ENG vs AUS : ਇੰਗਲੈਂਡ ਨੇ ਆਸਟਰੇਲੀਆ ਨੂੰ 24 ਦੌੜਾਂ ਨਾਲ ਹਰਾਇਆ
Monday, Sep 14, 2020 - 02:30 AM (IST)

ਮਾਨਚੈਸਟਰ- ਇੰਗਲੈਂਡ ਅਤੇ ਆਸਟਰੇਲੀਆ ਵਿਚਾਲੇ 3 ਮੈਚਾਂ ਦੀ ਵਨ ਡੇ ਸੀਰੀਜ਼ ਦਾ ਦੂਜਾ ਮੈਚ ਐਤਵਾਰ ਨੂੰ ਮਾਨਚੈਸਟਰ 'ਚ ਖੇਡਿਆ ਗਿਆ। ਇੰਗਲੈਂਡ ਨੇ ਟਾਸ ਜਿੱਤ ਤੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਆਸਟਰੇਲੀਆ ਨੂੰ 232 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉੱਤਰੀ ਆਸਟਰੇਲੀਆ ਦੀ ਪੂਰੀ ਟੀਮ 48.4 ਓਵਰਾਂ 'ਚ 207 ਦੌੜਾਂ 'ਤੇ ਢੇਰ ਹੋ ਗਈ ਤੇ ਇੰਗਲੈਂਡ ਨੇ ਇਹ ਮੈਚ 24 ਦੌੜਾਂ ਨਾਲ ਜਿੱਤ ਲਿਆ। ਇਸ ਦੇ ਨਾਲ ਹੀ ਇੰਗਲੈਂਡ ਨੇ 3 ਮੈਚਾਂ ਦੀ ਵਨ ਡੇ ਸੀਰੀਜ਼ 'ਚ 1-1 ਨਾਲ ਬਰਾਬਰੀ ਕਰ ਲਈ ਹੈ। ਸੀਰੀਜ਼ ਦਾ ਆਖਰੀ ਮੈਚ 16 ਸਤੰਬਰ ਨੂੰ ਮਾਨਚੈਸਟਰ 'ਚ ਖੇਡਿਆ ਜਾਵੇਗਾ।
ਇੰਗਲੈਂਡ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਜੋ ਰੂਟ ਨੇ 39 ਦੌੜਾਂ ਤੇ ਕਪਤਾਨ ਇਯੋਨ ਮੋਰਗਨ ਨੇ 52 ਗੇਂਦਾਂ 'ਚ 5 ਚੌਕਿਆਂ ਦੀ ਮਦਦ ਨਾਲ 42 ਦੌੜਾਂ ਦਾ ਯੋਗਦਾਨ ਦਿੱਤਾ। ਆਸਟਰੇਲੀਆ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਐਡਮ ਜਾਂਪਾ ਨੇ 3 ਵਿਕਟਾਂ ਤੇ ਮਿਸ਼ੇਲ ਸਟਾਰਕ ਨੇ 2 ਵਿਕਟਾਂ ਹਾਸਲ ਕੀਤੀਆਂ।
ਆਸਟਰੇਲੀਆ ਟੀਮ ਵਲੋਂ ਕਪਤਾਨੀ ਪਾਰੀ ਖੇਡਦੇ ਹੋਏ ਅਰੋਨ ਫਿੰਚ ਨੇ 105 ਗੇਂਦਾਂ 'ਚ 8 ਚੌਕਿਆਂ ਤੇ 1 ਛੱਕੇ ਦੀ ਮਦਦ ਨਾਲ 73 ਦੌੜਾਂ ਬਣਾਈਆਂ ਤੇ ਮਾਰਨਸ ਲੈਬੁਸ਼ੇਗਨੇ ਨੇ 48 ਦੌੜਾਂ ਬਣਾਈਆਂ। ਇੰਗਲੈਂਡ ਟੀਮ ਵਲੋਂ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਕ੍ਰਿਸ ਵੋਕਸ, ਜੋਫਰਾ ਆਰਚਰ ਤੇ ਸੈਮ ਕੁਰੇਨ ਨੇ 3-3 ਵਿਕਟਾਂ ਹਾਸਲ ਕੀਤੀਆਂ।