ਵਨਡੇ ਵਿਸ਼ਵ ਕੱਪ 2023 'ਚ ਇੰਗਲੈਂਡ ਦੀ ਚੌਥੀ ਹਾਰ, ਸ਼੍ਰੀਲੰਕਾ ਨੇ 8 ਵਿਕਟਾਂ ਨਾਲ ਹਰਾਇਆ

Thursday, Oct 26, 2023 - 07:30 PM (IST)

ਵਨਡੇ ਵਿਸ਼ਵ ਕੱਪ 2023 'ਚ ਇੰਗਲੈਂਡ ਦੀ ਚੌਥੀ ਹਾਰ, ਸ਼੍ਰੀਲੰਕਾ ਨੇ 8 ਵਿਕਟਾਂ ਨਾਲ ਹਰਾਇਆ

ਸਪੋਰਟਸ ਡੈਸਕ- ਵਿਸ਼ਵ ਕੱਪ ਦੇ 25ਵੇਂ ਮੈਚ 'ਚ ਮੌਜੂਦਾ ਚੈਂਪੀਅਨ ਇੰਗਲੈਂਡ ਨੂੰ ਸ਼੍ਰੀਲੰਕਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਵਿਸ਼ਵ ਕੱਪ ਦੇ ਪੰਜ ਮੈਚਾਂ ਵਿੱਚ ਇੰਗਲੈਂਡ ਦੀ ਇਹ ਚੌਥੀ ਹਾਰ ਹੈ। ਬੈਂਗਲੁਰੂ ਦੇ ਐਮ ਚਿੰਨਾਸਵਾਮੀ ਸਟੇਡੀਅਮ ਵਿੱਚ ਇੰਗਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 156 ਦੌੜਾਂ ਬਣਾਈਆਂ। ਜਵਾਬ ਵਿੱਚ ਸ਼੍ਰੀਲੰਕਾ ਨੇ ਦੋ ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ ਅਤੇ ਮੈਚ ਅੱਠ ਵਿਕਟਾਂ ਨਾਲ ਜਿੱਤ ਲਿਆ।

ਇਹ ਵੀ ਪੜ੍ਹੋ : ਆਸਟ੍ਰੇਲੀਆਈ ਕ੍ਰਿਕਟਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਜ਼ਿੰਦਗੀ ਦੀ ਜੰਗ ਹਾਰਿਆ 4 ਮਹੀਨਿਆਂ ਦਾ ਪੁੱਤਰ

ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਸ਼੍ਰੀਲੰਕਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ ਇੰਗਲੈਂਡ ਨੂੰ 156 ਦੌੜਾਂ 'ਤੇ ਆਊਟ ਕਰ ਦਿੱਤਾ। ਸਟੋਕਸ (43 ਦੌੜਾਂ) ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਪ੍ਰਭਾਵਸ਼ਾਲੀ ਪ੍ਰਦਰਸ਼ਨ ਨਹੀਂ ਕਰ ਸਕਿਆ, ਜਿਸ ਕਾਰਨ ਇੰਗਲੈਂਡ 33.2 ਓਵਰਾਂ ਤੱਕ ਹੀ ਸਿਮਟ ਗਈ। ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ ਨੇ 25.4 ਓਵਰਾਂ 'ਚ 2 ਵਿਕਟਾਂ ਗੁਆ ਕੇ 160 ਦੌੜਾਂ ਬਣਾਈਆਂ ਤੇ 8 ਵਿਕਟਾਂ ਨਾਲ ਮੈਚ ਜਿੱਤ ਲਿਆ। ਸ਼੍ਰੀਲੰਕਾ ਲਈ ਪਥੁਮ ਨਿਸਾਂਕਾ ਨੇ 77 ਦੌੜਾਂ, ਸਦੀਰਾ ਸਮਰਵਿਕਰਮਾ ਨੇ 65 ਦੌੜਾਂ, ਕੁਸਲ ਪਰੇਰਾ ਨੇ 3 ਦੌੜਾਂ ਤੇ ਕੁਸਲ ਮੇਂਡਿਸ ਨੇ 11 ਦੌੜਾਂ ਬਣਾਈਆਂ। ਇੰਗਲੈਂਡ ਲਈ ਡੇਵਿਡ ਵਿਲੀ ਨੇ 2 ਵਿਕਟਾਂ ਲਈਆਂ।

ਇਹ ਵੀ ਪੜ੍ਹੋ : ਪੈਰਾ ਏਸ਼ੀਆਈ ਖੇਡਾਂ 'ਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਹੁਣ ਤਕ 18 ਸੋਨ ਸਣੇ ਕੁਲ 80 ਤਮਗੇ ਕੀਤੇ ਆਪਣੇ ਨਾਂ

ਪਲੇਇੰਗ 11

ਇੰਗਲੈਂਡ - ਜੌਨੀ ਬੇਅਰਸਟੋ, ਡੇਵਿਡ ਮਲਾਨ, ਜੋ ਰੂਟ, ਬੇਨ ਸਟੋਕਸ, ਜੋਸ ਬਟਲਰ (ਕਪਤਾਨ ਤੇ ਵਿਕਟਕੀਪਰ), ਲਿਆਮ ਲਿਵਿੰਗਸਟੋਨ, ਮੋਈਨ ਅਲੀ, ਕ੍ਰਿਸ ਵੋਕਸ, ਡੇਵਿਡ ਵਿਲੀ, ਆਦਿਲ ਰਾਸ਼ਿਦ, ਮਾਰਕ ਵੁੱਡ

ਸ਼੍ਰੀਲੰਕਾ - ਪਥੁਮ ਨਿਸਾੰਕਾ, ਕੁਸਲ ਪਰੇਰਾ, ਕੁਸਲ ਮੇਂਡਿਸ (ਕਪਤਾਨ ਤੇ ਵਿਕਟਕੀਪਰ), ਸਦੀਰਾ ਸਮਰਵਿਕਰਮਾ, ਚਰਿਥ ਅਸਲੰਕਾ, ਧਨੰਜਯਾ ਡੀ ਸਿਲਵਾ, ਐਂਜੇਲੋ ਮੈਥਿਊਜ਼, ਮਹੇਸ਼ ਥੀਕਸ਼ਾਨਾ, ਕਾਸੁਨ ਰਜਿਥਾ, ਲਾਹਿਰੂ ਕੁਮਾਰਾ, ਦਿਲਸ਼ਾਨ ਮਦੁਸ਼ੰਕਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

Tarsem Singh

Content Editor

Related News