ENG v IND : ਤੀਜੇ ਦਿਨ ਦੀ ਖੇਡ ਖਤਮ, ਇੰਗਲੈਂਡ ਦਾ ਸਕੋਰ 25/0
Friday, Aug 06, 2021 - 11:07 PM (IST)
![ENG v IND : ਤੀਜੇ ਦਿਨ ਦੀ ਖੇਡ ਖਤਮ, ਇੰਗਲੈਂਡ ਦਾ ਸਕੋਰ 25/0](https://static.jagbani.com/multimedia/2021_8image_23_23_5713877352021-08-0.jpg)
ਨਾਟਿੰਘਮ- ਇੰਗਲੈਂਡ ਅਤੇ ਭਾਰਤ ਦੇ ਵਿਚਾਲੇ 5 ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਨਾਟਿੰਘਮ ਸਥਿਤ ਟ੍ਰੇਂਟ ਬ੍ਰਿਜ ਵਿਚ ਖੇਡਿਆ ਜਾ ਰਿਹਾ ਹੈ। ਇਹ ਸੀਰੀਜ਼ 2023 ਟੈਸਟ ਚੈਂਪੀਅਨਸ਼ਿਪ ਦਾ ਹਿੱਸਾ ਹੋਵੇਗੀ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਇੰਗਲੈਂਡ ਦੀ ਪਹਿਲੀ ਪਾਰੀ 183 ਦੌੜਾਂ 'ਤੇ ਢੇਰ ਹੋ ਗਈ। ਜਵਾਬ 'ਚ ਭਾਰਤੀ ਟੀਮ ਪਹਿਲੀ ਪਾਰੀ ਵਿਚ 278 ਦੌੜਾਂ 'ਤੇ ਢੇਰ ਹੋ ਗਈ ਅਤੇ ਇੰਗਲੈਂਡ 'ਤੇ 95 ਦੌੜਾਂ ਦੀ ਬੜ੍ਹਤ ਬਣਾਈ ਸੀ। ਦੂਜੀ ਪਾਰੀ ਵਿਚ ਇੰਗਲੈਂਡ ਦੀ ਟੀਮ ਨੇ ਬੱਲੇਬਾਜ਼ੀ ਕਰਦੇ ਹੋਏ ਤੀਜੇ ਦਿਨ ਦੀ ਖੇਡ ਖਤਮ ਹੋਣ ਤੱਕ ਬਿਨਾਂ ਕਿਸੇ ਨੁਕਸਾਨ 'ਤੇ 25 ਦੌੜਾਂ ਬਣਾ ਲਈਆਂ ਸਨ ਅਤੇ ਹੁਣ ਉਹ 70 ਦੌੜਾਂ ਭਾਰਤ ਤੋਂ ਪਿੱਛੇ ਹੈ।
ਇਹ ਖ਼ਬਰ ਪੜ੍ਹੋ- ਕੈਲੀਫੋਰਨੀਆ 'ਚ ਸਿਹਤ ਕਰਮਚਾਰੀਆਂ ਲਈ ਜ਼ਰੂਰੀ ਹੋਵੇਗੀ ਕੋਰੋਨਾ ਵੈਕਸੀਨ
ਇੰਗਲੈਂਡ ਦੇ ਲਈ ਕਪਤਾਨ ਜੋ ਰੂਟ ਨੇ ਸਭ ਤੋਂ ਜ਼ਿਆਦਾ 64 ਦੌੜਾਂ ਬਣਾਈਆਂ ਅਤੇ ਇਸ ਦੌਰਾਨ ਜਸਪ੍ਰੀਤ ਬੁਮਰਾਹ ਨੇ ਸਭ ਤੋਂ ਜ਼ਿਆਦਾ 4 ਵਿਕਟਾਂ ਹਾਸਲ ਕੀਤੀਆਂ। ਭਾਰਤੀ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਕੇ. ਐੱਲ. ਰਾਹੁਲ ਨੇ 12 ਚੌਕਿਆਂ ਦੀ ਮਦਦ ਨਾਲ 214 ਗੇਂਦਾਂ 'ਤੇ 84 ਦੌੜਾਂ ਬਣਾਈਆਂ ਅਤੇ ਆਲਰਾਊਂਡਰ ਰਵਿੰਦਰ ਜਡੇਜਾ ਨੇ 86 ਗੇਂਦਾਂ 'ਤੇ 8 ਚੌਕਿਆਂ ਅਤੇ 1 ਛੱਕੇ ਦੀ ਮਦਦ ਨਾਲ 56 ਦੌੜਾਂ ਦਾ ਯੋਗਦਾਨ ਦਿੱਤਾ।
ਇਹ ਖ਼ਬਰ ਪੜ੍ਹੋ- ENG v IND : ਐਂਡਰਸਨ ਨੇ ਭਾਰਤ ਦੇ ਇਸ ਗੇਂਦਬਾਜ਼ ਦਾ ਤੋੜਿਆ ਇਹ ਰਿਕਾਰਡ
ਪਲੇਇੰਗ ਇਲੈਵਨ
ਇੰਗਲੈਂਡ:- ਰੋਰੀ ਬਰਨਜ਼, ਡੋਮਿਨਿਕ ਸਿਬਲੀ, ਜੈਕ ਕ੍ਰੌਲੀ, ਜੋ ਰੂਟ (ਕਪਤਾਨ), ਜੌਨੀ ਬੇਅਰਸਟੋ, ਡੈਨੀਅਲ ਲਾਰੈਂਸ, ਜੋਸ ਬਟਲਰ (ਵਿਕਟਕੀਪਰ), ਸੈਮ ਕੁਰੇਨ, ਓਲੀ ਰੌਬਿੰਸਨ, ਸਟੂਅਰਟ ਬ੍ਰਾਡ, ਜੇਮਜ਼ ਐਂਡਰਸਨ.
ਭਾਰਤ:- ਰੋਹਿਤ ਸ਼ਰਮਾ, ਕੇਐਲ ਰਾਹੁਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ (ਕਪਤਾਨ), ਅਜਿੰਕਯ ਰਹਾਨੇ, ਰਿਸ਼ਭ ਪੰਤ, ਰਵਿੰਦਰ ਜਡੇਜਾ, ਸ਼ਾਦਰੁਲ ਠਾਕੁਰ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।
ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।