ਕਬੱਡੀ ਖਿਡਾਰੀਆਂ ਦੇ ਵੀਜ਼ਿਆਂ ਦੀ ਉਡੀਕ ਕਰ ਰਹੀ ਹੈ ਇੰਗਲੈਂਡ ਕਬੱਡੀ ਫੈਡਰੇਸ਼ਨ

06/29/2017 4:56:42 AM

ਲੰਡਨ (ਰਾਜਵੀਰ ਸਮਰਾ)— ਬੀਤੇ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਇੰਗਲੈਂਡ ਦੀ ਕਬੱਡੀ ਨੂੰ ਲੱਗੀ ਨਜ਼ਰ ਉਤਰਦੀ ਨਜ਼ਰ ਨਹੀਂ ਆ ਰਹੀ, ਇੰਗਲੈਂਡ ਕਬੱਡੀ ਫੈਡਰੇਸ਼ਨ ਯੂ.ਕੇ. ਵੱਲੋਂ 2 ਜੁਲਾਈ ਤੋਂ ਕਬੱਡੀ ਟੂਰਨਾਮੈਂਟ ਸ਼ੁਰੂ ਕਰਵਾਉਣ ਦੀ ਯੋਜਨਾ ਬਣਾਈ ਸੀ, ਪਰ ਅਜੇ ਤੱਕ ਇਸ ਨੂੰ ਸੰਭਵ ਬਣਾਉਣ ਦੀਆਂ ਕੋਸ਼ਿਸ਼ਾਂ ਨੂੰ ਬੂਰ ਨਹੀਂ ਪਿਆ। ਇਸ ਬਾਰੇ ਜਦੋਂ ਫੈਡਰੇਸ਼ਨ ਦੇ ਪ੍ਰਧਾਨ ਸਤਿੰਦਰ ਸਿੰਘ ਗੋਲਡੀ, ਚੇਅਰਮੈਨ ਹਰਨੇਕ ਸਿੰਘ ਨੇਕਾ ਅਤੇ ਜਨਰਲ ਸਕੱਤਰ ਰਸ਼ਪਾਲ ਸਿੰਘ ਪਾਲਾ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦੇ ਕਬੱਡੀ ਖਿਡਾਰੀਆਂ ਦੇ ਵੀਜ਼ੇ ਅਪਲਾਈ ਕੀਤੇ ਹੋਏ ਹਨ, ਪਰ ਵੀਜ਼ੇ ਲੱਗਣ ਵਿੱਚ ਹੋ ਰਹੀ ਦੇਰੀ ਕਰਕੇ 2 ਜੁਲਾਈ ਵਾਲਾ ਟੂਰਨਾਮੈਂਟ ਨਹੀਂ ਹੋ ਸਕੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਵੀਜ਼ੇ ਲੱਗਣ ਅਤੇ ਬਾਕੀ ਸਭ ਤਿਆਰੀਆਂ ਹੋਣ ਤੋਂ ਬਾਅਦ ਹੀ ਨਵੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ। ਗੋਲਡੀ ਨੇ ਕਿਹਾ ਕਿ ਇੰਮੀਗ੍ਰੇਸ਼ਨ ਦੇ ਨਿਯਮਾਂ ਅਨੁਸਾਰ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਵਰਲਡ ਕੱਪਾਂ 'ਚ ਹਿੱਸਾ ਲੈਣ ਵਾਲੇ ਚੋਟੀ ਦੇ ਖਿਡਾਰੀਆਂ ਦੇ ਵੀਜ਼ੇ ਹੀ ਅਪਲਾਈ ਕੀਤੇ ਗਏ ਹਨ।|


Related News