ENG v SL : ਇੰਗਲੈਂਡ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ
Friday, Jul 02, 2021 - 02:11 AM (IST)
ਲੰਡਨ- ਇੰਗਲੈਂਡ ਤੇ ਸ਼੍ਰੀਲੰਕਾ ਵਿਚਾਲੇ 3 ਵਨ ਡੇ ਮੈਚਾਂ ਦੀ ਸੀਰੀਜ਼ ਦਾ ਦੂਜਾ ਮੈਚ ਲੰਡਨ 'ਚ ਵੀਰਵਾਰ ਨੂੰ ਖੇਡਿਆ ਗਿਆ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਇੰਗਲੈਂਡ ਨੂੰ 242 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਇਹ ਮੈਚ 8 ਵਿਕਟਾਂ ਨਾਲ ਜਿੱਤ ਕੇ 3 ਮੈਚਾਂ ਦੀ ਵਨ ਡੇ ਸੀਰੀਜ਼ ਵਿਚ 2-0 ਦੀ ਬੜ੍ਹਤ ਬਣਾ ਲਈ ਹੈ। ਹੁਣ ਵਨ ਡੇ ਸੀਰੀਜ਼ ਦਾ ਆਖਰੀ ਮੁਕਾਬਲਾ ਬ੍ਰਿਸਟਲ 'ਚ 4 ਜੁਲਾਈ ਨੂੰ ਖੇਡਿਆ ਜਾਵੇਗਾ।
ਇਹ ਖ਼ਬਰ ਪੜ੍ਹੋ- ਪਾਕਿ ਦੀ ਨਿਦਾ ਡਾਰ ਨੇ ਟੀ20 ਕ੍ਰਿਕਟ 'ਚ ਪੂਰੀਆਂ ਕੀਤੀਆਂ 100 ਵਿਕਟਾਂ, ਦੇਖੋ ਇਹ ਰਿਕਾਰਡ
ਸ਼੍ਰੀਲੰਕਾ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਧਨੰਜੈ ਡਿ ਸਿਲਵਾ ਨੇ 91 ਗੇਂਦਾਂ ਵਿਚ 13 ਚੌਕਿਆਂ ਦੀ ਮਦਦ ਨਾਲ 91 ਦੌੜਾਂ ਬਣਾਈਆਂ। ਇੰਗਲੈਂਡ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਸੈਮ ਕਿਉਰੇਨ ਨੇ 5 ਵਿਕਟਾਂ ਹਾਸਲ ਕੀਤੀਆਂ ਤੇ ਡੇਵਿਡ ਵਿਲੀ ਨੇ 4 ਵਿਕਟਾਂ ਹਾਸਲ ਕੀਤੀਆਂ। ਇਸ ਦੌਰਾਨ ਇੰਗਲੈਂਡ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਜੇਸਨ ਰਾਏ (52 ਗੇਂਦਾਂ 'ਚ 60 ਦੌੜਾਂ), ਜੋ ਰੂਟ ਨੇ (ਅਜੇਤੂ 87 ਗੇਂਦਾਂ 'ਚ 68 ਦੌੜਾਂ) ਅਤੇ ਇਯੋਨ ਮੋਰਗਨ ਨੇ ਅਜੇਤੂ 83 ਗੇਂਦਾਂ 'ਚ 75 ਦੌੜਾਂ ਦਾ ਯੋਗਦਾਨ ਦਿੱਤਾ।
ਇਹ ਖ਼ਬਰ ਪੜ੍ਹੋ- ਵੱਡੀ ਖ਼ਬਰ : ਪੰਜਾਬ ਦੇ ਸਰਕਾਰੀ ਦਫਤਰਾਂ ਦਾ ਬਦਲਿਆ ਸਮਾਂ
ਜ਼ਿਕਰਯੋਗ ਹੈ ਕਿ ਇੰਗਲੈਂਡ ਨੇ ਪਹਿਲੇ ਵਨ ਡੇ ਮੈਚ ਵਿਚ ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ ਸੀ। ਇਸ ਤੋਂ ਪਹਿਲਾਂ ਇੰਗਲੈਂਡ ਨੇ ਸ਼੍ਰੀਲੰਕਾ ਨੂੰ 3 ਮੈਚਾਂ ਦੀ ਟੀ-20 ਸੀਰੀਜ਼ ਵਿਚ 3-0 ਨਾਲ ਕਲੀਨ ਸਵੀਪ ਕੀਤਾ ਸੀ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।