ਇੰਗਲੈਂਡ ਨੇ ਆਸਟਰੇਲੀਆ ਦਾ ਵਨ ਡੇ ''ਚ ਕੀਤਾ ਸਫਾਇਆ, ਸੀਰੀਜ਼ 5-0 ਨਾਲ ਜਿੱਤੀ
Sunday, Jun 24, 2018 - 10:07 PM (IST)

ਨਵੀਂ ਦਿੱਲੀ— ਇੰਗਲੈਂਡ ਤੇ ਆਸਟਰੇਲੀਆ ਵਿਚਾਲੇ ਵਨ ਡੇ ਸੀਰੀਜ਼ ਦਾ ਆਖਰੀ ਮੈਚ ਐਤਵਾਰ ਨੂੰ ਖੇਡਿਆ ਗਿਆ। ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਆਸਟਰੇਲੀਆ ਦੀ ਪੂਰੀ ਟੀਮ 34.4 ਓਵਰਾਂ 'ਚ 205 ਦੌੜਾਂ 'ਤੇ ਢੇਰ ਹੋ ਗਈ ਤੇ ਇੰਗਲੈਂਡ ਨੂੰ 206 ਦੌੜਾਂ ਦਾ ਟੀਚਾ ਮਿਲਿਆ। ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਇਹ ਮੈਚ 1 ਵਿਕਟ ਨਾਲ ਜਿੱਤ ਲਿਆ ਤੇ ਆਸਟਰੇਲੀਆ ਨੂੰ ਵਨ ਡੇ ਸੀਰੀਜ਼ 'ਚ ਕਲੀਨ ਸਵੀਪ ਕਰ ਦਿੱਤਾ। ਇੰਗਲੈਂਡ ਨੇ ਆਸਟਰੇਲੀਆ ਵਿਰੁੱਧ ਵਨ ਡੇ ਸੀਰੀਜ਼ 'ਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਇੰਗਲੈਂਡ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਜੋਸ ਬਟਲਰ ਨੇ 110 ਦੌੜਾਂ ਬਣਾਈਆਂ। ਜਿਸ 'ਚ 12 ਚੌਕੇ ਤੇ 1 ਛੱਕਾ ਸ਼ਾਮਲ ਹੈ।