ENG vs IND: ਮੁਸ਼ਕਲ ''ਚ ਟੀਮ ਇੰਡੀਆ! T20 ਤੋਂ ਬਾਅਦ ODI ਸੀਰੀਜ਼ ਤੋਂ ਵੀ ਬਾਹਰ ਹੋ ਸਕਦੈ ਇਹ ਸਟਾਰ ਖਿਡਾਰੀ
Tuesday, Jun 30, 2026 - 03:31 PM (IST)
ਸਪੋਰਟਸ ਡੈਸਕ- ਟੀਮ ਇੰਡੀਆ ਇੰਗਲੈਂਡ ਵਿਰੁੱਧ ਪੰਜ ਮੈਚਾਂ ਦੀ ਟੀ-20 ਅਤੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਖੇਡਣ ਵਾਲੀ ਹੈ। ਇਸ ਦੌਰੇ ਦੀ ਸ਼ੁਰੂਆਤ ਤੋਂ ਪਹਿਲਾਂ ਟੀਮ ਇੰਡੀਆ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸਟਾਰ ਆਲਰਾਊਂਡਰ ਨਿਤੀਸ਼ ਕੁਮਾਰ ਰੈਡੀ ਸੱਟ ਤੋਂ ਪੀੜਤ ਹਨ, ਜਿਸ ਕਾਰਨ ਉਹ ਇੰਗਲੈਂਡ ਵਿਰੁੱਧ ਟੀ-20ਆਈ ਸੀਰੀਜ਼ ਤੋਂ ਬਾਹਰ ਹੋ ਗਏ ਹਨ। ਹੁਣ, ਉਨ੍ਹਾਂ ਨੂੰ ਵਨਡੇ ਸੀਰੀਜ਼ ਤੋਂ ਬਾਹਰ ਕੀਤੇ ਜਾਣ ਦਾ ਖ਼ਤਰਾ ਵੀ ਹੈ। ਵਨਡੇ ਸੀਰੀਜ਼ ਦੀ ਸ਼ੁਰੂਆਤ ਦੀ ਤਾਰੀਖ ਨੇੜੇ ਹੈ, ਪਰ ਨਿਤੀਸ਼ ਅਜੇ ਵੀ ਪੂਰੀ ਤਰ੍ਹਾਂ ਮੈਚ-ਫਿਟ ਨਹੀਂ ਹਨ। ਜੇਕਰ ਉਹ ਵਨਡੇ ਸੀਰੀਜ਼ ਤੋਂ ਵੀ ਬਾਹਰ ਹੋ ਜਾਂਦੇ ਹਨ, ਤਾਂ ਇਹ ਟੀਮ ਇੰਡੀਆ ਲਈ ਇੱਕ ਵੱਡਾ ਝਟਕਾ ਹੋਵੇਗਾ।
ਮੈਡੀਕਲ ਟੀਮ ਨੇ ਦਿੱਤੀ ਆਰਾਮ ਕਰਨ ਦੀ ਸਲਾਹ
ਟਾਈਮਜ਼ ਆਫ ਇੰਡੀਆ ਦੀ ਇੱਕ ਰਿਪੋਰਟ ਦੇ ਅਨੁਸਾਰ, ਬੀਸੀਸੀਆਈ ਦੀ ਮੈਡੀਕਲ ਟੀਮ ਨੇ ਨਿਤੀਸ਼ ਕੁਮਾਰ ਰੈਡੀ ਨੂੰ ਆਰਾਮ ਦੀ ਮਿਆਦ ਵਧਾਉਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਅਜੇ ਤੱਕ ਆਪਣੀ ਪੁਨਰਵਾਸ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਹੈ। ਉਹ ਚੇਨਈ ਵਿੱਚ ਅਫਗਾਨਿਸਤਾਨ ਵਿਰੁੱਧ ਵਨਡੇ ਸੀਰੀਜ਼ ਦੇ ਆਖਰੀ ਮੈਚ ਵਿੱਚ ਖੇਡਦੇ ਸਮੇਂ ਜ਼ਖਮੀ ਹੋ ਗਏ ਸਨ। ਟੀਮ ਇੰਡੀਆ ਦਾ ਪ੍ਰਬੰਧਨ ਉਨ੍ਹਾਂ 'ਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ, ਅਤੇ ਉਨ੍ਹਾਂ ਦੇ ਅਗਲੇ ਮਹੀਨੇ ਟੀਮ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਇਸ ਕਾਰਨ, ਉਨ੍ਹਾਂ ਨੂੰ ਇੰਗਲੈਂਡ ਵਿਰੁੱਧ ਵਨਡੇ ਸੀਰੀਜ਼ ਤੋਂ ਬਾਹਰ ਰੱਖਿਆ ਜਾ ਸਕਦਾ ਹੈ ਅਤੇ ਜ਼ਿੰਬਾਬਵੇ ਵਿਰੁੱਧ ਟੀ-20 ਸੀਰੀਜ਼ ਲਈ ਵਾਪਸੀ ਕਰ ਸਕਦੇ ਹਨ। ਚੋਣਕਰਤਾ ਜਲਦੀ ਹੀ ਫੈਸਲਾ ਲੈਣਗੇ।
ਰਾਹੁਲ ਅਤੇ ਗਿੱਲ ਦੀ ਜੋੜੀ ਇੰਗਲੈਂਡ ਪਹੁੰਚੇਗੀ
ਟੀਮ ਇੰਡੀਆ ਦੇ ਕਪਤਾਨ ਸ਼ੁਭਮਨ ਗਿੱਲ ਅਤੇ ਤਜਰਬੇਕਾਰ ਕੇਐਲ ਰਾਹੁਲ ਆਪਣੀਆਂ ਤਿਆਰੀਆਂ ਸ਼ੁਰੂ ਕਰਨ ਲਈ ਪਹਿਲਾਂ ਹੀ ਪਹੁੰਚਣਗੇ। ਟੀਮ ਦੇ ਖਿਡਾਰੀ ਲੜੀ ਲਈ ਵੱਖ-ਵੱਖ ਬੈਚਾਂ ਵਿੱਚ ਪਹੁੰਚਣਗੇ। ਟੀ-20 ਸੀਰੀਜ਼ 1 ਜੁਲਾਈ ਤੋਂ ਸ਼ੁਰੂ ਹੁੰਦੀ ਹੈ, ਜਦੋਂ ਕਿ ਵਨਡੇ ਸੀਰੀਜਡ 14 ਜੁਲਾਈ ਤੋਂ ਸ਼ੁਰੂ ਹੋਵੇਗੀ। ਦੋਵੇਂ ਖਿਡਾਰੀ ਟੀਮ ਇੰਡੀਆ ਦੀ ਟੀ-20 ਟੀਮ ਦਾ ਹਿੱਸਾ ਨਹੀਂ ਹਨ ਅਤੇ ਵਨਡੇ ਸੀਰੀਜ਼ ਵਿੱਚ ਨੀਲੀ ਜਰਸੀ ਵਿੱਚ ਖੇਡਣਗੇ।
