ਇੰਗਲੈਂਡ ਦੀ ਬੀਬੀਆਂ ਦੀ ਕ੍ਰਿਕਟ ਟੀਮ ਨੇ ਵਿੰਡੀਜ਼ ਦਾ 5-0 ਨਾਲ ਕੀਤਾ ਸਫਾਇਆ
Friday, Oct 02, 2020 - 01:44 AM (IST)

ਡਰਬੀ– ਇੰਗਲੈਂਡ ਦੀ ਬੀਬੀਆਂ ਦੀ ਕ੍ਰਿਕਟ ਟੀਮ ਨੇ ਵੈਸਟਇੰਡੀਜ਼ ਨੂੰ ਮੀਂਹ ਪ੍ਰਭਾਵਿਤ 5ਵੇਂ ਤੇ ਆਖਰੀ ਟੀ-20 ਮੁਕਾਬਲੇ ਵਿਚ 3 ਵਿਕਟਾਂ ਨਾਲ ਹਰਾ ਕੇ ਸੀਰੀਜ਼ ਵਿਚ 5-0 ਨਾਲ ਸਫਾਇਆ ਕਰ ਦਿੱਤਾ।
ਮੀਂਹ ਕਾਰਣ ਮੁਕਾਬਲੇ ਨੂੰ 5-5 ਓਵਰਾਂ ਦਾ ਕਰਾਉਣ ਦਾ ਫੈਸਲਾ ਕੀਤਾ ਗਿਆ ਸੀ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਵਿੰਡੀਜ਼ ਦੀ ਟੀਮ ਨੇ 5 ਓਵਰਾਂ ਵਿਚ 3 ਵਿਕਟਾਂ 'ਤੇ 41 ਦੌੜਾਂ ਬਣਾਈਆਂ ਸਨ। ਟੀਚੇ ਦਾ ਿਪੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ ਪਰ ਟੀਮ ਨੇ 4.3 ਓਵਰਾਂ ਵਿਚ 7 ਵਿਕਟਾਂ 'ਤੇ 42 ਦੌੜਾਂ ਬਣਾ ਕੇ ਮੈਚ ਤੇ ਸੀਰੀਜ਼ ਆਪਣੇ ਨਾਂ ਕਰ ਲਈ।