ਇੰਗਲੈਂਡ ਨੇ ਆਸਟਰੇਲੀਆ ਨੂੰ 3 ਵਿਕਟਾਂ ਨਾਲ ਹਰਾਇਆ

06/14/2018 12:24:48 AM

ਲੰਡਨ— ਇੰਗਲੈਂਡ ਤੇ ਆਸਟਰੇਲੀਆ ਵਿਚਾਲੇ ਵਨ ਡੇ ਸੀਰੀਜ਼ ਦਾ ਪਹਿਲਾ ਮੈਚ ਖੇਡਿਆ ਗਿਆ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਦੀ ਪੂਰੀ ਟੀਮ 214 ਦੌੜਾਂ 'ਤੇ ਢੇਰ ਹੋ ਗਈ ਤੇ ਇੰਗਲੈਂਡ ਨੂੰ ਜਿੱਤ ਲਈ 215 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਇਹ ਮੈਚ 3 ਵਿਕਟਾਂ ਨਾਲ ਜਿੱਤ ਲਿਆ। ਇੰਗਲੈਂਡ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਜੋ ਰੂਟ ਨੇ 50 ਦੌੜਾਂ ਤੇ ਇਓਨ ਮੋਰਗਨ ਨੇ 69 ਦੌੜਾਂ ਦਾ ਯੋਗਦਾਨ ਦਿੱਤਾ।
ਆਸਟਰੇਲੀਆ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਗਲੇਨ ਮੈਕਸਵੈਲ ਨੇ 62 ਦੌੜਾਂ ਬਣਾਈਆਂ ਜਿਸ 'ਚ 2 ਛੱਕੇ ਤੇ 4 ਚੌਕੇ ਸ਼ਾਮਲ ਹਨ। ਇੰਗਲੈਂਡ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਮੋਇਨ ਅਲੀ ਤੇ ਲੀਅਮ ਪਲੰਨਕੇਟ ਨੇ 3-3 ਵਿਕਟਾਂ ਹਾਸਲ ਕੀਤੀਆਂ। ਇੰਗਲੈਂਡ ਨੇ ਵਨ ਡੇ ਸੀਰੀਜ਼ 'ਚ 1-0 ਨਾਲ ਬੜ੍ਹਤ ਬਣਾ ਲਈ ਹੈ


Related News