲੋਂ ਹੀ ਐੱਲ. ਬੀ. ਡਬਲਯੂ. ਆਊਟ ਹੋ ਕੇ ਪਵੇਲੀਅਨ ਪਰਤ ਗਏ। ਵਿਰਾਟ ਕੋਹਲੀ ਨੇ 44 ਦੌੜਾਂ ਦੀ ਪਾਰੀ ਖੇਡੀ। ਕੋਹਲੀ ਮੋਈਨ ਦੀ ਗੇਂਦ 'ਤੇ ਗ੍ਰੇਗ ਓਵਰਟਨ ਦਾ ਸ਼ਿਕਾਰ ਬਣੇ ਤੇ ਪਵੇਲੀਅਨ ਪਰਤ ਗਏ। ਸ਼ਾਰਦੁਲ ਠਾਕੁਰ ਨੇ 60 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ ਤਾਂ ਰਿਸ਼ਭ ਪੰਤ ਨੇ 50 ਦੌੜਾਂ ਦਾ ਯੋਗਦਾਨ ਦਿੱਤਾ। ਇਸ ਦੌਰਾਨ ਭਾਰਤ ਦੀ ਦੂਜੀ ਪਾਰੀ 466 ਦੌੜਾਂ 'ਤੇ ਢੇਰ ਹੋ ਗਈ ਅਤੇ ਇੰਗਲੈਂਡ ਨੂੰ 368 ਦੌੜਾਂ ਦਾ ਟੀਚਾ ਦਿੱਤਾ।
ਚੌਥੇ ਦਿਨ ਦੀ ਖੇਡ ਖਤਮ ਹੋਣ ਤੱਕ ਇੰਗਲੈਂਡ ਨੇ ਦੂਜੀ ਪਾਰੀ ਵਿਚ 77 ਦੌੜਾਂ ਬਣਾ ਲਈਆਂ ਸਨ ਅਤੇ ਇੰਗਲੈਂਡ ਨੂੰ ਜਿੱਤ ਦੇ ਲਈ 291 ਦੌੜਾਂ ਦੀ ਜ਼ਰੂਰਤ ਹੈ। ਇੰਗਲੈਂਡ ਦੀ ਟੀਮ ਵਲੋਂ ਓਪਨਿੰਗ ਬੱਲੇਬਾਜ਼ੀ ਕਰਦੇ ਹੋਏ ਰੋਰੀ ਬਰਨਜ਼ ਨੇ ਅਜੇਤੂ 31 ਦੌੜਾਂ ਬਣਾਈਆਂ ਅਤੇ ਹਸੀਬ ਹਮੀਦ ਅਜੇਤੂ 43 ਦੌੜਾਂ ਬਣਾ ਕੇ ਕ੍ਰੀਜ਼ 'ਤੇ ਹਨ।
ਇਸ ਤੋਂ ਪਹਿਲਾਂ ਸਲਾਮੀ ਬੱਲੇਬਾਜ਼ ਰੋਹਿਤ ਸ਼ਰਮਾ ਦੇ ਵਿਦੇਸ਼ੀ ਧਰਤੀ 'ਤੇ ਪਹਿਲੇ ਸੈਂਕੜੇ (127 ਦੌੜਾਂ) ਤੇ ਚੇਤੇਸ਼ਵਰ ਪੁਰਾਜਾ (61) ਨਾਲ ਦੂਜੀ ਵਿਕਟ ਲਈ 153 ਦੌੜਾਂ ਦੀ ਸਾਂਝੇਦਾਰੀ ਨਾਲ ਭਾਰਤ ਨੇ ਸ਼ਨੀਵਾਰ ਨੂੰ ਇੱਥੇ ਇੰਗਲੈਂਡ ਵਿਰੁੱਧ ਚੌਥੇ ਟੈਸਟ ਦੇ ਤੀਜੇ ਦਿਨ ਸਟੰਪ ਤਕ 3 ਵਿਕਟਾਂ 'ਤੇ 270 ਦੌੜਾਂ ਬਣਾਈਆਂ। ਭਾਰਤੀ ਟੀਮ ਇਸ ਤਰ੍ਹਾਂ 171 ਦੌੜਾਂ ਦੀ ਬੜ੍ਹਤ ਲੈ ਚੁੱਕੀ ਸੀ। ਖ਼ਰਾਬ ਰੌਸ਼ਨੀ ਕਾਰਨ ਦਿਨ ਦੀ ਖੇਡ ਜਲਦੀ ਖ਼ਤਮ ਕਰਨੀ ਪਈ।
ਇਹ ਵੀ ਪੜ੍ਹੋ : 2019 'ਚ ਟੈਸਟ ਓਪਨਿੰਗ 'ਤੇ ਰੋਹਿਤ ਦਾ ਵੱਡਾ ਬਿਆਨ, ਇਹ ਮੇਰਾ ਆਖ਼ਰੀ ਮੌਕਾ ਸੀ
ਪਲੇਇੰਗ ਇਲੈਵਨ
ਇੰਗਲੈਂਡ : ਰੋਰੀ ਬਰਨਜ਼, ਹਸੀਬ ਹਮੀਦ, ਡੇਵਿਡ ਮਲਾਨ, ਜੋ ਰੂਟ (ਕਪਤਾਨ), ਓਲੀ ਪੋਪ, ਜੋਨੀ ਬੇਅਰਸਟੋ (ਵਿਕਟਕੀਪਰ), ਮੋਇਨ ਅਲੀ, ਕ੍ਰਿਸ ਵੋਕਸ, ਕਰੇਗ ਓਵਰਟਨ, ਓਲੀ ਰੌਬਿਨਸਨ, ਜੇਮਜ਼ ਐਂਡਰਸਨ।
ਭਾਰਤ : ਰੋਹਿਤ ਸ਼ਰਮਾ, ਕੇ. ਐੱਲ. ਰਾਹੁਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ (ਕਪਤਾਨ), ਅਜਿੰਕਯ ਰਹਾਨੇ, ਰਿਸ਼ਭ ਪੰਤ (ਵਿਕਟਕੀਪਰ), ਰਵਿੰਦਰ ਜਡੇਜਾ, ਸ਼ਾਰਦੁਲ ਠਾਕੁਰ, ਉਮੇਸ਼ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸਿਰਾਜ।
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ।