ਦੱਖਣੀ ਅਫਰੀਕਾ ਨੂੰ ਹਰਾ ਇੰਗਲੈਂਡ ਨੇ ਸੀਰੀਜ਼ ''ਚ ਕੀਤੀ 1-1 ਨਾਲ ਬਰਾਬਰੀ

02/09/2020 9:19:33 PM

ਜੋਹਾਨਸਬਰਗ— ਇੰਗਲੈਂਡ ਤੇ ਦੱਖਣੀ ਅਫਰੀਕਾ ਵਿਚਾਲੇ 3 ਵਨ ਡੇ ਮੈਚਾਂ ਦੀ ਸੀਰੀਜ਼ ਦਾ ਆਖਰੀ ਮੁਕਾਬਲਾ ਅੱਜ ਜੋਹਾਨਸਬਰਗ 'ਚ ਖੇਡਿਆ ਗਿਆ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ 50 ਓਵਰਾਂ 'ਚ 7 ਵਿਕਟਾਂ 'ਤੇ 256 ਦੌੜਾਂ ਬਣਾਈਆਂ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਇਹ ਮੈਚ 2 ਵਿਕਟਾਂ ਨਾਲ ਜਿੱਤ ਲਿਆ ਤੇ ਇਸ ਦੇ ਨਾਲ ਹੀ ਵਨ ਡੇ ਸੀਰੀਜ਼ 'ਚ 1-1 ਨਾਲ ਬਰਾਬਰੀ ਕੀਤੀ।


ਜ਼ਿਕਰਯੋਗ ਹੈ ਕਿ ਦੱਖਣੀ ਅਫਰੀਕਾ ਨੇ ਪਹਿਲਾ ਵਨ ਡੇ ਮੈਚ ਇੰਗਲੈਂਡ ਨੂੰ 7 ਵਿਕਟਾਂ ਨਾਲ ਹਰਾਇਆ ਸੀ ਤੇ ਦੂਜਾ ਵਨ ਡੇ ਮੈਚ ਮੀਂਹ ਕਾਰਨ ਰੱਦ ਹੋ ਗਿਆ ਸੀ। ਇੰਗਲੈਂਡ ਨੇ 4 ਮੈਚਾਂ ਦੀ ਟੈਸਟ ਸੀਰੀਜ਼ 'ਚ ਦੱਖਣੀ ਅਫਰੀਕਾ ਨੂੰ 3-1 ਨਾਲ ਹਰਾਇਆ ਸੀ। ਹੁਣ ਵਨ ਡੇ ਸੀਰੀਜ਼ ਤੋਂ ਬਾਅਦ ਇੰਗਲੈਂਡ ਤੇ ਦੱਖਣੀ ਅਫਰੀਕਾ ਵਿਚਾਲੇ 3 ਟੀ-20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ 12 ਫਰਵਰੀ ਨੂੰ ਖੇਡਿਆ ਜਾਵੇਗਾ। ਦੂਜਾ ਟੀ-20 ਮੈਚ 14 ਫਰਵਰੀ ਤੇ ਤੀਜਾ ਟੀ-20 ਮੈਚ 16 ਫਰਵਰੀ ਨੂੰ ਖੇਡਿਆ ਜਾਵੇਗਾ।

Gurdeep Singh

This news is Content Editor Gurdeep Singh