ENG v PAK : ਇੰਗਲੈਂਡ ਨੇ ਪਾਕਿਸਤਾਨ ਨੂੰ 3 ਵਿਕਟਾਂ ਨਾਲ ਹਰਾਇਆ
Wednesday, Jul 14, 2021 - 02:36 AM (IST)
ਬਰਮਿੰਘਮ- ਇੰਗਲੈਂਡ ਅਤੇ ਪਾਕਿਸਤਾਨ ਵਿਚਾਲੇ 3 ਮੈਚਾਂ ਦੀ ਵਨ ਡੇ ਸੀਰੀਜ਼ ਦਾ ਆਖਰੀ ਮੈਚ ਮੰਗਲਵਾਰ ਨੂੰ ਬਰਮਿੰਘਮ 'ਚ ਖੇਡਿਆ ਗਿਆ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਪਾਕਿਸਤਾਨ ਨੇ ਇੰਗਲੈਂਡ ਨੂੰ 332 ਦੌੜਾਂ ਦਾ ਚੁਣੌਤੀਪੂਰਨ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਇਹ ਮੈਚ 3 ਵਿਕਟਾਂ ਨਾਲ ਜਿੱਤ ਲਿਆ। ਇਸਦੇ ਨਾਲ ਹੀ ਇੰਗਲੈਂਡ ਨੇ ਪਾਕਿਸਤਾਨ ਨੂੰ ਵਨ ਡੇ ਸੀਰੀਜ਼ 'ਚ 3-0 ਨਾਲ ਕਲੀਨ ਸਵੀਪ ਕਰ ਦਿੱਤਾ।
ਇਹ ਖ਼ਬਰ ਪੜ੍ਹੋ- ਮਿਤਾਲੀ ਨੂੰ ICC ਵਨ ਡੇ ਰੈਂਕਿੰਗ 'ਚ ਹੋਇਆ ਨੁਕਸਾਨ, ਹੁਣ ਚੋਟੀ 'ਤੇ ਹੈ ਇਹ ਬੱਲੇਬਾਜ਼
ਪਾਕਿਸਤਾਨ ਟੀਮ ਵਲੋਂ ਧਮਾਕੇਦਾਰ ਬੱਲੇਬਾਜ਼ੀ ਕਰਦੇ ਹੋਏ ਕਪਤਾਨ ਬਾਬਰ ਆਜ਼ਮ ਨੇ 139 ਗੇਂਦਾਂ ਵਿਚ 14 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ 158 ਦੌੜਾਂ ਬਣਾਈਆਂ। ਇੰਗਲੈਂਡ ਟੀਮ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਬ੍ਰਾਈਡਨ ਕਾਰਸੇ ਨੇ 5 ਵਿਕਟਾਂ ਹਾਸਲ ਕੀਤੀਆ।
ਇਹ ਖ਼ਬਰ ਪੜ੍ਹੋ- ਗੇਲ ਨੇ ਟੀ20 ਕ੍ਰਿਕਟ 'ਚ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਬੱਲੇਬਾਜ਼
ਇੰਗਲੈਂਡ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਜੇਮਸ ਵਿੰਸ ਨੇ 102 ਦੌੜਾਂ ਦੀ ਪਾਰੀ ਖੇਡੀ ਅਤੇ ਲੁਈਸ ਗ੍ਰੇਗਰੀ ਨੇ 69 ਗੇਂਦਾਂ ਵਿਚ 6 ਚੌਕਿਆਂ ਤੇ 3 ਛੱਕਿਆਂ ਦੀ ਮਦਦ ਨਾਲ ਅਜੇਤੂ 77 ਦੌੜਾਂ ਦੀ ਪਾਰੀ ਖੇਡੀ। ਪਾਕਿਸਤਾਨ ਟੀਮ ਵਲੋਂ ਹਾਰਿਸ ਰੌਫੀ ਨੇ 4 ਵਿਕਟਾਂ ਹਾਸਲ ਕੀਤੀਆਂ। ਜ਼ਿਕਰਯੋਗ ਹੈ ਕਿ ਇੰਗਲੈਂਡ ਨੇ ਪਹਿਲਾਂ ਵਨ ਡੇ ਮੈਚ 9 ਵਿਕਟਾਂ ਨਾਲ ਜਿੱਤਿਆ ਸੀ, ਦੂਜਾ ਵਨ ਡੇ ਮੈਚ 52 ਦੌੜਾਂ ਨਾਲ ਜਿੱਤਿਆ ਸੀ। ਹੁਣ ਵਨ ਡੇ ਸੀਰੀਜ਼ ਤੋਂ ਬਾਅਦ 3 ਮੈਚਾਂ ਦੀ ਟੀ-20 ਸੀਰੀਜ਼ ਖੇਡੀ ਜਾਵੇਗੀ। ਜਿਸ ਦਾ ਪਹਿਲਾ ਮੈਚ 16 ਜੁਲਾਈ ਨੂੰ ਖੇਡਿਆ ਜਾਵੇਗਾ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।