ਕੌਮਾਂਤਰੀ ਕਬੱਡੀ ਟੂਰਨਾਮੈਂਟ ਦੇ ਪਹਿਲੇ ਦਿਨ ਇੰਗਲੈਂਡ, ਕੈਨੇਡਾ ਅਤੇ ਅਮਰੀਕਾ ਵੱਲੋਂ ਜਿੱਤਾਂ ਦਰਜ

12/01/2019 6:08:47 PM

ਸੁਲਤਾਨਪੁਰ ਲੋਧੀ ( ਸੁਰਿੰਦਰ ਸਿੰਘ ਸੋਢੀ ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਅੱਜ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਗੁਰੂ ਨਾਨਕ ਦੇਵ ਸਟੇਡੀਅਮ ਤੋਂ ਪੰਜਾਬ ਦੇ ਖੇਡ ਅਤੇ ਯੂਥ ਮਾਮਲਿਆਂ ਮੰਤਰੀ ਰਾਣਾ  ਵੱਲੋਂ ਆਗਾਜ਼ ਕੀਤਾ ਗਿਆ। ਅੱਜ ਸੁਲਤਾਨਪੁਰ ਲੋਧੀ ਵਿਖੇ ਟੂਰਨਾਮੈਂਟ ਦੇ ਤਿੰਨ ਲੀਗ ਮੈਚ ਖੇਡੇ ਗਏ। ਪਹਿਲਾ ਮੈਚ ਇੰਗਲੈਂਡ ਅਤੇ ਸ਼੍ਰੀਲੰਕਾ ਦੀਆਂ ਟੀਮਾਂ ਵਿਚਾਲੇ ਹੋਇਆ, ਜਿਸ ਵਿਚ ਇੰਗਲੈਂਡ ਨੇ ਇਕਪਾਸੜ ਮੁਕਾਬਲੇ ਵਿਚ ਸ਼੍ਰੀਲੰਕਾ ਨੂੰ 66-21 ਨਾਲ ਮਾਤ ਦਿੱਤੀ। ਪਹਿਲੇ ਹਾਫ ਤੱਕ ਇੰਗਲੈਂਡ ਦੀ ਟੀਮ 29-13 ਅੰਕਾਂ ਨਾਲ ਅੱਗੇ ਚੱਲ ਰਹੀ ਸੀ ਪਰੰਤੂ ਦੂਜੇ ਹਾਫ ਵਿਚ ਇੰਗਲੈਂਡ ਨੇ ਮੁਕਾਬਲਾ ਇਕਤਰਫ਼ਾ ਬਣਾ ਦਿੱਤਾ।

ਦੂਜਾ ਮੈਚ ਕੈਨੇਡਾ ਅਤੇ ਕੀਨੀਆ ਵਿਚਾਲੇ ਹੋਇਆ, ਜਿਸ ਵਿਚ ਕੈਨੇਡਾ ਨੇ ਕੀਨੀਆ ਨੂੰ 57-30 ਅੰਕਾਂ ਦੇ ਫਰਕ ਨਾਲ ਹਰਾਇਆ। ਇਸ ਮੈਚ ਵਿਚ ਪਹਿਲੇ ਹਾਫ ਤੱਕ ਕੈਨੇਡਾ ਦੀ ਟੀਮ 36-20 ਅੰਕਾਂ ਨਾਲ ਅੱਗੇ ਸੀ।

PunjabKesari

ਇਸੇ ਤਰਾਂ ਅਮਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਹੋਏ ਬੇਹੱਦ ਰੋਮਾਂਚਕ ਮੁਕਾਬਲੇ ਵਿਚ ਅਮਰੀਕਾ ਨੇ ਨਿਊਜ਼ੀਲੈਂਡ ਨੂੰ 48-42 ਅੰਕਾਂ ਦੇ ਫਰਕ ਨਾਲ ਹਰਾਇਆ। ਇਸ ਫਸਵੇਂ ਮੁਕਾਬਲੇ ਦੇ ਪਹਿਲੇ ਹਾਫ ਤੱਕ ਸਕੋਰ 28-18 ਸੀ। ਇਸ ਮੁਕਾਬਲੇ ਨੂੰ ਦਰਸ਼ਕਾਂ ਨੇ ਸਾਹ ਰੋਕ ਕੇ ਦੇਖਿਆ।

PunjabKesari

ਜ਼ਿਕਰਯੋਗ ਹੈ ਕਿ ਇਸ ਟੂਰਨਾਮੈਂਟ ਵਿਚ ਵੱਖ-ਵੱਖ ਮੁਲਕਾਂ ਦੀਆਂ 8 ਟੀਮਾਂ ਸ਼ਿਰਕਤ ਕਰ ਰਹੀਆਂ ਹਨ, ਜ਼ਿਨਾਂ ਵਿਚ ਮੇਜ਼ਬਾਨ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਆਸਟ੍ਰੇਲੀਆ, ਇੰਗਲੈਂਡ, ਸ੍ਰੀ ਲੰਕਾ, ਨਿੳੂਜ਼ੀਲੈਂਡ ਅਤੇ ਕੀਨੀਆ ਸ਼ਾਮਿਲ ਹਨ। ਇਨਾਂ ਟੀਮਾਂ ਨੂੰ ਦੋ ਪੂਲਾਂ ਵਿਚ ਵੰਡਿਆ ਗਿਆ ਹੈ, ਪੂਲ ‘ਏ’ ਵਿਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ੍ਰੀ ਲੰਕਾ ਹਨ ਜਦਕਿ ਪੂਲ ‘ਬੀ’ ਵਿਚ ਕੈਨੇਡਾ, ਅਮਰੀਕਾ, ਨਿੳੂਜ਼ੀਲੈਂਡ ਅਤੇ ਕੀਨੀਆ ਨੂੰ ਰੱਖਿਆ ਗਿਆ ਹੈ


Related News