ਬੁਮਰਾਹ ਦੀ ਸ਼ਾਨਦਾਰ ਗੇਂਦਬਾਜ਼ੀ ਦਾ ਇੰਗਲੈਂਡ ਕੋਲ ਨਹੀਂ ਸੀ ਜਵਾਬ : ਨਾਸਿਰ ਹੁਸੈਨ
Tuesday, Feb 06, 2024 - 07:04 PM (IST)
ਲੰਡਨ– ਇੰਗਲੈਂਡ ਦੇ ਸਾਬਕਾ ਕਪਤਾਨ ਨਾਸਿਰ ਹੁਸੈਨ ਨੇ ਕਿਹਾ ਹੈ ਕਿ ਭਾਰਤ ਤੇ ਇੰਗਲੈਂਡ ਵਿਚਾਲੇ ਖੇਡੇ ਗਏ ਦੂਜੇ ਟੈਸਟ ਮੈਚ ਦੀ ਪਹਿਲੀ ਪਾਰੀ ਵਿਚ ਜਸਪ੍ਰੀਤ ਬੁਮਰਾਹ ਦੇ ਜਾਦੂਈ ਸਪੈੱਲ ਨੇ ਵੱਡਾ ਫਰਕ ਪੈਦਾ ਕੀਤਾ, ਜਿਸਦਾ ਮਹਿਮਾਨ ਟੀਮ ਦੇ ਬੱਲੇਬਾਜ਼ਾਂ ਕੋਲ ਕੋਈ ਜਵਾਬ ਨਹੀਂ ਸੀ। ਸਾਰੇ ਸਵਰੂਪਾਂ ਵਿਚ ਭਾਰਤ ਦੇ ਪਸੰਦੀਦਾ ਗੇਂਦਬਾਜ਼ ਬੁਮਰਾਹ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਦਮ ’ਤੇ ਮੇਜ਼ਬਾਨਾਂ ਨੇ 106 ਦੌੜਾਂ ਦੀ ਜਿੱਤ ਦੇ ਨਾਲ 5 ਮੈਚਾਂ ਦੀ ਲੜੀ ਵਿਚ ਸ਼ਾਨਦਾਰ ਵਾਪਸੀ ਕੀਤੀ। ਉਸ ਨੇ ਇੰਗਲੈਂਡ ਦੀ ਪਹਿਲੀ ਪਾਰੀ ਵਿਚ ਰਿਵਰਸ ਸਵਿੰਗ ਦਾ ਸ਼ਾਨਦਾਰ ਨਜ਼ਾਰਾ ਪੇਸ਼ ਕਰਦੇ ਹੋਏ 6 ਵਿਕਟਾਂ ਲਈਆਂ। ਇਸ ਤੋਂ ਬਾਅਦ ਦੂਜੀ ਪਾਰੀ ਵਿਚ ਉਸ ਨੂੰ 3 ਸਫਲਤਾ ਮਿਲੀਆਂ। ਬੁਮਰਾਹ ਨੇ ਇਸ ਮੈਚ ਵਿਚ 91 ਦੌੜਾਂ ਦੇ ਕੇ 9 ਵਿਕਟਾਂ ਲਈਆਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ।