ENG v SL : ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾ ਇੰਗਲੈਂਡ ਨੇ ਸੀਰੀਜ਼ ''ਤੇ ਕੀਤਾ ਕਬਜ਼ਾ

Friday, Jun 25, 2021 - 03:22 AM (IST)

ENG v SL : ਸ਼੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾ ਇੰਗਲੈਂਡ ਨੇ ਸੀਰੀਜ਼ ''ਤੇ ਕੀਤਾ ਕਬਜ਼ਾ

ਕਾਰਡਿਫ- ਸ਼੍ਰੀਲੰਕਾ ਤੇ ਇੰਗਲੈਂਡ ਵਿਚਾਲੇ ਦੂਜਾ ਟੀ-20 ਮੈਚ ਵੀਰਵਾਰ ਨੂੰ ਕਾਰਡਿਫ ਦੇ ਸੋਫੀਆ ਗਾਰਡਨ ਵਿਚ ਖੇਡਿਆ ਗਿਆ। ਸ਼੍ਰੀਲੰਕਾ ਨੇ ਟਾਸ ਜਿੱਤੇ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਇੰਗਲੈਂਡ ਨੂੰ 112 ਦੌੜਾਂ ਦਾ ਟੀਚਾ ਦਿੱਤਾ ਸੀ। ਮੀਂਹ ਕਾਰਨ ਮੈਚ ਨੂੰ ਰੋਕਣਾ ਪਿਆ, ਜਿਸ ਤੋਂ ਬਾਅਦ ਡੈਕਵਰਥ ਲੁਈਸ ਤਹਿਤ ਮੈਚ 18 ਓਵਰਾਂ ਦਾ ਕਰ ਦਿੱਤਾ ਗਿਆ ਅਤੇ 103 ਦੌੜਾਂ ਦਾ ਟੀਚਾ ਦਿੱਤਾ। ਇੰਗਲੈਂਡ ਦੀ ਟੀਮ ਨੇ ਇਹ ਮੈਚ 5 ਵਿਕਟਾਂ ਨਾਲ ਜਿੱਤ ਲਿਆ ਅਤੇ ਟੀ-20 ਸੀਰੀਜ਼ 'ਤੇ 2-0 ਨਾਲ ਕਬਜ਼ਾ ਕਰ ਲਿਆ ਹੈ। 

ਇਹ ਖ਼ਬਰ ਪੜ੍ਹੋ- ENG v SL : ਇੰਗਲੈਂਡ ਨੇ ਸ਼੍ਰੀਲੰਕਾ ਨੂੰ ਪਹਿਲੇ ਟੀ20 ਮੈਚ 'ਚ 8 ਵਿਕਟਾਂ ਨਾਲ ਹਰਾਇਆ

PunjabKesariPunjabKesari
ਜ਼ਿਕਰਯੋਗ ਹੈ ਕਿ ਇੰਗਲੈਂਡ ਨੇ ਪਹਿਲੇ ਟੀ-20 ਮੈਚ ਵਿਚ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ ਸੀ। ਟੀ-20 ਸੀਰੀਜ਼ ਦਾ ਆਖਰੀ ਮੈਚ 26 ਜੂਨ ਨੂੰ ਸਾਊਥੰਪਨ 'ਚ ਖੇਡਿਆ ਜਾਵੇਗਾ। ਇਸ ਤੋਂ ਬਾਅਦ ਇੰਗਲੈਂਡ ਤੇ ਸ਼੍ਰੀਲੰਕਾ ਵਿਚਾਲੇ 3 ਮੈਚਾਂ ਦੀ ਵਨ ਡੇ ਸੀਰੀਜ਼ ਖੇਡੀ ਜਾਵੇਗੀ। 

ਇਹ ਖ਼ਬਰ ਪੜ੍ਹੋ- ਚੌਥਾ ਓਲੰਪਿਕ ਖੇਡਣ ਵਾਲੀ ਪਹਿਲੀ ਭਾਰਤੀ ਮਹਿਲਾ ਖਿਡਾਰੀ ਬਣੇਗੀ ਸਾਨੀਆ

PunjabKesari

ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News