IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4 ਵਿਕਟਾਂ ਨਾਲ ਹਰਾਇਆ, ਨਹੀਂ ਚੱਲਿਆ ਵੈਭਵ ਦਾ ਬੱਲਾ
Saturday, Jul 04, 2026 - 10:43 PM (IST)
ਸਪੋਰਟਸ ਡੈਸਕ : ਭਾਰਤ ਅਤੇ ਇੰਗਲੈਂਡ ਵਿਚਾਲੇ ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਮਾਨਚੈਸਟਰ ਦੇ ਓਲਡ ਟ੍ਰੈਫੋਰਡ ਸਟੇਡੀਅਮ ਵਿੱਚ ਖੇਡਿਆ ਗਿਆ। ਟੀਮ ਇੰਡੀਆ ਦੇ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ 20 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ 'ਤੇ 190 ਦੌੜਾਂ ਬਣਾਉਣ ਵਿੱਚ ਕਾਮਯਾਬ ਰਿਹਾ। ਇਸ ਮੈਚ ਵਿੱਚ ਕੋਈ ਵੀ ਭਾਰਤੀ ਬੱਲੇਬਾਜ਼ ਅਰਧ ਸੈਂਕੜਾ ਨਹੀਂ ਲਗਾ ਸਕਿਆ। ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। ਅਰਸ਼ਦੀਪ ਦੇ ਪਹਿਲੇ ਹੀ ਓਵਰ 'ਚ ਹੀ ਟੀਮ ਨੂੰ 2 ਵਿਕਟਾਂ ਦਾ ਨੁਕਸਾਨ ਹੋ ਗਿਆ ਪਰ ਇੰਗਲੈਂਡ ਨੇ ਇਹ ਟੀਚਾ ਆਸਾਨੀ ਨਾਲ ਓਵਰਾਂ ਵਿੱਚ ਹਾਸਲ ਕਰ ਲਿਆ। ਇੰਗਲੈਂਡ ਲਈ ਜੈਕਬ ਬੈਥਲ ਨੇ 46 ਗੇਂਦਾਂ 'ਤੇ ਅਜੇਤੂ 76 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ। ਇੰਗਲੈਂਡ ਨੇ ਦੂਜੇ ਟੀ-20 ਵਿੱਚ ਭਾਰਤ ਨੂੰ 4 ਵਿਕਟਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 1-0 ਦੀ ਬੜ੍ਹਤ ਬਣਾ ਲਈ ਹੈ।
ਭਾਰਤੀ ਟੀਮ ਦੀ ਬੱਲੇਬਾਜ਼ੀ
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕਰਨ ਤੋਂ ਬਾਅਦ ਟੀਮ ਇੰਡੀਆ ਨੇ ਵੈਭਵ ਸੂਰਿਆਵੰਸ਼ੀ ਅਤੇ ਅਭਿਸ਼ੇਕ ਸ਼ਰਮਾ ਦੀ ਜੋੜੀ ਨਾਲ ਸ਼ਾਨਦਾਰ ਸ਼ੁਰੂਆਤ ਕੀਤੀ। ਉਨ੍ਹਾਂ ਨੇ 4.5 ਓਵਰਾਂ ਵਿੱਚ ਪਹਿਲੀ ਵਿਕਟ ਲਈ 50 ਦੌੜਾਂ ਜੋੜੀਆਂ। ਡੈਬਿਊ ਕਰਨ ਵਾਲੇ ਵੈਭਵ 10 ਗੇਂਦਾਂ ਵਿੱਚ 14 ਦੌੜਾਂ ਬਣਾ ਕੇ ਆਊਟ ਹੋ ਗਏ। ਉਨ੍ਹਾਂ ਦੇ ਸਾਥੀ ਅਭਿਸ਼ੇਕ ਸ਼ਰਮਾ ਨੇ ਫਿਰ 24 ਗੇਂਦਾਂ ਵਿੱਚ 43 ਦੌੜਾਂ ਬਣਾਈਆਂ, ਜਿਸ ਵਿੱਚ ਅੱਠ ਚੌਕੇ ਅਤੇ ਇੱਕ ਛੱਕਾ ਲੱਗਾ। ਇਸ ਨਾਲ ਕਪਤਾਨ ਸ਼੍ਰੇਅਸ ਅਈਅਰ ਅਤੇ ਈਸ਼ਾਨ ਕਿਸ਼ਨ ਵਿਚਕਾਰ ਤੀਜੀ ਵਿਕਟ ਲਈ 65 ਦੌੜਾਂ ਦੀ ਸਾਂਝੇਦਾਰੀ ਹੋਈ, ਜੋ 22 ਗੇਂਦਾਂ ਵਿੱਚ 37 ਦੌੜਾਂ ਬਣਾ ਕੇ ਆਊਟ ਹੋ ਗਏ। ਈਸ਼ਾਨ ਕਿਸ਼ਨ ਨੇ 40 ਗੇਂਦਾਂ ਵਿੱਚ 49 ਦੌੜਾਂ ਬਣਾਈਆਂ। ਬਾਕੀ ਕੋਈ ਵੀ ਬੱਲੇਬਾਜ਼ ਮੈਚ ਵਿੱਚ ਖਾਸ ਪ੍ਰਭਾਵ ਨਹੀਂ ਪਾ ਸਕਿਆ। ਇੰਗਲੈਂਡ ਦੀ ਗੇਂਦਬਾਜ਼ੀ ਦੀ ਗੱਲ ਕਰੀਏ ਤਾਂ ਸੈਮ ਕੁਰਨ ਨੇ ਸਭ ਤੋਂ ਵੱਧ ਵਿਕਟਾਂ ਲਈਆਂ, ਉਨ੍ਹਾਂ ਨੇ ਆਪਣੇ ਚਾਰ ਓਵਰਾਂ ਵਿੱਚ 32 ਦੌੜਾਂ ਦਿੱਤੀਆਂ।
ਭਾਰਤ (ਪਲੇਇੰਗ ਇਲੈਵਨ): ਵੈਭਵ ਸੂਰਿਆਵੰਸ਼ੀ, ਅਭਿਸ਼ੇਕ ਸ਼ਰਮਾ, ਈਸ਼ਾਨ ਕਿਸ਼ਨ (ਵਿਕਟ ਕੀਪਰ), ਸ਼੍ਰੇਅਸ ਅਈਅਰ (ਕਪਤਾਨ), ਤਿਲਕ ਵਰਮਾ, ਸ਼ਿਵਮ ਦੂਬੇ, ਹਰਸ਼ਿਤ ਰਾਣਾ, ਅਕਸ਼ਰ ਪਟੇਲ, ਰਵੀ ਬਿਸ਼ਨੋਈ, ਅਰਸ਼ਦੀਪ ਸਿੰਘ, ਵਰੁਣ ਚੱਕਰਵਰਤੀ।
ਇੰਗਲੈਂਡ (ਪਲੇਇੰਗ ਇਲੈਵਨ): ਫਿਲਿਪ ਸਾਲਟ, ਜੋਸ ਬਟਲਰ (ਵਿਕਟ ਕੀਪਰ), ਹੈਰੀ ਬਰੂਕ (ਕਪਤਾਨ), ਜੈਕਬ ਬੈਥਲ, ਟੌਮ ਬੈਂਟਨ, ਸੈਮ ਕੁਰਾਨ, ਵਿਲ ਜੈਕਸ, ਲਿਆਮ ਡਾਸਨ, ਆਦਿਲ ਰਾਸ਼ਿਦ, ਜੋਫਰਾ ਆਰਚਰ, ਜੋਸ਼ ਟੰਗ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
