ਇੰਗਲੈਂਡ ਨੇ ਵਿੰਡੀਜ਼ ਨੂੰ ਪਹਿਲੇ ਵਨ ਡੇ ''ਚ 6 ਵਿਕਟਾਂ ਨਾਲ ਹਰਾਇਆ

02/21/2019 4:48:16 AM

ਬਾਰਬਾਡੋਸ— ਇੰਗਲੈਂਡ ਤੇ ਵੈਸਟਇੰਡੀਜ਼ ਵਿਚਾਲੇ 5 ਵਨ ਡੇ ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਬੁੱਧਵਾਰ ਨੂੰ ਬਾਰਬਾਡੋਸ 'ਚ ਖੇਡਿਆ ਗਿਆ। ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ ਇੰਗਲੈਂਡ ਨੂੰ 361 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਇਹ ਮੈਚ 6 ਵਿਕਟਾਂ ਨਾਲ ਜਿੱਤ ਲਿਆ। ਇੰਗਲੈਂਡ ਟੀਮ ਵੱਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਜੇਸਨ ਰੋਏ ਨੇ 85 ਗੇਂਦਾਂ 'ਤੇ 15 ਚੌਕੇ ਤੇ 3 ਛੱਕਿਆਂ ਦੀ ਮਦਦ ਨਾਲ 123 ਦੌੜਾਂ ਬਣਾਈਆਂ ਤੇ ਜੋ ਰੂਟ ਨੇ ਸੈਂਕੜਾ ਲਗਾਉਂਦਿਆ ਹੋਇਆ 102 ਦੌੜਾਂ ਬਣਾਈਆਂ।


ਵੈਸਟਇੰਡੀਜ਼ ਟੀਮ ਵੱਲੋਂ ਕ੍ਰਿਸ ਗੇਲ ਨੇ ਧਮਾਕੇਦਾਰ ਪਾਰੀ ਖੇਡੀ, ਉਸ ਨੇ 129 ਗੇਂਦਾਂ 'ਚ 3 ਚੌਕਿਆਂ ਤੇ 12 ਛੱਕਿਆਂ ਦੀ ਮਦਦ ਨਾਲ 135 ਦੌੜਾਂ ਦਾ ਯੋਗਦਾਨ ਦਿੱਤਾ। ਇੰਗਲੈਂਡ ਟੀਮ ਵਲੋਂ ਬੇਨ ਸਟੋਕਸ ਤੇ ਰਸ਼ੀਦ ਨੇ 3-3 ਵਿਕਟਾਂ ਹਾਸਲ ਕੀਤੀਆਂ।

Gurdeep Singh

This news is Content Editor Gurdeep Singh