ENG vs AUS : ਆਸਟਰੇਲੀਆ ਨੇ ਇੰਗਲੈਂਡ ਨੂੰ 19 ਦੌੜਾਂ ਨਾਲ ਹਰਾਇਆ

Saturday, Sep 12, 2020 - 01:53 AM (IST)

ਮਾਨਚੈਸਟਰ- ਆਸਟਰੇਲੀਆ ਅਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਵਨ ਡੇ ਸੀਰੀਜ਼ ਦਾ ਪਹਿਲਾ ਮੁਕਾਬਲਾ ਸ਼ੁੱਕਰਵਾਰ ਨੂੰ ਮਾਨਚੈਸਟਰ 'ਚ ਖੇਡਿਆ। ਇੰਗਲੈਂਡ ਦੇ ਕਪਤਾਨ ਇਯੋਨ ਮੋਰਗਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੂੰ 295 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ 9 ਵਿਕਟਾਂ 'ਤੇ 50 ਓਵਰਾਂ 'ਚ 275 ਦੌੜਾਂ ਹੀ ਬਣਾ ਸਕੀ ਅਤੇ ਆਸਟਰੇਲੀਆ ਨੇ ਇਹ ਮੈਚ 19 ਦੌੜਾਂ ਨਾਲ ਜਿੱਤ ਲਿਆ। ਇਸ ਦੌਰਾਨ ਆਸਟਰੇਲੀਆ ਨੇ 3 ਮੈਚਾਂ ਦੀ ਵਨ ਡੇ ਸੀਰੀਜ਼ 'ਚ 1-0 ਦੀ ਬੜ੍ਹਤ ਬਣਾ ਲਈ ਹੈ। ਆਸਟਰੇਲੀਆ ਨੇ ਵਨ ਡੇ ਸੀਰੀਜ਼ ਤੋਂ ਪਹਿਲਾਂ ਟੀ-20 ਸੀਰੀਜ਼ ਖੇਡੀ ਸੀ ਜਿਸ 'ਚ ਉਸ ਨੂੰ 2-1 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਵਨ ਡੇ ਸੀਰੀਜ਼ ਦਾ ਦੂਜਾ ਮੈਚ ਮਾਨਚੈਸਟਰ 'ਚ 13 (ਐਤਵਾਰ) ਸਤੰਬਰ ਨੂੰ ਖੇਡਿਆ ਜਾਵੇਗਾ।

PunjabKesari
ਆਸਟਰੇਲੀਆ ਵਲੋਂ ਬੱਲੇਬਾਜ਼ੀ ਕਰਦੇ ਹੋਏ ਮਿਸ਼ੇਲ ਮਾਰਸ਼ 100 ਗੇਂਦਾਂ 'ਚ 6 ਚੌਕਿਆਂ ਦੀ ਮਦਦ ਨਾਲ 73 ਦੌੜਾਂ ਬਣਾਈਆਂ ਤੇ ਮੈੱਕਸਵੈਲ ਨੇ ਸ਼ਾਨਦਾਰ ਪਾਰੀ ਖੇਡਦੇ ਹੋਏ 59 ਗੇਂਦਾਂ 'ਚ 4 ਚੌਕਿਆਂ ਤੇ 4 ਛੱਕਿਆਂ ਦੀ ਮਦਦ ਨਾਲ 77 ਦੌੜਾਂ ਦਾ ਯੋਗਦਾਨ ਦਿੱਤਾ। ਇੰਗਲੈਂਡ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਜੋਫਰਾ ਆਰਚਰ ਤੇ ਮਾਰਕ ਵੁੱਡ ਨੇ 3-3 ਵਿਕਟਾਂ ਹਾਸਲ ਕੀਤੀਆਂ।

PunjabKesari

PunjabKesari
ਇੰਗਲੈਂਡ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਸੈਮ ਬਿਲਿੰਗਜ਼ ਨੇ 110 ਗੇਂਦਾਂ 'ਚ 14 ਚੌਕਿਆਂ ਤੇ 2 ਛੱਕਿਆਂ ਦੀ ਮਦਦ ਨਾਲ 118 ਦੌੜਾਂ ਬਣਾਈਆਂ ਤੇ ਜੋਨੀ ਬੇਅਰਸਟੋ ਨੇ 107 ਗੇਂਦਾਂ 'ਤੇ 84 ਦੌੜਾਂ ਦਾ ਯੋਗਦਾਨ ਦਿੱਤਾ। ਆਸਟਰੇਲੀਆ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਜੋਸ਼ ਹੇਜ਼ਲਵੁੱਡ 3 ਵਿਕਟਾਂ ਤੇ ਐਡਮ ਜਾਂਪਾ ਨੇ 4 ਵਿਕਟਾਂ ਹਾਸਲ ਕੀਤੀਆਂ।

PunjabKesari


Gurdeep Singh

Content Editor

Related News