T20 WC, 1st Semi Final : 10 ਓਵਰਾਂ ਦੀ ਖੇਡ ਖਤਮ, ਨਿਊਜ਼ੀਲੈਂਡ ਦਾ ਸਕੋਰ 58/2

11/10/2021 10:08:16 PM

ਆਬੂ ਧਾਬੀ- ਆਈ. ਸੀ. ਸੀ. (ਕੌਮਾਂਤਰੀ ਕ੍ਰਿਕਟ ਪਰਿਸ਼ਦ) ਟੀ-20 ਵਿਸ਼ਵ ਕੱਪ 2021 ਦਾ ਪਹਿਲਾ ਸੈਮੀਫਾਈਨਲ ਮੈਚ ਇੰਗਲੈਂਡ ਤੇ ਨਿਊਜ਼ੀਲੈਂਡ ਵਿਚਾਲੇ ਆਬੂ ਧਾਬੀ ਦੇ ਸ਼ੇਖ਼ ਜ਼ਾਇਦ ਸਟੇਡੀਅਮ 'ਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ ਨਿਊਜ਼ੀਲੈਂਡ ਨੂੰ 167 ਦੌੜਾਂ ਦਾ ਟੀਚਾ ਦਿੱਤਾ ਹੈ।

PunjabKesari

ਨਿਊਜ਼ੀਲੈਂਡ ਟੀਮ ਵਲੋਂ ਬੱਲੇਬਾਜ਼ੀ ਕਰਦੇ ਹੋਏ ਮਾਰਟਿਨ ਗੁਪਟਿਲ ਨੇ 4 ਦੌੜਾਂ ਤੇ ਕਪਤਾਨ ਕੇਨ ਵਿਲੀਅਮਸਨ ਨੇ 5 ਦੌੜਾਂ ਦਾ ਯੋਗਦਾਨ ਦਿੱਤਾ। ਇੰਗਲੈਂਡ ਟੀਮ ਵਲੋਂ ਗੇਂਦਬਾਜ਼ੀ ਕਰਦੇ ਹੋਏ ਕ੍ਰਿਸ ਵੋਕਸ ਨੇ 2 ਵਿਕਟਾਂ ਹਾਸਲ ਕੀਤੀਆਂ ਤੇ 10 ਓਵਰਾਂ ਦੀ ਖੇਡ ਖਤਮ ਹੋਣ ਤੱਕ ਨਿਊਜ਼ੀਲੈਂਡ ਨੇ 2 ਵਿਕਟਾਂ ਦੇ ਨੁਕਸਾਨ 'ਤੇ 58 ਦੌੜਾਂ ਬਣਾ ਲਈਆਂ ਸਨ। 

ਇਹ ਖਬਰ ਪੜ੍ਹੋ- ਨੈਸ਼ਨਲ ਪਹਿਲਵਾਨ ਨਿਸ਼ਾ ਦਹੀਆ ਦੀ ਹੱਤੀਆ ਦੀ ਖਬਰ ਝੂਠੀ, ਖੁਦ ਵੀਡੀਓ ਜਾਰੀ ਕਰ ਕਿਹਾ- ਮੈਂ ਬਿਲਕੁਲ ਠੀਕ ਹਾਂ

PunjabKesari

ਇਹ ਖਬਰ ਪੜ੍ਹੋ-  ਟੀ10 ਫਾਰਮੈਟ ਦਾ ਭਵਿੱਖ ਉੱਜਵਲ, ਓਲੰਪਿਕ ’ਚ ਵੀ ਖੇਡਿਆ ਜਾ ਸਕਦੈ : ਡੂ ਪਲੇਸਿਸ


ਪਲੇਇੰਗ ਇਲੈਵਨ :- 

ਇੰਗਲੈਂਡ : ਜੋਸ ਬਟਲਰ (ਵਿਕਟਕੀਪਰ), ਜੌਨੀ ਬੇਅਰਸਟੋ, ਡੇਵਿਡ ਮਲਾਨ, ਮੋਈਨ ਅਲੀ, ਇਓਨ ਮੋਰਗਨ (ਕਪਤਾਨ), ਸੈਮ ਬਿਲਿੰਗਸ, ਲਿਆਮ ਲਿਵਿੰਗਸਟੋਨ, ਕ੍ਰਿਸ ਵੋਕਸ, ਕ੍ਰਿਸ ਜੌਰਡਨ, ਆਦਿਲ ਰਾਸ਼ਿਦ, ਮਾਰਕ ਵੁੱਡ।

ਨਿਊਜ਼ੀਲੈਂਡ : ਮਾਰਟਿਨ ਗੁਪਟਿਲ, ਡੇਰਿਲ ਮਿਸ਼ੇਲ, ਕੇਨ ਵਿਲੀਅਮਸਨ (ਕਪਤਾਨ), ਡੇਵੋਨ ਕਾਨਵੇ (ਵਿਕਟਕੀਪਰ), ਗਲੇਨ ਫਿਲਿਪਸ, ਜੇਮਸ ਨੀਸ਼ਮ, ਮਿਸ਼ੇਲ ਸੈਂਟਨਰ, ਐਡਮ ਮਿਲਨੇ, ਟਿਮ ਸਾਊਦੀ, ਈਸ਼ ਸੋਢੀ, ਟ੍ਰੇਂਟ ਬੋਲਟ। 

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


Gurdeep Singh

Content Editor

Related News